17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਜ਼ਿਲ੍ਹੇ ਦੀਆਂ ਮੰਡੀਆਂ 'ਚ 3,93,625 ਮੀਟਿ੍ਕ ਟਨ ਕਣਕ ਦੀ ਹੋਈ ਆਮਦ -ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 28-04-2026

ਫ਼ਰੀਦਕੋਟ, 27 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਦੇ ਸਾਰੇ ਸਰਕਾਰੀ ਖ਼ਰੀਦ ਕੇਂਦਰਾਂ 'ਤੇ ਕਣਕ ਦੀ ਖ਼ਰੀਦ ਪ੍ਰਕਿਰਿਆ ਜਾਰੀ ਹੈ ਤੇ ਵੱਖ-ਵੱਖ ਏਜੰਸੀਆਂ ਵਲੋਂ ਕਣਕ ਦੀ ਲਗਾਤਾਰ ਖ਼ਰੀਦ ਕੀਤੀ ਜਾ ਰਹੀ ਹੈ | ਜ਼ਿਲ੍ਹੇ ਦੀਆਂ ਮੰਡੀਆਂ 'ਚ ਕੱਲ੍ਹ ਸ਼ਾਮ ਤੱਕ 393625 ਮੀਟਿ੍ਕ ਟਨ ਕਣਕ ਦੀ ਆਮਦ ਹੋਈ ਹੈ, ਜਿਸ 'ਚੋਂ ਵੱਖ-ਵੱਖ ਏਜੰਸੀਆਂ ਵਲੋਂ 374680 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਤੇ ਕਿਸਾਨਾਂ ਨੂੰ 804 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦਿੱਤੀ | ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਤੇ ਖੇਤਾਂ ਵਿਚ ਹੀ ਮਿਲਾਉਣ ਤਾਂ ਜੋ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ | ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਗੁਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 393625 ਮੀਟਿ੍ਕ ਟਨ ਕਣਕ ਦੀ ਆਮਦ ਹੋਈ ਹੈ ਤੇ ਜਿਸ 'ਚੋਂ 374680 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ |
ਉਨ੍ਹਾਂ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵਲੋਂ 112385 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ | ਇਸੇ ਤਰ੍ਹਾਂ ਮਾਰਕਫੈਡ ਵਲੋਂ 98232 ਮੀਟਿ੍ਕ ਟਨ, ਪਨਸਪ ਵਲੋਂ 85604 ਮੀਟਿ੍ਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 66334 ਮੀਟਿ੍ਕ ਟਨ ਤੇ ਵਪਾਰੀਆਂ ਵਲੋਂ 12125 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਖ਼ਰੀਦੀ ਗਈ ਕਣਕ 'ਚੋਂ 133708 ਮੀਟਿ੍ਕ ਟਨ ਕਣਕ ਦੀ ਲਿਫ਼ਟਿੰਗ ਹੋ ਚੁੱਕੀ ਹੈ ਤੇ ਅਗਲੇ ਦਿਨਾਂ 'ਚ ਲਿਫ਼ਟਿੰਗ ਨੂੰ ਹੋਰ ਤੇਜ਼ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਬਰਾਮਦ-2 ਨਾਮਜ਼ਦ
Ad Position 24