28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਵਿਧਾਇਕ ਅਮੋਲਕ ਸਿੰਘ ਵਲੋਂ ਸੜਕ ਨਿਰਮਾਣ ਕਾਰਜ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 27-04-2026
ਜੈਤੋ, 26 ਅਪ੍ਰੈਲ (ਗੁਰਮੀਤਪਾਲ ਰੋੜੀਕਪੂਰਾ)-ਲੰਬੇ ਸਮੇਂ ਤੋਂ ਖਸਤਾ ਹਾਲਤ ਵਿਚ ਪਈ ਕਰੀਬ 20 ਸਾਲ ਪੁਰਾਣੀ ਗੁਰਦੁਆਰਾ ਟਿੱਬੀ ਸਾਹਿਬ ਦੇ ਪਿਛਲੇ ਪਾਸੇ ਤੋਂ ਸੂਰਜਕੁੰਡ, ਕੋਠੇ ਕੇਹਰ ਸਿੰਘ ਵਾਲਾ ਤੇ ਬਰਗਾੜੀ ਨੂੰ ਜਾਣ ਵਾਲੇ ਰਸਤਿਆਂ ਨੂੰ ਜੋੜਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਆਖਿਰਕਾਰ ਸ਼ੁਰੂਆਤ ਹੋ ਗਈ ਹੈ | ਇਲਾਕੇ ਦੇ ਬਾਸ਼ਿੰਦਿਆਂ ਦੀ ਇਹ ਪੁਰਾਣੀ ਮੰਗ ਦੋ ਸਰਕਾਰਾਂ ਬਦਲਣ ਤੋਂ ਬਾਅਦ ਹੁਣ ਪੂਰੀ ਹੋਈ ਹੈ | ਇਸ ਸੜਕ ਦੀ ਮੁਰੰਮਤ ਲਈ ਮੁਹੱਲਾ ਵਾਸੀ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਸਨ, ਕਿਉਂਕਿ ਖਰਾਬ ਹਾਲਤ ਕਾਰਨ ਆਵਾਜਾਈ ਵਿਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ | ਵਿਧਾਇਕ ਅਮੋਲਕ ਸਿੰਘ ਵਲੋਂ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਕਰਦੇ ਹੋਏ ਇਸ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ ਗਿਆ | ਸੜਕ ਦੇ ਨਿਰਮਾਣ ਕੰਮ ਦੀ ਸ਼ੁਰੂਆਤ ਨਾਲ ਹੀ ਇਲਾਕੇ ਵਿਚ ਖੁਸ਼ੀ ਦੀ ਲਹਿਰ ਦਿਖਾਈ ਦੇ ਰਹੀ ਹੈ | ਸਥਾਨਕ ਵਾਸੀਆਂ ਦਾ ਕਹਿਣਾ ਹੈ ਕਿ ਇਸ ਪ੍ਰੋਜੈਕਟ ਨਾਲ ਨਾ ਸਿਰਫ਼ ਆਵਾਜਾਈ ਸੌਖੀ ਹੋਵੇਗੀ, ਸਗੋਂ ਰੋਜ਼ਾਨਾ ਦੀਆਂ ਪ੍ਰੇਸ਼ਾਨੀਆਂ ਤੋਂ ਵੀ ਰਾਹਤ ਮਿਲੇਗੀ | ਇਸ ਸੜਕ ਦੇ ਬਣਨ ਨਾਲ ਆਸ-ਪਾਸ ਦੇ ਪਿੰਡਾਂ ਤੋਂ ਆਉਣ ਵਾਲੇ ਲੋਕਾਂ ਨੂੰ ਵੀ ਵੱਡੀ ਸਹੂਲਤ ਮਿਲੇਗੀ | ਇਸ ਮੌਕੇ ਨਗਰ ਕੌਂਸਲ ਜੈਤੋ ਦੇ ਪ੍ਰਧਾਨ ਡਾ. ਹਰੀਸ਼ ਚੰਦਰ ਨੇ ਵਿਧਾਇਕ ਅਮੋਲਕ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਲਗਾਤਾਰ ਉਹ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਜੋ ਲੰਬੇ ਸਮੇਂ ਤੋਂ ਅਟਕੇ ਹੋਏ ਸਨ | ਮੁਹੱਲਾ ਵਾਸੀਆਂ ਨੇ ਵੀ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਲੋਕਾਂ ਦੀ ਪੁਰਾਣੀ ਮੰਗ ਨੂੰ ਪੂਰਾ ਕਰਕੇ ਇਲਾਕੇ ਦੀ ਇਕ ਵੱਡੀ ਸਮੱਸਿਆ ਦਾ ਹੱਲ ਕੀਤਾ ਹੈ | ਇਸ ਮੌਕੇ ਡਾ. ਹਰੀਸ਼ ਚੰਦਰ ਪ੍ਰਧਾਨ ਨਗਰ ਕੌਂਸਲ ਜੈਤੋ, ਪ੍ਰੇਮ ਸ਼ਰਮਾ ਕੋਟਕਪੂਰਾ, ਮਨਜੀਤ ਸਿੰਘ ਲੰਬਰਦਾਰ, ਦੇਸ ਰਾਜ ਪੁੰਨੀ, ਤੇਜਾ ਸਿੰਘ ਪੁੰਨੀ, ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਸਰਬਜੀਤ ਕੌਰ ਮਾਹੀ, ਜਗਦੀਸ਼ ਸਿੰਘ, ਮਨਦੀਪ ਸਿੰਘ, ਸੁਰਿੰਦਰ ਸਿੰਘ, ਪ੍ਰਦੀਪ ਕੌਰ ਅਤੇ ਰਾਜਦੀਪ ਕੌਰ ਸਮੇਤ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਆਦਰਸ਼ ਸੀਨੀਅਰ ਸੈਕੰਡਰੀ ਬਰਗਾੜੀ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਸਾਦਿਕ ਦੀ ਮੀਟਿੰਗ
Ad Position 24