ਮਲੋਟ, 25 ਅਪ੍ਰੈਲ (ਪਾਟਿਲ)-ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਜਿੰਦਰ ਕੁਮਾਰ ਦੀ ਅਗਵਾਈ ਵਿਚ ਸਿਵਲ ਹਸਪਤਾਲ ਮਲੋਟ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ | ਇਸ ਸਮੇਂ ਡਾ. ਰਾਜਿੰਦਰ ਕੁਮਾਰ ਨੇ ਦੱਸਿਆ ਕਿ ਮਲੇਰੀਆ ਹੋਣ 'ਤੇ ਠੰਡ ਅਤੇ ਕਾਂਬੇ ਨਾਲ ਤੇਜ਼ ਬੁਖ਼ਾਰ, ਸਿਰ ਦਰਦ, ਥਕਾਵਟ ਤੇ ਕਮਜ਼ੋਰੀ ਹੋਣਾ, ਸਰੀਰ ਵਿਚ ਪਸੀਨਾ ਆਉਣ ਵਰਗੇ ਲੱਛਣ ਹੋ ਸਕਦੇ ਹਨ | ਅਜਿਹਾ ਹੋਣ 'ਤੇ ਮਲੇਰੀਆ ਸੰਬੰਧੀ ਟੈੱਸਟ ਸਰਕਾਰੀ ਸੰਸਥਾ ਤੋਂ ਕਰਵਾਉਣਾ ਚਾਹੀਦਾ ਹੈ ਅਤੇ ਤੁਰੰਤ ਆਪਣਾ ਇਲਾਜ ਸ਼ੁਰੂ ਕਰਵਾਉਣਾ ਚਾਹੀਦਾ ਹੈ | ਇਸ ਦੌਰਾਨ ਸੁਖਨਪਾਲ ਸਿੰਘ ਨੇ ਦੱਸਿਆ ਕਿ ਮਲੇਰੀਆ ਐਨਫਲੀਜ਼ ਨਾਂਅ ਦੇ ਮੱਛਰ ਦੇ ਕੱਟਣ ਨਾਲ ਫ਼ੈਲਦਾ ਹੈ | ਇਸ ਮੌਕੇ ਹਰਜੀਤ ਸਿੰਘ ਹੈਲਥ ਸੁਪਰਵਾਈਜ਼ਰ, ਬਲਾਕ ਆਲਮਵਾਲਾ ਤੇ ਲੰਬੀ ਦੇ ਮਲਟੀਪਰਪਜ਼ ਹੈਲਥ ਵਰਕਰ, ਨਰਸਿੰਗ ਵਿਦਿਆਰਥੀ, ਬ੍ਰੀਡਿੰਗ ਚੈਕਰ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ |