28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਮੌਸਮ 'ਚ ਆਇਆ ਵੱਡਾ ਬਦਲਾਅ, ਤਾਪਮਾਨ 'ਚ ਉਛਾਲ

Ad Position 21
No active advertisement
ਅਜੀਤ ਡੈਸਕ 27-04-2026
ਫ਼ਰੀਦਕੋਟ, 26 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਪਿਛਲੇ ਦਿਨੀਂ ਹੋਈ ਬਾਰਿਸ਼ ਦੇ ਚੱਲਦੇ ਮੌਸਮ ਥੋੜਾ ਖੁਸ਼ਗਵਾਰ ਹੋਇਆ ਸੀ ਪਰ ਹੁਣ ਮੁੜ ਇਕਦਮ ਗਰਮੀ ਵਧਣ ਨਾਲ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਤੇ ਕੰਮ ਵੀ ਬੁਰੀ ਤਰਾਂ ਪ੍ਰਭਾਵਿਤ ਹੋ ਰਿਹਾ ਹੈ | ਲੋਕ ਗਰਮੀ ਤੋਂ ਬਚਣ ਲਈ ਠੰਢੀਆਂ ਚੀਜ਼ਾਂ ਦਾ ਸਹਾਰਾ ਲੈ ਰਹੇ ਹਨ | ਲੋਕਾਂ ਦਾ ਕਹਿਣਾ ਹੈ ਕਿ ਪਿਛਲੇ ਦਿਨੀਂ ਬਾਰਿਸ਼ਾਂ ਕਾਰਨ ਮੌਸਮ 'ਚ ਥੋੜੀ ਰਾਹਤ ਮਹਿਸੂਸ ਕੀਤੀ ਗਈ ਸੀ ਕਿਉਂਕਿ ਤਾਪਮਾਨ ਕਾਫੀ ਘੱਟ ਗਿਆ ਸੀ ਪਰ ਪਿਛਲੇ ਇਕ ਦੋ ਦਿਨਾਂ ਤੋਂ ਅਚਾਨਕ ਗਰਮੀ ਨੇ ਆਪਣਾ ਪ੍ਰਕੋਪ ਦਿਖਾਣਾ ਸ਼ੁਰੂ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇਸ ਗਰਮੀ ਦੇ ਚੱਲਦੇ ਜਿੱਥੇ ਕੰਮਕਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ, ਉੱਥੇ ਲੋਕਾਂ ਨੂੰ ਵੀ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਖਾਸ ਕਰ ਬੱਚਿਆਂ ਤੇ ਬਜ਼ੁਰਗਾਂ ਨੂੰ ਇਸ ਗਰਮੀ ਤੋਂ ਬਚਣ ਲਈ ਸਲਾਹ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਕ ਪਾਸੇ ਗਰਮੀ ਦਾ ਪ੍ਰਕੋਪ ਦੇਖਣ ਨੂੰ ਮਿਲ ਰਿਹਾ ਪਰ ਦੂਜੇ ਪਾਸੇ ਬਿਜਲੀ ਵਿਭਾਗ ਵਲੋਂ ਲੰਬੇ ਲੰਬੇ ਕੱਟ ਲਗਾਏ ਜਾ ਰਹੇ ਹਨ ਜਿਸ ਨਾਲ ਵੱਡੀਆਂ ਦਿੱਕਤਾਂ ਸਾਹਮਣੇ ਆ ਰਹੀਆਂ ਹਨ | ਇਸ ਮੌਕੇ ਦੁਕਾਨਦਾਰਾਂ ਨੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਗਰਮੀ ਕਾਰਨ ਗ੍ਰਾਹਕ ਬਹੁਤ ਘੱਟ ਨਿਕਲ ਰਿਹਾ ਹੈ | ਜਿਸ ਨਾਲ ਵਪਾਰ ਠੱਪ ਹੋ ਰਿਹਾ ਹੈ | ਬਾਜ਼ਾਰਾਂ ਅੰਦਰ ਵੀ ਸੰਨਾਟਾ ਪਸਰ ਚੁੱਕਾ ਹੈ, ਸਿਰਫ ਜ਼ਰੂਰੀ ਕੰਮ ਲਈ ਹੀ ਲੋਕ ਬਾਹਰ ਨਿਕਲ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਰਾਤ ਸਮੇਂ ਚੋਰੀ ਹੁੰਦੀਆਂ ਬੋਰੀਆਂ ਦੀ ਭਰਪਾਈ ਮਜ਼ਦੂਰਾਂ ਨੂੰ ਕਰਨੀ ਪੈ ਰਹੀ ਹੈ-ਆਗੂ ਗੱਲਾ ਮਜ਼ਦੂਰ ਯੂਨੀਅਨ ਵਲੋਂ ਲ... ਅਗਲੀ ਖ਼ਬਰ ਪੰਜਾਬ ਵਾਸੀ ਗ਼ਦਾਰਾਂ ਨੂੰ ਸਬਕ ਸਿਖਾਉਣ ਲਈ ਤਿਆਰ-ਵਿਧਾਇਕ ਕਾਕਾ ਬਰਾੜ
Ad Position 24