17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਮਾਰਕਫੈੱਡ ਗੁਦਾਮ 'ਚ ਲੱਗੀ ਅੱਗ ਨਾਲ ਕਣਕ ਦੀਆਂ ਬੋਰੀਆਂ ਸੜੀਆਂ

Ad Position 21
No active advertisement
ਅਜੀਤ ਡੈਸਕ 28-04-2026
ਸ੍ਰੀ ਮੁਕਤਸਰ ਸਾਹਿਬ, 27 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਥਾਨਕ ਬੱਲਮਗੜ੍ਹ ਰੋਡ ਵਿਖੇ ਮਾਰਕਫੈੱਡ ਬਰਾਂਚ ਵਿਚ ਅੱਜ ਕਰੀਬ 11:30 ਵਜੇ ਕਣਕ ਨਾਲ ਭਰੀਆਂ ਬੋਰੀਆਂ ਦੇ 2 ਸਟਾਕਾਂ ਨੂੰ ਅਚਾਨਕ ਅੱਗ ਲੱਗ ਗਈ | ਇਸ ਘਟਨਾ ਦੌਰਾਨ ਕਾਫ਼ੀ ਮਾਤਰਾ 'ਚ ਕਣਕ ਦੀਆਂ ਭਰੀਆਂ ਬੋਰੀਆਂ ਅੱਗ ਨਾਲ ਨੁਕਸਾਨੀਆਂ ਗਈਆਂ | ਜਾਣਕਾਰੀ ਦਿੰਦੇ ਹੋਏ ਮਾਰਕਫੈੱਡ ਦੇ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਦੇ ਸਹੀ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਮੁੱਢਲੇ ਤੌਰ 'ਤੇ ਵਧ ਰਹੀ ਗਰਮੀ ਨੂੰ ਇਸ ਦਾ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜਿਵੇਂ ਹੀ ਅੱਗ ਲੱਗਣ ਦੀ ਸੂਚਨਾ ਮਿਲੀ, ਤਾਂ ਤੁਰੰਤ ਫਾਇਰ ਬਿ੍ਗੇਡ ਨੂੰ ਸੂਚਿਤ ਕੀਤਾ ਗਿਆ | ਫਾਇਰ ਬਿ੍ਗੇਡ ਦੀ ਟੀਮ ਮੌਕੇ 'ਤੇ ਪਹੁੰਚੀ ਤੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ, ਜਿਸ ਨਾਲ ਵੱਡੇ ਹਾਦਸੇ ਤੋਂ ਬਚਾਅ ਹੋ ਗਿਆ | ਅਧਿਕਾਰੀਆਂ ਮੁਤਾਬਕ ਸਮੇਂ ਸਿਰ ਕਾਰਵਾਈ ਨਾਲ ਹੋਰ ਸਟਾਕ ਨੂੰ ਬਚਾ ਲਿਆ ਗਿਆ |
Ad Position 22
No active advertisement
ਪਿਛਲੀ ਖ਼ਬਰ 5-6 ਮਈ ਨੂੰ ਮੁੱਖ ਮੰਤਰੀ ਦੇ ਨਾਂਅ 'ਤੇ ਦਿੱਤੇ ਜਾਣਗੇ ਮੰਗ ਪੱਤਰ 6 ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਦੀ ਮੀਟਿੰਗ... ਅਗਲੀ ਖ਼ਬਰ ਲੋਕ ਮੋਰਚਾ ਪੰਜਾਬ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਮੀਟਿੰਗ
Ad Position 24