08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਦੇ ਮਾਮਲੇ 'ਚ 2 ਖ਼ਿਲਾਫ਼ ਮੁਕੱਦਮਾ ਦਰਜ <br/>

Ad Position 21
No active advertisement
ਅਜੀਤ ਡੈਸਕ 26-04-2026
ਗਿੱਦੜਬਾਹਾ, 25 ਅਪੈ੍ਰਲ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਗਿੱਦੜਬਾਹਾ ਪੁਲਿਸ ਨੇ ਨੇੜਲੇ ਇਕ ਪਿੰਡ ਦੀ ਰਹਿਣ ਵਾਲੀ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਵਰਗਲਾ ਕੇ ਲੈ ਜਾਣ ਦੇ ਮਾਮਲੇ ਵਿਚ ਇਕ ਮਹਿਲਾ ਸਮੇਤ 2 ਵਿਕਅਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਪੀੜਤ ਲੜਕੀ ਦੇ ਪਿਤਾ ਨੇ ਪੁਲਿਸ ਪਾਸ ਦਰਜ ਆਪਣੇ ਬਿਆਨ ਵਿਚ ਦੱਸਿਆ ਕਿ ਉਸ ਦੇ 1 ਲੜਕਾ ਤੇ 2 ਲੜਕੀਆਂ ਹਨ | ਸਭ ਤੋਂ ਛੋਟੀ ਲੜਕੀ ਦੀ ਉਮਰ ਕਰੀਬ 14 ਸਾਲ ਹੈ, ਜੋ ਦਸਵੀਂ ਜਮਾਤ ਵਿਚ ਪਿੰਡ ਦੇ ਹੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੜ੍ਹਾਈ ਕਰ ਰਹੀ ਹੈ | ਬੀਤੀ 22 ਅਪ੍ਰੈਲ ਨੂੰ ਉਹ ਸਾਰਾ ਪਰਿਵਾਰ ਰਾਤ ਨੂੰ ਸੌਂ ਗਏ ਅਤੇ ਜਦੋਂ ਉਨ੍ਹਾਂ ਨੇ 22-23 ਅਪ੍ਰੈਲ ਦੀ ਦਰਮਿਆਨ ਰਾਤ ਕਰੀਬ 3 ਵਜੇ ਉਠ ਕੇ ਦੇਖਿਆ ਤਾਂ ਉਸ ਦੀ ਲੜਕੀ ਬਿਸਤਰੇ 'ਤੇ ਨਹੀਂ ਸੀ | ਜਿਸ ਬਾਰੇ ਉਹ ਆਪਣੇ ਪੱਧਰ 'ਤੇ ਪੜਤਾਲ ਕਰਦਾ ਰਿਹਾ ਅਤੇ ਹੁਣ ਉਸ ਨੂੰ ਯਕੀਨ ਹੋ ਗਿਆ ਹੈ ਕਿ ਉਸ ਦੀ ਲੜਕੀ ਨੂੰ ਮਨਿੰਦਰ ਸਿੰਘ ਪੁੱਤਰ ਜਗਮੀਤ ਸਿੰਘ ਅਤੇ ਉਸ ਦੀ ਮਾਤਾ ਬਲਜੀਤ ਕੌਰ ਉਰਫ਼ ਬੱਬੂ ਨੇ ਆਪਸ ਵਿਚ ਮਿਲੀਭੁਗਤ ਨਾਲ ਵਰਗਲਾ ਕੇ ਵਿਆਹ ਦਾ ਝਾਂਸਾ ਦੇ ਕੇ ਘਰੋਂ ਭਜਾ ਕੇ ਲੈ ਗਏ ਹਨ | ਉਕਤ ਮਾਮਲੇ ਵਿਚ ਗਿੱਦੜਬਾਹਾ ਪੁਲਿਸ ਨੇ ਮਨਿੰਦਰ ਸਿੰਘ ਤੇ ਉਸ ਦੀ ਮਾਤਾ ਬਲਜੀਤ ਕੌਰ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਜਦੋਂ ਮੁਕੱਦਮੇ ਵਿਚ ਨਾਮਜ਼ਦ ਕਥਿਤ ਦੋਸ਼ੀਆਨ ਦੀ ਗਿ੍ਫ਼ਤਾਰੀ ਅਜੇ ਬਾਕੀ ਹੈ |

Ad Position 22
No active advertisement
ਪਿਛਲੀ ਖ਼ਬਰ ਬਿਜਲੀ ਦੇ ਲੰਬੇ ਲੰਬੇ ਕੱਟਾਂ ਨੂੰ ਲੈ ਕੇ ਐਕਸੀਅਨ ਨੂੰ ਮੰਗ ਪੱਤਰ ਦਿੱਤਾ ਅਗਲੀ ਖ਼ਬਰ ਭਾਈ ਕਾਟਨ ਕਾਲੋਨੀ ਵਿਖੇ ਰਹਿੰਦੀਆਂ ਤਿੰਨ ਗਲੀਆਂ ਨੂੰ ਪੱਕਾ ਕਰਨ ਦੀ ਮੰਗ
Ad Position 24