28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਪੁਲਿਸ ਵਲੋਂ ਜ਼ਿਲ੍ਹੇ 'ਚ ਨਾਕੇ ਲਗਾ ਕੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਕਾਰਵਾਈ

Ad Position 21
No active advertisement
ਅਜੀਤ ਡੈਸਕ 27-04-2026
ਸ੍ਰੀ ਮੁਕਤਸਰ ਸਾਹਿਬ, 26 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-'ਗੈਂਗਸਟਰਾਂ 'ਤੇ ਵਾਰ' ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਜ਼ਿਲ੍ਹੇ 'ਚ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਬਣਾਈ ਰੱਖਣ ਲਈ ਸਪੈਸ਼ਲ ਨਾਕਾਬੰਦੀ ਅਤੇ ਸਰਚ ਅਭਿਆਨ ਚਲਾਇਆ ਗਿਆ | ਇਸ ਮੁਹਿੰਮ ਦੀ ਅਗਵਾਈ ਐੱਸ.ਐੱਸ.ਪੀ. ਅਭਿਮਨਿਊ ਰਾਣਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਕੀਤੀ ਗਈ | ਪੁਲਿਸ ਵਲੋਂ ਜ਼ਿਲ੍ਹੇ ਭਰ 'ਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ | ਇਸ ਦੌਰਾਨ ਜ਼ਿਲ੍ਹੇ ਦੀਆਂ ਚਾਰੇ ਸਬ ਡਵੀਜ਼ਨਾਂ ਵਿਚ ਕੁੱਲ 13 ਨਾਕੇ ਲਗਾ ਕੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਗਹਿਰੀ ਚੈਕਿੰਗ ਕੀਤੀ ਗਈ | ਜ਼ਿਲ੍ਹਾ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਵਲੋਂ ਅਚਾਨਕ ਸਰਚ ਅਭਿਆਨ ਚਲਾਇਆ ਗਿਆ | ਕੁੱਲ 180 ਦੇ ਕਰੀਬ ਪੁਲਿਸ ਅਧਿਕਾਰੀ ਤੇ ਕਰਮਚਾਰੀ ਡਿਊਟੀ 'ਤੇ ਤਾਇਨਾਤ ਰਹੇ | ਇਸ ਵਿਸ਼ੇਸ਼ ਆਪ੍ਰੇਸ਼ਨ ਦੀ ਸੁਪਰਵਿਜ਼ਨ ਐੱਸ.ਪੀ. (ਡੀ) ਮਨਮੀਤ ਸਿੰਘ ਢਿੱਲੋਂ ਤੇ ਸੰਬੰਧਿਤ ਸਬ-ਡਵੀਜ਼ਨਾਂ ਦੇ ਡੀ. ਐੱਸ. ਪੀਜ਼. ਬਚਨ ਸਿੰਘ ਡੀ. ਐੱਸ. ਪੀ. (ਸ੍ਰੀ ਮੁਕਤਸਰ ਸਾਹਿਬ), ਜਤਿੰਦਰ ਸਿੰਘ ਡੀ.ਐੱਸ.ਪੀ. (ਗਿੱਦੜਬਾਹਾ), ਮਨਮੋਹਨ ਸ਼ਰਨਾ ਡੀ. ਐੱਸ. ਪੀ. (ਮਲੋਟ) ਤੇ ਹਰਬੰਸ ਸਿੰਘ ਡੀ. ਐੱਸ. ਪੀ. (ਲੰਬੀ) ਵਲੋਂ ਕੀਤੀ ਗਈ, ਤਾਂ ਜੋ ਨਾਕਾਬੰਦੀ ਤੇ ਚੈਕਿੰਗ ਦੌਰਾਨ ਹਰ ਪੱਧਰ 'ਤੇ ਪੂਰੀ ਸਖ਼ਤੀ ਬਣੀ ਰਹੇ | ਐਪ ਰਾਹੀਂ ਸ਼ੱਕੀ ਵਿਅਕਤੀਆਂ ਦੀ ਪਛਾਣ ਤੇ ਵੈਰੀਫ਼ਿਕੇਸ਼ਨ ਕੀਤੀ ਗਈ | ਵਾਹਨ ਐਪ ਦੀ ਮਦਦ ਨਾਲ ਵਾਹਨਾਂ ਦੀ ਜਾਂਚ ਕੀਤੀ ਗਈ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਵਾਹਨ ਚੋਰੀਸ਼ੁਦਾ ਜਾਂ ਕਿਸੇ ਅਪਰਾਧਕ ਗਤੀਵਿਧੀ ਵਿਚ ਸ਼ਾਮਿਲ ਨਾ ਹੋਵੇ | ਬਚਨ ਸਿੰਘ ਡੀ.ਐੱਸ.ਪੀ. ਨੇ ਦੱਸਿਆ ਕਿ ਜ਼ਿਲ੍ਹੇ 'ਚ ਸਿਟੀ ਨੂੰ ਪੂਰਾ ਸੀਲ ਕਰਕੇ ਹਰ ਇਕ ਵਾਹਨ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ ਤੇ ਨਾਕਿਆਂ ਦੀ ਸਖ਼ਤ ਚੈਕਿੰਗ ਕੀਤੀ ਜਾ ਰਹੀ ਹੈ | ਸ਼ੱਕੀ ਵਿਅਕਤੀਆਂ ਦੇ ਆਉਣ-ਜਾਣ 'ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ | ਇਸ ਤੋਂ ਇਲਾਵਾ ਹਰ ਵਾਹਨ ਦੀ ਡੀਟੇਲ ਚੈੱਕ ਕਰਕੇ ਡਰਾਈਵਰਾਂ ਦੀ ਪਛਾਣ ਪੱਕੀ ਕੀਤੀ ਜਾ ਰਹੀ ਹੈ ਤੇ ਜ਼ਰੂਰੀ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਟੀਮਾਂ ਵਲੋਂ ਨਾਕਿਆਂ 'ਤੇ ਆਧੁਨਿਕ ਉਪਕਰਨਾਂ ਦੀ ਵਰਤੋਂ ਕਰਦੇ ਹੋਏ ਸੰਦੇਹੀ ਸਮਾਨ ਦੀ ਤਲਾਸ਼ੀ ਲਈ ਜਾ ਰਹੀ ਹੈ | ਕਿਸੇ ਵੀ ਕਿਸਮ ਦੀ ਗ਼ੈਰਕਾਨੂੰਨੀ ਗਤੀਵਿਧੀ ਨੂੰ ਰੋਕਣ ਲਈ ਦਿਨ-ਰਾਤ ਮੁਹਿੰਮ ਜਾਰੀ ਰੱਖੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਖ਼ਾਦ, ਬੀਜ ਤੇ ਕੀਟਨਾਸ਼ਕ ਦਵਾਈਆਂ ਦੇ ਡੀਲਰ ਅੱਜ ਕਾਰੋਬਾਰ ਰੱਖਣਗੇ ਬੰਦ-ਪੂਨੀਆ ਅਗਲੀ ਖ਼ਬਰ ਗੱਲਾ ਮਜ਼ਦੂਰ ਯੂਨੀਅਨ ਵਲੋਂ ਲਿਫ਼ਟਿੰਗ ਦੀ ਰਫ਼ਤਾਰ ਵਧਾਉਣ ਲਈ ਦਾਣਾ ਮੰਡੀ 'ਚ ਧਰਨਾ
Ad Position 24