08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਜੀਂਦੜਾ ਸਕੂਲ ਵਿਚ ਕਰਵਾਏ ਕੁਇਜ਼ ਮੁਕਾਬਲੇ

Ad Position 21
No active advertisement
ਅਜੀਤ ਡੈਸਕ 26-04-2026
ਕਿਸ਼ਨਪੁਰਾ ਕਲਾਂ, 25 ਅਪ੍ਰੈਲ (ਅਮੋਲਕ ਸਿੰਘ ਕਲਸੀ)-ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਦੁਆਰਾ ਚਲਾਈ ਗਈ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀ: ਸੈਕੰਡਰੀ ਸਕੂਲ ਜੀਂਦੜਾ ਵਿਖੇ ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਵਿਦਿਆਰਥੀਆਂ ਨੂੰ ਗੁਰੂ ਜੀ ਦੀ ਜੀਵਨੀ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਮਾਜਿਕ ਸਮਾਨਤਾ ਦੇ ਸੰਦੇਸ਼ ਅਤੇ ਉਪਦੇਸ਼ ਸਬੰਧੀ ਕੁਇਜ਼ ਮੁਕਾਬਲੇ ਸਵੇਰੇ ਦੀ ਸਭਾ ਵਿਚ ਕਰਵਾਏ ਗਏ¢ ਇਹ ਮੁਕਾਬਲਾ ਚਾਰ ਹਾਊਸ ਵਿਚ ਵੰਡਿਆ ਗਿਆ¢ ਪਹਿਲੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਮੈਡਲ ਦਿੱਤੇ ਗਏ, ਦੂਜੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਕਾਪੀਆਂ ਅਤੇ ਤੀਜੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਪੈੱਨ ਦੇ ਕੇ ਸਨਮਾਨਿਤ ਕੀਤਾ ਗਿਆ¢ ਸਕੂਲ ਦੇ ਚੇਅਰਮੈਨ ਜਸਵੰਤ ਸਿੰਘ ਭੁੱਲਰ, ਜਨਰਲ ਸਕੱਤਰ ਪ੍ਰਭਜੋਤ ਸਿੰਘ ਭੁੱਲਰ, ਪਿ੍ੰਸੀਪਲ ਮਨਦੀਪ ਕੌਰ ਨੇ ਜੇਤੂ ਬੱਚਿਆਂ ਨੂੰ ਵਧਾਈ ਦਿੱਤੀ¢

Ad Position 22
No active advertisement
ਪਿਛਲੀ ਖ਼ਬਰ ਕੈਲੇਫੋਰਨੀਆ ਪਬਲਿਕ ਸਕੂਲ ਵਿਖੇ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ... ਅਗਲੀ ਖ਼ਬਰ ਬਿਜਲੀ ਦੇ ਲੰਬੇ ਲੰਬੇ ਕੱਟਾਂ ਨੂੰ ਲੈ ਕੇ ਐਕਸੀਅਨ ਨੂੰ ਮੰਗ ਪੱਤਰ ਦਿੱਤਾ
Ad Position 24