29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਤਪਦੀ ਗਰਮੀ 'ਚ ਮਾਨਵੀ ਜੀਵਾਂ, ਪੰਛੀਆਂ ਤੇ ਜਾਨਵਰਾਂ ਦਾ ਧਿਆਨ ਰੱਖਣਾ ਲਾਜ਼ਮੀ-ਜਿੰਦਲ

Ad Position 21
No active advertisement
ਅਜੀਤ ਡੈਸਕ 27-04-2026
ਮੋਗਾ, 26 ਅਪ੍ਰੈਲ (ਸੁਰਿੰਦਰਪਾਲ ਸਿੰਘ)-ਪੰਜਾਬ 'ਚ ਵਧ ਰਹੀ ਤਪਦੀ ਗਰਮੀ ਨੂੰ ਦੇਖਦਿਆਂ ਐਸ.ਐਫ.ਸੀ. ਵਿੱਦਿਅਕ ਸੰਸਥਾਵਾਂ ਦੇ ਐਮ.ਡੀ. ਅਭਿਸ਼ੇਕ ਜਿੰਦਲ ਨੇ ਅਪੀਲ ਕੀਤੀ ਕਿ ਇਸ ਗਰਮੀ ਭਰੇ ਮੌਸਮ ਵਿਚ ਮਨੁੱਖਾਂ ਦੇ ਨਾਲ-ਨਾਲ ਪੰਛੀਆਂ ਤੇ ਜਾਨਵਰਾਂ ਦਾ ਵੀ ਖ਼ਾਸ ਧਿਆਨ ਰੱਖਿਆ ਜਾਵੇ | ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਵਿਚ ਤਾਪਮਾਨ ਵਧਣ ਨਾਲ ਜਿੱਥੇ ਲੋਕਾਂ ਨੂੰ ਪ੍ਰੇਸ਼ਾਨੀ ਆ ਰਹੀ ਹੈ, ਉੱਥੇ ਹੀ ਬੇਜ਼ਬਾਨ ਜੀਵਾਂ ਲਈ ਇਹ ਸਮਾਂ ਹੋਰ ਵੀ ਮੁਸ਼ਕਿਲ ਹੁੰਦਾ ਹੈ | ਅਭਿਸ਼ੇਕ ਜਿੰਦਲ ਨੇ ਕਿਹਾ ਕਿ ਕਿਸਾਨ ਅਤੇ ਮਜ਼ਦੂਰ ਵਰਗ ਇਸ ਸਮੇਂ ਖੇਤਾਂ ਵਿਚ ਆਪਣੀਆਂ ਫ਼ਸਲਾਂ ਦੀ ਸੰਭਾਲ ਕਰਦੇ ਹਨ ਤੇ ਤਪਦੀ ਧੁੱਪ ਵਿਚ ਕੰਮ ਕਰਨਾ ਉਨ੍ਹਾਂ ਲਈ ਚੁਣੌਤੀ ਬਣ ਜਾਂਦਾ ਹੈ | ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਨੂੰ ਚਾਹੀਦਾ ਹੈ ਕਿ ਉਹ ਇਨ੍ਹਾਂ ਮਿਹਨਤੀ ਲੋਕਾਂ ਦੀ ਸਹਾਇਤਾ ਲਈ ਅੱਗੇ ਆਏ ਅਤੇ ਉਨ੍ਹਾਂ ਲਈ ਪਾਣੀ ਅਤੇ ਹੋਰ ਜ਼ਰੂਰੀ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਵੇ | ਉਨ੍ਹਾਂ ਨੇ ਖ਼ਾਸ ਤੌਰ 'ਤੇ ਪੰਛੀਆਂ ਲਈ ਆਪਣੇ ਘਰਾਂ ਦੀਆਂ ਛੱਤਾਂ ਅਤੇ ਵਿਹੜੇ ਵਿਚ ਪਾਣੀ ਦੇ ਬਰਤਨ ਰੱਖਣ ਦੀ ਅਪੀਲ ਕੀਤੀ | ਅਭਿਸ਼ੇਕ ਜਿੰਦਲ ਨੇ ਸਮਾਜ ਸੇਵੀ ਸੰਗਠਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਅੱਗੇ ਆ ਕੇ ਰਾਹਗੀਰਾਂ ਲਈ ਠੰਢੇ ਪਾਣੀ ਦਾ ਪ੍ਰਬੰਧ ਕਰਨ |

Ad Position 22
No active advertisement
ਪਿਛਲੀ ਖ਼ਬਰ ਬਿਜਲੀ ਦੇ ਕੱਟਾਂ ਤੋਂ ਪਿੰਡ ਵਾਸੀ ਪ੍ਰੇਸ਼ਾਨ-ਜੇ ਹੱਲ ਨਾ ਹੋਇਆ ਤਾਂ ਲਾਵਾਂਗੇ ਧਰਨੇ-ਸੰਧੂ <br/> ਅਗਲੀ ਖ਼ਬਰ ਗਰਮੀਆਂ 'ਚ ਲੂ ਲੱਗਣ ਤੋਂ ਬਚਣ ਲਈ ਸਾਨੂੰ ਸੁਚੇਤ ਰਹਿਣਾ ਜ਼ਰੂਰੀ-ਡਾ. ਸੌਰਵ ਗੋਇਲ <br/>
Ad Position 24