07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਭਾਈ ਕਾਟਨ ਕਾਲੋਨੀ ਵਿਖੇ ਰਹਿੰਦੀਆਂ ਤਿੰਨ ਗਲੀਆਂ ਨੂੰ ਪੱਕਾ ਕਰਨ ਦੀ ਮੰਗ

Ad Position 21
No active advertisement
ਅਜੀਤ ਡੈਸਕ 26-04-2026
ਸ੍ਰੀ ਮੁਕਤਸਰ ਸਾਹਿਬ, 25 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਬੱਸ ਸਟੈਂਡ ਤੋਂ ਅਬੋਹਰ ਰੋਡ ਨੂੰ ਜਾਂਦੀ ਸੜਕ 'ਤੇ ਸੰਧੂ ਹਸਪਤਾਲ ਦੇ ਨਾਲ ਭਾਈ ਕਾਟਨ ਕਾਲੋਨੀ ਵਿਚ ਦੋ ਗਲੀਆਂ ਤਾਂ ਪੱਕੀਆਂ ਕਰ ਦਿੱਤੀਆਂ ਗਈਆਂ ਸਨ, ਪਰ ਲੰਮੇ ਸਮੇਂ ਤੋਂ ਤਿੰਨ ਗਲੀਆਂ ਨੂੰ ਕੱਚਾ ਹੀ ਛੱਡ ਦਿੱਤਾ ਗਿਆ ਸੀ, ਜਿਸ ਕਰਕੇ ਇਸ ਕਾਲੋਨੀ ਦੇ ਵਾਸੀ ਬਹੁਤ ਪ੍ਰੇਸ਼ਾਨ ਹਨ | 20-20 ਫ਼ੁੱਟ ਦੀਆਂ ਇਹ ਗਲੀਆਂ ਕੱਚੀਆਂ ਹਨ ਅਤੇ ਬਾਰਿਸ਼ ਦੇ ਦਿਨਾਂ ਵਿਚ ਲੋਕਾਂ ਨੂੰ ਬਹੁਤ ਮੁਸ਼ਕਿਲ ਪੇਸ਼ ਆਉਂਦੀ ਹੈ | ਲੋਕਾਂ ਨੇ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਤੇ ਹਲਕਾ ਵਿਧਾਇਕ ਤੋਂ ਮੰਗ ਕੀਤੀ ਕਿ ਇਨ੍ਹਾਂ ਗਲੀਆਂ ਨੂੰ ਇੰਟਰਲਾਕ ਟਾਇਲਾਂ ਲਗਾ ਕੇ ਪੱਕਾ ਕੀਤਾ ਜਾਵੇ, ਤਾਂ ਜੋ ਆ ਰਹੀ ਪ੍ਰੇਸ਼ਾਨੀ ਤੋਂ ਲੋਕ ਬਚ ਸਕਣ | ਇਸ ਕਾਲੋਨੀ ਦੇ ਅੰਦਰ ਦਾਖ਼ਲ ਹੋਣ ਤੋਂ ਪਹਿਲਾਂ ਜੋ ਸਟਰੀਟ ਲਾਈਟ ਲੱਗੀ ਸੀ, ਉਹ ਵੀ ਚਾਰ ਮਹੀਨਿਆਂ ਤੋਂ ਖ਼ਰਾਬ ਹੈ | ਇਸ ਸੰਬੰਧੀ ਨਗਰ ਕੌਂਸਲ ਨੂੰ ਸ਼ਿਕਾਇਤ ਲਿਖਾਉਣ ਦੇ ਬਾਵਜੂਦ ਵੀ ਠੀਕ ਨਹੀਂ ਕੀਤੀ ਗਈ, ਜਿਸ ਕਰਕੇ ਰਾਤ ਸਮੇਂ ਚੋਰੀਆਂ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ | ਲੋਕਾਂ ਨੇ ਇਸ ਸਮੱਸਿਆ ਦਾ ਵੀ ਹੱਲ ਕਰਨ ਦੀ ਮੰਗ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਦੇ ਮਾਮਲੇ 'ਚ 2 ਖ਼ਿਲਾਫ਼ ਮੁਕੱਦਮਾ ਦਰਜ <br/> ਅਗਲੀ ਖ਼ਬਰ ਡੀ.ਸੀ.ਐਮ. ਸਕੂਲ ਦੇ ਬੱਚਿਆਂ ਨੇ ਬੂਟੇ ਲਗਾ ਕੇ ਮਨਾਇਆ ਵਿਸ਼ਵ ਧਰਤੀ ਦਿਵਸ <br/>
Ad Position 24