28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਕੋਟਕਪੂਰਾ 'ਚ 'ਆਪ' ਛੱਡਣ ਵਾਲੇ ਰਾਜ ਸਭਾ ਮੈਂਬਰਾਂ ਦੇ ਪੁਤਲੇ ਫ਼ੂਕੇ

Ad Position 21
No active advertisement
ਅਜੀਤ ਡੈਸਕ 27-04-2026
ਕੋਟਕਪੂਰਾ, 26 ਅਪ੍ਰੈਲ (ਮੋਹਰ ਸਿੰਘ ਗਿੱਲ)-ਪੰਜਾਬੀਆਂ ਨੇ ਪੰਜਾਬ 'ਤੇ ਮਾੜੀ ਅੱਖ ਰੱਖਣ ਵਾਲਿਆਂ ਨੂੰ ਹਮੇਸ਼ਾ ਮੂੰਹ ਤੋੜਵਾਂ ਜਵਾਬ ਦਿੱਤਾ ਹੈ | ਕੁਰਸੀ ਲਈ ਪੰਜਾਬ ਨਾਲ ਗੱਦਾਰੀ ਕਰਨ ਵਾਲਿਆਂ ਨੂੰ ਖ਼ਰੀਦ ਕੇ ਜੇ ਭਾਜਪਾ ਸਮਝਦੀ ਹੈ ਕਿ ਉਹ ਪੰਜਾਬ 'ਤੇ ਕਬਜ਼ਾ ਕਰ ਲਵੇਗੀ ਤਾਂ ਇਹ ਭਾਜਪਾ ਦਾ ਬਹੁਤ ਵੱਡਾ ਵਹਿਮ ਹੈ | ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ 'ਆਪ' ਛੱਡ ਕੇ ਭਾਜਪਾ ਦੀ ਝੋਲੀ ਪੈਣ ਵਾਲੇ ਸੱਤ ਰਾਜ ਸਭਾ ਮੈਂਬਰਾਂ ਦੇ ਪੁਤਲੇ ਫ਼ੂਕਣ ਉਪਰੰਤ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਤੋਂ ਚੁਣੇ ਗਏ ਰਾਜ ਸਭਾ ਮੈਂਬਰਾਂ ਵਲੋਂ ਪੰਜਾਬ ਨਾਲ ਕੀਤੇ ਵਿਸ਼ਵਾਸਘਾਤ ਕਰਨ ਵਾਲਿਆਂ ਨੂੰ ਲੋਕ ਕਦੇ ਸਨਮਾਨ ਨਹੀਂ ਦੇਣਗੇ | ਇਸ ਮੌਕੇ ਪਾਰਟੀ ਦੇ ਵਰਕਰ ਤੇ ਅਹੁਦੇਦਾਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਾਸੀ ਗ਼ਦਾਰਾਂ ਨੂੰ ਸਬਕ ਸਿਖਾਉਣ ਲਈ ਤਿਆਰ-ਵਿਧਾਇਕ ਕਾਕਾ ਬਰਾੜ ਅਗਲੀ ਖ਼ਬਰ ਕਲੇਰਾਂ 'ਚ ਡਾ. ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਹੋਇਆ
Ad Position 24