28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਸੰਤ ਬਾਬਾ ਗੁਰਮੁੱਖ ਸਿੰਘ ਇੰਟਰਨੈਸ਼ਨਲ ਸਕੂਲ ਵਿਖੇ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 27-04-2026
• ਧਾਰਮਿਕ ਪ੍ਰੀਖਿਆ 'ਚ ਉਤਮ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਸਨਮਾਨਿਤ
ਸ੍ਰੀ ਮੁਕਤਸਰ ਸਾਹਿਬ, 26 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸੰਤ ਬਾਬਾ ਗੁਰਮੁੱਖ ਸਿੰਘ ਇੰਟਰਨੈਸ਼ਨਲ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਸਿੱਖ ਮਿਸ਼ਨਰੀ ਕਾਲਜ ਵਲੋਂ ਹਰ ਸਾਲ ਕਰਵਾਈਆਂ ਜਾਂਦੀਆਂ ਧਾਰਮਿਕ ਪ੍ਰੀਖਿਆਵਾਂ 'ਚ ਉਤਮ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ | ਇਸ ਵਾਰ ਵੀ ਬੱਚਿਆਂ ਨੇ ਬਹੁਤ ਹੀ ਵਧੀਆ ਨੰਬਰ ਹਾਸਿਲ ਕਰਕੇ ਆਪਣੀ ਮਿਹਨਤ ਤੇ ਲਗਨ ਦਾ ਸਬੂਤ ਦਿੱਤਾ | ਸਮਾਗਮ ਦੌਰਾਨ ਸਿੱਖ ਮਿਸ਼ਨਰੀ ਦੇ ਪਤਵੰਤੇ ਸੱਜਣਾਂ ਵਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ | ਇਸ ਮੌਕੇ ਮਨਮੋਹਨ ਸਿੰਘ ਕਾਲੜਾ, ਸੁਖਦਰਸ਼ਨ ਸਿੰਘ ਬੇਦੀ, ਸਾਧੂ ਸਿੰਘ, ਰਣਯੋਧ ਸਿੰਘ, ਜਸਵਿੰਦਰ ਕੌਰ ਬੇਦੀ, ਮਾਸਟਰ ਅਵਤਾਰ ਸਿੰਘ ਅਤੇ ਬਾਬਾ ਰਘੂਰਾਜ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਉਨ੍ਹਾਂ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |
ਸਕੂਲ ਦੇ ਚੇਅਰਮੈਨ ਬਾਬਾ ਜਸਵਿੰਦਰ ਸਿੰਘ ਨੇ ਵੀ ਇਸ ਉਪਰਾਲੇ ਦੀ ਸਰਾਹਨਾ ਕੀਤੀ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੁਖਰਾਜ ਕੌਰ ਵਲੋਂ ਬੱਚਿਆਂ ਨੂੰ ਆਉਣ ਵਾਲੇ ਸਮੇਂ ਵਿਚ ਵੀ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਨਰਿੰਦਰ ਕੌਰ ਦਾ ਵੀ ਖ਼ਾਸ ਜ਼ਿਕਰ ਕੀਤਾ ਗਿਆ, ਜਿਨ੍ਹਾਂ ਨੇ ਬੱਚਿਆਂ ਨੂੰ ਪੇਪਰ ਲਈ ਮਿਹਨਤ ਨਾਲ ਤਿਆਰੀ ਕਰਵਾਈ ਤੇ ਉਨ੍ਹਾਂ ਦੀ ਇਸ ਕਾਮਯਾਬੀ ਵਿਚ ਮਹੱਤਵਪੂਰਨ ਯੋਗਦਾਨ ਪਾਇਆ | ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੁਖਰਾਜ ਕੌਰ, ਕਾਰਜਕਾਰੀ ਡਾਇਰੈਕਟਰ ਸੁਖਦੇਵ ਸਿੰਘ, ਪਿ੍ੰਸੀਪਲ ਜਯੋਤੀ ਗੂੰਬਰ ਤੇ ਸਮੂਹ ਸਟਾਫ਼ ਮੈਬਰ ਹਾਜ਼ਰ ਸਨ | ਇਸ ਮੌਕੇ ਆਏ ਹੋਏ ਪਤਵੰਤੇ ਸੱਜਣਾਂ ਨੂੰ ਸਕੂਲ ਦੀ ਮੈਨੇਜਮੈਂਟ ਵਲੋਂ ਸਿਰੋਪਾਓ ਦੇ ਕੇ ਸਨਮਾਨ ਕੀਤਾ ਤੇ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਇੰਟਰਨੈਸ਼ਨਲ ਸਕੂਲ ਵਿਖੇ ਭਾਸ਼ਨ ਮੁਕਾਬਲੇ ਕਰਵਾਏ ਅਗਲੀ ਖ਼ਬਰ ਮੁਫ਼ਤ ਆਰਥੋਪੀਡਿਕ ਮੈਡੀਕਲ ਕੈਂਪ
Ad Position 24