28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਖ਼ਾਦ, ਬੀਜ ਤੇ ਕੀਟਨਾਸ਼ਕ ਦਵਾਈਆਂ ਦੇ ਡੀਲਰ ਅੱਜ ਕਾਰੋਬਾਰ ਰੱਖਣਗੇ ਬੰਦ-ਪੂਨੀਆ

Ad Position 21
No active advertisement
ਅਜੀਤ ਡੈਸਕ 27-04-2026
ਸ੍ਰੀ ਮੁਕਤਸਰ ਸਾਹਿਬ, 26 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਖ਼ਾਦ, ਬੀਜ ਤੇ ਕੀਟਨਾਸ਼ਕ ਦਵਾਈਆਂ ਦੇ ਡੀਲਰਾਂ ਨੂੰ ਆ ਰਹੀਆਂ ਸਮੱਸਿਆਵਾਂ ਸੰਬੰਧੀ ਕੇਂਦਰ ਤੇ ਸੂਬਾ ਸਰਕਾਰਾਂ ਵਲੋਂ ਕੋਈ ਹੱਲ ਨਾ ਕੀਤੇ ਜਾਣ ਕਰਕੇ ਆਲ ਇੰਡੀਆ ਐਗਰੋ ਇਨਪੁਟ ਡੀਲਰਜ਼ ਐਸੋਸੀਏਸ਼ਨ ਵਲੋਂ 27 ਅਪ੍ਰੈਲ ਨੂੰ ਪੂਰੇ ਭਾਰਤ ਅੰਦਰ ਆਪਣੇ ਕਾਰੋਬਾਰ ਬੰਦ ਰੱਖ ਕੇ ਸਰਕਾਰ ਤੱਕ ਆਵਾਜ਼ ਪਹੁੰਚਾਉਣ ਦਾ ਫ਼ੈਸਲਾ ਲਿਆ ਗਿਆ ਹੈ | ਗੱਲਬਾਤ ਕਰਦਿਆਂ ਪੈਸਟੀਸਾਈਡ ਸੀਡ ਐਂਡ ਫਰਟੀਲਾਈਜ਼ਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਅਜਵਿੰਦਰ ਸਿੰਘ ਰਾਜੂ ਪੂਨੀਆ ਨੇ ਦੱਸਿਆ ਕਿ ਡੀਲਰਾਂ ਦੀਆਂ ਮੰਗਾਂ ਜਿਵੇਂ ਖ਼ਾਦ ਦੇ ਨਾਲ ਹੋਰ ਬੇਲੋੜੀ ਸਮੱਗਰੀ ਬੰਦ ਕਰਨਾ, ਖ਼ਾਦ ਨੂੰ ਬਿਨ੍ਹਾਂ ਕਿਸੇ ਵਾਧੂ ਖ਼ਰਚੇ ਦੇ ਪ੍ਰਚੂਨ ਦੁਕਾਨਦਾਰਾਂ ਤੱਕ ਪਹੁੰਚ ਕਰਕੇ ਦੇਣਾ, ਡੀਲਰ ਲਈ ਖ਼ਾਦ ਦੇ ਮਾਰਜਿਨ 'ਚ ਵਾਧਾ ਕਰਨਾ, ਖ਼ਾਦ ਦੀ ਵਿਕਰੀ ਲਈ ਲਿਆਂਦੀ ਜਾ ਰਹੀ ਈ-ਟੋਕਨ ਪ੍ਰਣਾਲੀ ਬੰਦ ਕਰਨਾ ਸ਼ਾਮਿਲ ਹਨ | ਇਸ ਤੋਂ ਇਲਾਵਾ ਖ਼ਾਦ, ਬੀਜ ਤੇ ਕੀੜੇ ਮਾਰ ਦਵਾਈਆਂ ਦੇ ਨਮੂਨੇ ਗੈਰ ਮਿਆਰੀ ਆਉਣ ਤੇ ਸਿਰਫ਼ ਉਤਪਾਦ ਬਣਾਉਣ ਵਾਲੀ ਕੰਪਨੀ ਉਪਰ ਹੀ ਕਾਨੂੰਨੀ ਕਾਰਵਾਈ ਕਰਨਾ ਤੇ ਡੀਲਰ ਨੂੰ ਸਿਰਫ਼ ਗਵਾਹ ਦੇ ਤੌਰ 'ਤੇ ਰੱਖਣਾ ਆਦ ਮੰਗਾਂ ਹਨ, ਜੋ ਕਿ ਕਾਨੂੰਨੀ ਤੌਰ 'ਤੇ ਵੀ ਜਾਇਜ਼ ਹਨ | ਰਾਜੂ ਪੂਨੀਆ ਨੇ ਦੱਸਿਆ ਕਿ ਸਰਕਾਰ ਪਾਸੋਂ ਇਨ੍ਹਾਂ ਮੰਗਾਂ ਨੂੰ ਮੰਨਵਾਉਣ ਲਈ ਬੰਦ ਦੀ ਕਾਲ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ 27 ਅਪ੍ਰੈਲ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਡੀਲਰ ਇਸ ਦਿਨ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਇਸ ਬੰਦ ਨੂੰ ਮੁਕੰਮਲ ਤੌਰ 'ਤੇ ਕਾਮਯਾਬ ਕਰਨ, ਤਾਂ ਜੋ ਉਕਤ ਮੰਗਾਂ ਨੂੰ ਸਰਕਾਰ ਤੋਂ ਮੰਨਵਾਇਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਲੰਬੀ ਵਿਖੇ ਆਮ ਆਦਮੀ ਪਾਰਟੀ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪੁਲਿਸ ਵਲੋਂ ਜ਼ਿਲ੍ਹੇ 'ਚ ਨਾਕੇ ਲਗਾ ਕੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਕਾਰਵਾਈ
Ad Position 24