18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਪਿੰਡ ਥਰਾਜਵਾਲਾ ਤੋਂ ਸ਼ਰਧਾਲੂਆਂ ਦਾ ਜਥਾ ਗੁਰਧਾਮਾਂ ਦੇ ਦਰਸ਼ਨਾਂ ਲਈ ਰਵਾਨਾ

Ad Position 21
No active advertisement
ਅਜੀਤ ਡੈਸਕ 28-04-2026
ਗਿੱਦੜਬਾਹਾ, 27 ਅਪ੍ਰੈਲ (ਸ਼ਿਵਰਾਜ ਸਿੰਘ ਬਰਾੜ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 45 ਸ਼ਰਧਾਲੂਆਂ ਦਾ ਜਥਾ ਬੱਸ ਰਾਹੀਂ ਗੁਰਧਾਮਾਂ ਦੇ ਦਰਸ਼ਨਾਂ ਲਈ ਰਵਾਨਾ ਹੋਇਆ | ਇਸ ਮੌਕੇ ਸਰਪੰਚ ਰਣਜੀਤ ਕੌਰ ਨੇ ਬੱਸ ਨੂੰ ਝੰਡੀ ਦੇ ਕੇ ਰਵਾਨਾ ਕੀਤਾ | ਸਰਪੰਚ ਪ੍ਰਤੀਨਿਧ ਦਰਸ਼ਨ ਸਿੰਘ ਰਾਜਾ, ਕਿਸਾਨ ਵਿੰਗ ਦੇ ਹਲਕਾ ਪ੍ਰਧਾਨ ਮਨਪ੍ਰੀਤ ਸਿੰਘ ਪੋਪੀ ਤੇ ਪ੍ਰਧਾਨ ਗੁਰਮੁੱਖ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਹੋਈ ਹੈ, ਜੋ ਕਿ ਪਿੰਡ-ਪਿੰਡ ਸੰਗਤ ਨੂੰ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ |
ਉਨ੍ਹਾਂ ਦੱਸਿਆ ਕਿ ਅਨੇਕਾਂ ਹੀ ਅਜਿਹੇ ਲੋਕ ਹਨ, ਜੋ ਕਿ ਆਰਥਿਕ ਮੰਦਹਾਲੀ ਕਾਰਨ ਆਪਣੇ ਜੀਵਨ 'ਚ ਕਿਸੇ ਵੀ ਦੂਰ ਦੇ ਧਾਰਮਿਕ ਅਸਥਾਨ ਦੀ ਯਾਤਰਾ ਨਹੀਂ ਕਰ ਸਕੇ | ਅਜਿਹੇ ਲੋਕਾਂ ਲਈ ਇਹ ਕਾਰਜ ਵਰਦਾਨ ਸਾਬਤ ਹੋ ਰਿਹਾ ਹੈ | ਇਸ ਮੌਕੇ ਸੰਗਤ ਦਾ ਕਹਿਣਾ ਸੀ ਕਿ ਉਹ ਇਸ ਕਾਰਜ ਤੋਂ ਬਹੁਤ ਖ਼ੁਸ਼ ਹਨ ਤੇ ਉਨ੍ਹਾਂ ਨੂੰ ਆਪਣੇ ਜੀਵਨ 'ਚ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਨ ਦਾ ਸੁਭਾਗ ਪਹਿਲੀ ਵਾਰ ਪ੍ਰਾਪਤ ਹੋਇਆ ਹੈ | ਸੰਗਤ ਨੂੰ ਸ੍ਰੀ ਅੰਮਿ੍ਤਸਰ ਸਾਹਿਬ, ਦੁਰਗਿਆਣਾ ਮੰਦਰ, ਵਾਹਗਾ ਬਾਰਡਰ, ਰਾਮ ਤੀਰਥ ਮੰਦਰ ਤੇ ਜਲਿਆਂਵਾਲਾ ਬਾਗ ਦੇ ਦਰਸ਼ਨ ਕਰਵਾਏ ਜਾਣਗੇ | ਇਸ ਮੌਕੇ ਸਮੂਹ ਪੰਚਾਇਤ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਵਿਖੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਅਗਲੀ ਖ਼ਬਰ ਲੋਕ ਬਿਜਲੀ ਦੇ ਕੱਟਾਂ ਤੋਂ ਪ੍ਰੇਸ਼ਾਨ-ਸ਼ਿਵਾ
Ad Position 24