08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਸੀ.ਐੱਚ.ਸੀ. ਦੋਦਾ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 26-04-2026
ਦੋਦਾ, 25 ਅਪ੍ਰੈਲ (ਰਵੀਪਾਲ)-ਸੀਨੀਅਰ ਮੈਡੀਕਲ ਅਫ਼ਸਰ ਦੋਦਾ ਡਾ. ਮਿਰਨਾਲ ਬਾਂਸਲ ਦੀ ਅਗਵਾਈ ਵਿਚ ਦੋਦਾ ਵਿਖੇ ਵਿਸ਼ਵ ਮਲੇਰੀਆ ਦਿਨ ਮਨਾਇਆ ਗਿਆ | ਇਸ ਮੌਕੇ ਡਾ. ਰੋਬਿਨ ਕੁਮਾਰ ਮੈਡੀਕਲ ਅਫ਼ਸਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਲੇਰੀਆ ਇਕ ਕਿਸਮ ਦਾ ਗੰਭੀਰ ਬੁਖ਼ਾਰ ਹੈ, ਜੋਕਿ ਐਨੋਫਲੀਜ ਮੱਛਰ ਦੇ ਕੱਟਣ ਨਾਲ ਫ਼ੈਲਦਾ ਹੈ | ਉਨ੍ਹਾਂ ਕਿਹਾ ਕਿ ਬੁਖ਼ਾਰ ਹੋਣ ਦੀ ਸੂਰਤ 'ਚ ਨੇੜੇ ਸਰਕਾਰੀ ਹਸਪਤਾਲਾਂ ਵਿਚ ਚੈੱਕਅਪ ਕਰਵਾਉਣਾ ਚਾਹੀਦਾ ਹੈ, ਜਿੱਥੇ ਬਿਲਕੁਲ ਮੁਫ਼ਤ ਇਲਾਜ ਕੀਤਾ ਜਾਂਦਾ ਹੈ | ਇਸ ਉਪਰੰਤ ਸਕੂਲ ਦੇ ਵਿਦਿਆਰਥੀਆਂ ਨੂੰ ਨਾਲ ਲੈ ਕੇ ਸੀ.ਐਚ.ਸੀ. ਦੋਦਾ ਤੋਂ ਬੱਸ ਸਟੈਂਡ ਦੋਦਾ ਤੱਕ ਰੈਲੀ ਕੱਢੀ ਗਈ ਅਤੇ ਰਾਹਗੀਰਾਂ ਤੇ ਦੁਕਾਨਦਾਰਾਂ ਨੂੰ ਪੰਫ਼ਲੈਂਟ ਵੰਡ ਕੇ ਜਾਗਰੂਕ ਕੀਤਾ ਗਿਆ | ਇਸ ਸਮੇਂ ਡਾ. ਕੁਲਵਿੰਦਰ ਸਿੰਘ, ਸੁਖਵਿੰਦਰ ਸਿੰਘ ਦੋਦਾ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ, ਗੁਰਤੇਜ ਸਿੰਘ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਅਤੇ ਸਮੂਹ ਹੈਲਥ ਵਰਕਰ ਮੇਲ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਫੁੱਟਬਾਲ ਟੂਰਨਾਮੈਂਟ ਤੇ ਬਜ਼ੁਰਗਾਂ ਦੀਆਂ ਦੌੜਾਂ 2 ਅਤੇ 3 ਮਈ ਨੂੰ <br/> ਅਗਲੀ ਖ਼ਬਰ ਸਿਵਲ ਹਸਪਤਾਲ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ <br/>
Ad Position 24