ਗਿੱਦੜਬਾਹਾ, 26 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ)-ਦਸਮੇਸ਼ ਇੰਟਰਨੈਸ਼ਨਲ ਸਕੂਲ ਥੇਹੜੀ ਵਿਖੇ ਸਕੂਲ ਦੇ ਆਡੀਟੋਰੀਅਮ ਵਿਚ ਸੇਵ ਅਰਥ ਸੇਵ ਲਾਈਫ਼ ਵਿਸ਼ੇ 'ਤੇ ਇੰਟਰ ਹਾਊਸ ਇਲੋਕਿਊਸ਼ਨ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਸਕੂਲ ਦੇ ਤੀਜੀ ਤੋਂ ਸੱਤਵੀਂ ਕਲਾਸ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਮੌਕੇ ਵਿਦਿਆਰਥੀਆਂ ਨੇ ਧਰਤੀ ਦੀ ਸੰਭਾਲ, ਪ੍ਰਦੂਸ਼ਣ ਰੋਕਥਾਮ ਤੇ ਹਰੇ-ਭਰੇ ਵਾਤਾਵਰਨ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਪੇਸ਼ ਕੀਤੇ | ਵਿਦਿਆਰਥੀਆਂ ਨੇ ਆਪਣੇ ਭਾਸ਼ਨਾਂ ਦੌਰਾਨ ਲੋਕਾਂ ਨੂੰ ਧਰਤੀ ਬਚਾਉਣ ਦਾ ਸੰਦੇਸ਼ ਦਿੱਤਾ | ਇਸ ਮੌਕੇ ਪਿ੍ੰਸੀਪਲ ਮੋਨਿਕਾ ਸ਼ਰਮਾ ਨੇ ਮੁਕਾਬਲਿਆਂ 'ਚ ਜੇਤੂ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਮੁਕਾਬਲਿਆਂ ਦੌਰਾਨ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ |