08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਗੁਰੂ ਨਾਨਕ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ <br/>

Ad Position 21
No active advertisement
ਅਜੀਤ ਡੈਸਕ 26-04-2026
ਸ੍ਰੀ ਮੁਕਤਸਰ ਸਾਹਿਬ, 25 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਨਵੰਬਰ-ਦਸੰਬਰ 2025 ਦੀਆਂ ਸਮੈਸਟਰ ਪ੍ਰੀਖਿਆਵਾਂ ਦੇ ਘੋਸ਼ਿਤ ਕੀਤੇ ਗਏ ਨਤੀਜਿਆਂ ਵਿਚੋਂ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਸਾਇੰਸ ਵਿਭਾਗ ਦੇ ਬੀ.ਐੱਸ.ਸੀ. ਨਾਨ ਮੈਡੀਕਲ ਸਮੈਸਟਰ ਤੀਜਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕੀਤੇ ਹਨ | ਇਸ ਨਤੀਜਿਆਂ ਅਨੁਸਾਰ ਵਿਦਿਆਰਥਣ ਅਨਮੋਲ ਕੌਰ ਸਪੁੱਤਰੀ ਗੁਰਦੇਵ ਸਿੰਘ ਨੇ 9.29 ਐੱਸ.ਜੀ.ਪੀ.ਏ. ਨਾਲ ਕਾਲਜ ਵਿਚੋਂ ਪਹਿਲਾ, ਸੁਖਮਨਪ੍ਰੀਤ ਕੌਰ ਸਪੁੱਤਰੀ ਗੁਰਸੇਵਕ ਸਿੰਘ ਨੇ 9.08 ਨਾਲ ਦੂਜਾ, ਅਨਵੈਤ ਕੌਰ ਸਪੁੱਤਰੀ ਰੁਪਿੰਦਰ ਸਿੰਘ ਨੇ 9.04 ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਕਾਲਜ ਦੇ ਸਥਾਨਕੀ ਪ੍ਰਬੰਧਕੀ ਕਮੇਟੀ ਦੇ ਵਧੀਕ ਸਕੱਤਰ ਮਨਜੀਤ ਸਿੰਘ ਬਰਕੰਦੀ ਅਤੇ ਪਿ੍ੰਸੀਪਲ ਪ੍ਰੋ. ਸਰਬਜੀਤ ਕੌਰ ਨੇ ਸਮੁੱਚੇ ਸਾਇੰਸ ਤੇ ਮੈਥ ਵਿਭਾਗ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ |

Ad Position 22
No active advertisement
ਪਿਛਲੀ ਖ਼ਬਰ 'ਆਪ' ਦੇ ਆਗੂਆਂ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਮਾਰਨ ਦੀ ਲੋੜ-ਪਿ੍ਤਪਾਲ ਸ਼ਰਮਾ <br/> ਅਗਲੀ ਖ਼ਬਰ ਡੀ.ਏ.ਵੀ. ਮਾਡਲ ਹਾਈ ਸਕੂਲ ਵਿਖੇ ਕਰਵਾਈ ਲਿਖਾਈ ਪ੍ਰਤੀਯੋਗਤਾ
Ad Position 24