18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਮਲੇਰੀਆ ਦਿਵਸ ਸੰਬੰਧੀ ਸਿਵਲ ਹਸਪਤਾਲ ਵਿਖੇ ਜ਼ਿਲ੍ਹਾ ਪੱਧਰੀ ਸੈਮੀਨਾਰ

Ad Position 21
No active advertisement
ਅਜੀਤ ਡੈਸਕ 28-04-2026
ਮਲੋਟ, 27 ਅਪ੍ਰੈਲ (ਪਾਟਿਲ)-ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ. ਸੁਨੀਲ ਬਾਂਸਲ ਦੀ ਅਗਵਾਈ 'ਚ ਵਿਸ਼ਵ ਮਲੇਰੀਆ ਦਿਵਸ ਸੰਬੰਧੀ ਸਿਵਲ ਹਸਪਤਾਲ ਮਲੋਟ ਵਿਖੇ ਜ਼ਿਲ੍ਹਾ ਪੱਧਰੀ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਵੱਖ-ਵੱਖ ਬਲਾਕਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭਾਗ ਲਿਆ | ਇਸ ਮੌਕੇ ਡਾ. ਹਰਕਿਰਤਨ ਸਿੰਘ ਜ਼ਿਲ੍ਹਾ ਐਪੀਡੀਮੌਲੋਜਿਸਟ ਨੇ ਕਿਹਾ ਕਿ ਇਸ ਦਿਨ ਜਾਗਰੂਕਤਾ ਗਤੀਵਿਧੀਆਂ ਦੇ ਨਾਲ-ਨਾਲ ਮਲੇਰੀਆ ਵਿਰੋਧੀ ਗਤੀਵਿਧੀਆਂ ਵੀ ਕੀਤੀਆਂ ਜਾਂਦੀਆਂ ਹਨ | ਉਨ੍ਹਾਂ ਕਿਹਾ ਕਿ ਵਿਸ਼ਵ ਮਲੇਰੀਆ ਦਿਵਸ ਮਨਾਉਣ ਦਾ ਮਕਸਦ ਆਮ ਲੋਕਾਂ ਨੂੰ ਮਲੇਰੀਆ ਬਿਮਾਰੀ ਪ੍ਰਤੀ ਜਾਗਰੂਕ ਕਰਨਾ ਹੈ | ਉਨ੍ਹਾਂ ਦੱਸਿਆ ਕਿ ਸਕੂਲਾਂ 'ਚ ਵੀ ਮਲੇਰੀਆ ਦੀ ਬਿਮਾਰੀ ਸੰਬੰਧੀ ਜਾਗਰੂਕ ਸੈਮੀਨਾਰ ਕਰਵਾਏ ਜਾ ਰਹੇ ਹਨ, ਤਾਂ ਜੋ ਵਿਦਿਆਰਥੀਆਂ ਨੂੰ ਇਸ ਬਿਮਾਰੀ ਸੰਬੰਧੀ ਜਾਗਰੂਕ ਕਰਕੇ ਆਪਣੇ ਪਰਿਵਾਰ ਤੇ ਸਮਾਜ ਨੂੰ ਮਲੇਰੀਆ ਤੋਂ ਬਚਾਇਆ ਜਾ ਸਕੇ | ਇਸ ਮੌਕੇ ਸਿਵਲ ਸਰਜਨ ਡਾ. ਸੁਨੀਲ ਬਾਂਸਲ ਨੇ ਕਿਹਾ ਕਿ ਮਲੇਰੀਆ ਐਨਾਫ਼ਲੀਜ਼ ਮੱਛਰ ਦੇ ਕੱਟਣ ਨਾਲ ਹੁੰਦਾ ਹੈ, ਜੋ ਕਿ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ | ਇਸ ਲਈ ਸਾਨੂੰ ਆਪਣੇ ਘਰ ਵਿਚ ਅਤੇ ਘਰਾਂ ਦੇ ਆਲੇ-ਦੁਆਲੇ ਕਿਤੇ ਵੀ ਪਾਣੀ ਖੜ੍ਹੇ ਨਹੀਂ ਰਹਿਣ ਦੇਣਾ ਚਾਹੀਦਾ ਤੇ ਟੋਇਆਂ ਨੂੰ ਭਰ ਦੇਣਾ ਚਾਹੀਦਾ ਹੈ, ਤਾਂ ਜੋ ਬਾਰਿਸ਼ ਦਾ ਪਾਣੀ ਇਨ੍ਹਾਂ ਟੋਇਆਂ 'ਚ ਖੜ੍ਹਾ ਨਾ ਹੋ ਸਕੇ ਤੇ ਮੱਛਰ ਪੈਦਾ ਨਾ ਹੋ ਸਕਣ | ਇਸ ਮੌਕੇ ਲਾਲ ਚੰਦ ਜ਼ਿਲ੍ਹਾ ਸਿਹਤ ਇੰਸਪੈਕਟਰ ਨੇ ਦੱਸਿਆ ਕਿ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ 'ਚ ਮਲੇਰੀਏ ਦੇ ਟੈੱਸਟ ਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ | ਇਸ ਮੌਕੇ ਡਾ. ਕੁਲਤਾਰ ਸਿੰਘ ਡੀ.ਐੱਫ਼.ਪੀ.ਓ., ਪਵਿੱਤਰ ਸਿੰਘ ਐੱਮ.ਐੱਲ.ਟੀ., ਭਗਵਾਨ ਦਾਸ ਜ਼ਿਲ੍ਹਾ ਸਿਹਤ ਇੰਸਪੈਕਟਰ, ਗੁਰਪ੍ਰੀਤ ਸਿੰਘ ਪੀ.ਏ., ਫ਼ੀਲਡ ਸਟਾਫ਼ ਚੱਕ ਸ਼ੇਰੇਵਾਲਾ ਅਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਸਕੂਲਾਂ 'ਚ ਮੁਫ਼ਤ ਆਰ.ਓ. ਸਿਸਟਮ ਲਗਾਏ ਅਗਲੀ ਖ਼ਬਰ ਪੁਲਿਸ ਵਲੋਂ ਕਾਸੋ ਆਪ੍ਰੇਸ਼ਨ ਤਹਿਤ ਵਿਸ਼ੇਸ਼ ਸਰਚ ਅਭਿਆਨ
Ad Position 24