17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਦਿੱਲੀਂ ਤੋਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਆਈ ਔਰਤ ਦਾ ਪਰਸ ਖੋਹ ਕੇ ਚੋਰ ਫ਼ਰਾਰ

Ad Position 21
No active advertisement
ਅਜੀਤ ਡੈਸਕ 28-04-2026
ਸ੍ਰੀ ਮੁਕਤਸਰ ਸਾਹਿਬ, 27 ਅਪ੍ਰੈਲ (ਹਰਮਹਿੰਦਰ ਪਾਲ)-ਦਿੱਲੀ ਤੋਂ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਨਤਮਸਤਕ ਹੋਣ ਆਈ ਮਹਿਲਾ ਸ਼ਰਧਾਲੂ ਦਾ ਇਕ ਅਣਪਛਾਤੇ ਮੋਟਰਸਾਈਕਲ ਚਾਲਕ ਨੇ ਪਰਸ ਖੋਹ ਲਿਆ ਤੇ ਮੌਕੇ ਤੋਂ ਫ਼ਰਾਰ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਦੀ ਰਹਿਣ ਵਾਲੀ ਸਤਨਾਮ ਕੌਰ ਆਪਣੇ ਪਰਿਵਾਰ ਨਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੀ ਹੋਈ ਸੀ | ਇਸ ਦੌਰਾਨ ਜਦੋਂ ਉਹ ਥਾਣਾ ਸਿਟੀ ਪੁਲਿਸ ਦੇ ਨਜ਼ਦੀਕ ਇਕ ਦੁਕਾਨ ਕੋਲ ਆਪਣੀ ਗੱਡੀ ਰੋਕ ਕੇ ਹੇਠਾਂ ਉਤਰ ਰਹੇ ਸਨ ਤਾਂ ਅਚਾਨਕ ਮੋਟਰਸਾਈਕਲ ਸਵਾਰ ਇਕ ਨੌਜਵਾਨ ਉਥੇ ਆਇਆ ਤੇ ਪਰਸ ਖੋਹ ਕੇ ਮੌਕੇ ਤੋਂ ਫ਼ਰਾਰ ਹੋ ਗਿਆ | ਪੀੜਤ ਮਹਿਲਾ ਨੇ ਦੱਸਿਆ ਕਿ ਇਹ ਘਟਨਾ ਸ਼ਾਮ ਕਰੀਬ 6 ਵਜੇ ਤੋਂ ਕੁਝ ਮਿੰਟ ਬਾਅਦ ਵਾਪਰੀ | ਉਨ੍ਹਾਂ ਕਿਹਾ ਕਿ ਇਲਾਕੇ 'ਚ ਕਾਫ਼ੀ ਭੀੜ ਸੀ ਤੇ ਜੇਕਰ ਲੋਕ ਚਾਹੁੰਦੇ ਤਾਂ ਨੌਜਵਾਨ ਨੂੰ ਆਸਾਨੀ ਨਾਲ ਰੋਕਿਆ ਜਾ ਸਕਦਾ ਸੀ, ਪਰ ਕਿਸੇ ਨੇ ਮਦਦ ਨਹੀਂ ਕੀਤੀ | ਮਹਿਲਾ ਨੇ ਕਿਹਾ ਕਿ ਉਹ ਘਟਨਾ ਤੋਂ ਬਾਅਦ ਸਦਮੇ ਵਿਚ ਹਨ, ਕਿਉਂਕਿ ਕੁੱਝ ਹੀ ਪਲਾਂ ਵਿਚ ਉਨ੍ਹਾਂ ਨਾਲ ਇਹ ਵੱਡੀ ਵਾਰਦਾਤ ਹੋ ਗਈ | ਮਹਿਲਾ ਨੇ ਦੱਸਿਆ ਕਿ ਪਰਸ 'ਚ ਮੋਬਾਇਲ ਫ਼ੋਨ, ਨਕਦ ਰਕਮ, ਘਰ ਦੀਆਂ ਚਾਬੀਆਂ ਅਤੇ ਹੋਰ ਜ਼ਰੂਰੀ ਕਾਗ਼ਜ਼ਾਤ ਸਨ | ਉਨ੍ਹਾਂ ਕਿਹਾ ਕਿ ਮੋਬਾਇਲ ਵਿਚ ਬਹੁਤ ਮਹੱਤਵਪੂਰਨ ਸੰਪਰਕ ਨੰਬਰ ਅਤੇ ਹੋਰ ਲੋੜੀਂਦਾ ਡਾਟਾ ਸੀ, ਜਿਸ ਕਰਕੇ ਉਨ੍ਹਾਂ ਨੂੰ ਸਭ ਤੋਂ ਵੱਧ ਚਿੰਤਾ ਮੋਬਾਇਲ ਦੀ ਹੈ | ਮਹਿਲਾ ਦੇ ਅਨੁਸਾਰ ਨੌਜਵਾਨ ਸੀ.ਸੀ.ਟੀ.ਵੀ. ਕੈਮਰੇ ਵਿਚ ਵੀ ਸਾਫ਼ ਦਿਖਾਈ ਦੇ ਰਿਹਾ ਹੈ | ਪੀੜਤ ਮਹਿਲਾ ਨੇ ਪੁਲਿਸ ਪ੍ਰਸ਼ਾਸਨ ਕੋਲ ਮੰਗ ਕੀਤੀ ਹੈ ਕਿ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ 'ਤੇ ਦੋਸ਼ੀ ਦੀ ਪਛਾਣ ਕਰਕੇ ਤੁਰੰਤ ਕਾਬੂ ਕੀਤਾ ਜਾਵੇ ਤੇ ਉਨ੍ਹਾਂ ਦਾ ਪਰਸ ਸਮੇਤ ਸਾਰਾ ਸਾਮਾਨ ਵਾਪਸ ਦਿਵਾਇਆ ਜਾਵੇ | ਉਨ੍ਹਾਂ ਕਿਹਾ ਕਿ ਬਾਹਰੋਂ ਦਰਸ਼ਨ ਕਰਨ ਆਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ |
Ad Position 22
No active advertisement
ਪਿਛਲੀ ਖ਼ਬਰ ਕੋਟਕਪੂਰਾ ਨੂੰ ਪਿੰਡਾਂ ਨਾਲ ਜੋੜਨ ਵਾਲੀਆਂ ਤਿੰਨ ਪ੍ਰਮੁੱਖ ਸੜਕਾਂ ਦੀ ਮਾੜੀ ਹਾਲਤ ਕਾਰਨ ਲੋਕ ਧੂੜ ਫ਼ੱਕਣ ਲਈ ਮਜਬੂਰ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ
Ad Position 24