18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਵਿਖੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 28-04-2026
ਸ੍ਰੀ ਮੁਕਤਸਰ ਸਾਹਿਬ, 27 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਲੰਬੀਢਾਬ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬੀ ਸੱਭਿਆਚਾਰ ਨੂੰ ਕਾਇਮ ਰੱਖਣ ਤੇ ਉਸ ਬਾਰੇ ਜਾਣੂ ਕਰਵਾਉਣ ਲਈ ਦਸਤਾਰ ਸਜਾਉਣ ਤੇ ਗੁੱਤਾਂ ਗੁੰਦਣ ਦੇ ਮੁਕਾਬਲੇ ਕਰਵਾਏ ਗਏ | ਬੱਚਿਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਦਸਤਾਰਾਂ ਸਜਾ ਕੇ ਬੱਚਿਆਂ ਨੂੰ ਇਸ ਵਿਰਸੇ ਨੂੰ ਕਾਇਮ ਰੱਖਣ ਲਈ ਪ੍ਰੇਰਿਤ ਕੀਤਾ | ਕੁੜੀਆਂ ਨੇ ਮੀਢੀਆਂ ਸਜਾ ਕੇ ਵੱਖ-ਵੱਖ ਢੰਗਾਂ ਨਾਲ ਗੁੱਤਾਂ ਗੁੰਦ ਕੇ ਪੁਰਾਣੇ ਸੱਭਿਆਚਾਰ ਦੀ ਤਸਵੀਰ ਦਰਸਾਈ | ਮੁੰਡੇ ਦਸਤਾਰਾਂ ਸਜਾ ਕੇ ਤੇ ਕੁੜੀਆਂ ਗੁੱਤਾਂ ਗੁੰਦ ਕੇ ਬਹੁਤ ਹੀ ਸੋਹਣੇ ਲੱਗ ਰਹੇ ਸਨ | ਇਸ ਮੌਕੇ ਪਿ੍ੰਸੀਪਲ ਨੇ ਆਪਣਾ ਸੱਭਿਆਚਾਰ ਸੰਭਾਲਣ ਲਈ ਬੱਚਿਆਂ ਨੂੰ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਅਮੀਰ ਵਿਰਸੇ ਤੇ ਸੱਭਿਆਚਾਰ ਨਾਲ ਜੁੜੇ ਰਹਿਣਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਕਾਸੋ ਆਪ੍ਰੇਸ਼ਨ ਤਹਿਤ ਵਿਸ਼ੇਸ਼ ਸਰਚ ਅਭਿਆਨ ਅਗਲੀ ਖ਼ਬਰ ਪਿੰਡ ਥਰਾਜਵਾਲਾ ਤੋਂ ਸ਼ਰਧਾਲੂਆਂ ਦਾ ਜਥਾ ਗੁਰਧਾਮਾਂ ਦੇ ਦਰਸ਼ਨਾਂ ਲਈ ਰਵਾਨਾ
Ad Position 24