17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

6 ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 28-04-2026
ਸ੍ਰੀ ਮੁਕਤਸਰ ਸਾਹਿਬ, 27 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੀਆਂ 6 ਪ੍ਰਮੁੱਖ ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਦੀ ਮੀਟਿੰਗ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਦਿਗਵਿਜੇਪਾਲ ਸ਼ਰਮਾ, ਹਰਜਿੰਦਰ ਸਿੰਘ, ਯੁੱਧਜੀਤ ਸਿੰਘ, ਗੁਰਮੇਲ ਸਿੰਘ ਕੁਲਰੀਆਂ, ਸੁਖਚੈਨ ਸਿੰਘ, ਅਜੇ ਸ਼ਰਮਾ, ਬਰਿੰਦਰ ਸਿੰਘ ਦੀ ਅਗਵਾਈ ਵਿਚ ਹੋਈ | ਮੀਟਿੰਗ 'ਚ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਤੇ 17 ਜੁਲਾਈ 2020 ਤੋਂ ਬਾਅਦ ਭਰਤੀ 3704, 2392, 6635, 4161 ਜਥੇਬੰਦੀਆਂ ਤੇ ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਦੇ ਸਮੂਹ ਸੂਬਾ ਆਗੂਆਂ ਵਲੋਂ ਸ਼ਮੂਲੀਅਤ ਕੀਤੀ ਗਈ | ਇਸ ਦੌਰਾਨ ਅਧਿਆਪਕ ਜਥੇਬੰਦੀਆਂ ਵਲੋਂ ਮੰਗਾਂ ਨੂੰ ਹੱਲ ਕਰਵਾਉਣ ਲਈ ਸੰਘਰਸ਼ ਦੀ ਅਗਲੀ ਰਣਨੀਤੀ 'ਤੇ ਵਿਚਾਰ ਚਰਚਾ ਕੀਤੀ ਗਈ | ਮੀਟਿੰਗ 'ਚ ਅਧਿਆਪਕ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਆਪਣੇ ਚੋਣ ਮੈਨੀਫੈਸਟੋ 'ਚ ਪੰਜਾਬ ਦੇ ਪੇਅ ਸਕੇਲ ਲਾਗੂ ਕਰਨ ਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਮੁੱਖ ਮੁੱਦੇ ਵਜੋਂ ਲੈ ਕੇ ਆਈ ਸੀ, ਜਿਸ ਕਰਕੇ ਅਧਿਆਪਕਾਂ ਤੇ ਹੋਰ ਮੁਲਾਜ਼ਮਾਂ ਵਲੋਂ ਇਨ੍ਹਾਂ ਨੂੰ ਭਰਮੀ ਹਮਾਇਤ ਦੇ ਕੇ ਵੋਟਾਂ 'ਚ ਜਿੱਤ ਹਾਸਿਲ ਕਰਵਾਈ ਸੀ, ਪਰ ਸਰਕਾਰ ਵਲੋਂ ਲਗਭਗ ਚਾਰ ਸਾਲ ਤੋਂ ਉੱਪਰ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਕੀਤੇ ਗਏ ਚੋਣ ਵਾਅਦੇ ਪੂਰੇ ਨਹੀਂ ਕੀਤੇ ਗਏ ਤੇ ਸੁਪਰੀਮ ਕੋਰਟ ਤੋਂ ਪੰਜਾਬ ਦਾ ਪੇਅ ਸਕੇਲ ਬਹਾਲ ਹੋਣ ਉਪਰੰਤ ਵੀ ਪੂਰਨ ਤੌਰ 'ਤੇ ਅਧਿਆਪਕਾਂ ਉੱਪਰ ਪੰਜਾਬ ਦੇ ਸਕੇਲ ਲਾਗੂ ਕਰਨ ਸੰਬੰਧੀ ਟਾਲ-ਮਟੋਲ ਕੀਤਾ ਜਾ ਰਿਹਾ ਹੈ | ਅਧਿਆਪਕਾਂ ਵਲੋਂ ਦੱਸਿਆ ਗਿਆ ਕਿ 5 ਤੇ 6 ਮਈ ਨੂੰ ਸਰਕਾਰੀ ਵਲੋਂ ਆਪਣੇ ਚੋਣ ਵਾਅਦੇ ਤੋਂ ਮੁੱਕਰਨ ਖ਼ਿਲਾਫ਼ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰਾਂ ਰਾਹੀਂ ਮੰਗ ਪੱਤਰ ਭੇਜੇ ਜਾਣਗੇ | ਇਸ ਦੇ ਨਾਲ ਨਾਲ ਹੀ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਡੀ.ਪੀ.ਆਈ. ਵਿਖੇ ਮੋਹਾਲੀ ਵਿਖੇ 11 ਮਈ ਨੂੰ ਇਕ ਮਾਸ ਡੈਪੂਟੇਸ਼ਨ ਦੇ ਤੌਰ 'ਤੇ ਅਧਿਆਪਕਾਂ ਵਲੋਂ ਆਪਣੀਆਂ ਮੰਗਾਂ ਨੂੰ ਹੱਲ ਕਰਵਾਉਣ ਲਈ ਮੰਗ ਪੱਤਰ ਸੌਂਪਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਵਲੋਂ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਨਾਲ ਮੀਟਿੰਗ ਅਗਲੀ ਖ਼ਬਰ 5-6 ਮਈ ਨੂੰ ਮੁੱਖ ਮੰਤਰੀ ਦੇ ਨਾਂਅ 'ਤੇ ਦਿੱਤੇ ਜਾਣਗੇ ਮੰਗ ਪੱਤਰ 6 ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਦੀ ਮੀਟਿੰਗ...
Ad Position 24