ਸ੍ਰੀ ਮੁਕਤਸਰ ਸਾਹਿਬ, 27 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਡਾ. ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸਕੂਲਾਂ 'ਚ ਬੱਚਿਆਂ ਦੀ ਸਿਹਤ ਦੇ ਮੱਦੇਨਜ਼ਰ ਸਾਫ਼ ਪਾਣੀ ਦੇਣ ਲਈ ਵੱਡੀ ਗਿਣਤੀ 'ਚ ਆਰ.ਓ. ਸਿਸਟਮ ਲਗਾਏ ਜਾ ਰਹੇ ਹਨ | ਇਸ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ, ਸਰਕਾਰੀ ਪ੍ਰਾਇਮਰੀ ਸਕੂਲ ਝਬੇਲਵਾਲੀ, ਸਰਕਾਰੀ ਪ੍ਰਾਇਮਰੀ ਸਕੂਲ ਰਾਮਦੇਵ ਨਗਰ ਮਲੋਟ, ਸਰਵਹਿੱਤਕਾਰੀ ਸਕੂਲ ਮਲੋਟ ਵਿਖੇ ਬੱਚਿਆਂ ਨੂੰ ਸਾਫ਼ ਪਾਣੀ ਦੇਣ ਲਈ ਆਰ.ਓ. ਸਿਸਟਮ ਲਗਾਏ ਗਏ ਹਨ | ਜ਼ਿਲ੍ਹਾ ਪ੍ਰਧਾਨ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਨੇ ਦੱਸਿਆ ਕਿ ਮਾਲਵਾ ਖੇਤਰ ਦਾ ਧਰਤੀ ਹੇਠਲਾ ਪਾਣੀ ਪੀਣ ਯੋਗ ਨਹੀਂ ਹੈ | ਲੋਕ ਵੱਖ-ਵੱਖ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ ਤੇ ਸਕੂਲੀ ਬੱਚਿਆਂ ਦੀ ਸਿਹਤ 'ਤੇ ਵੀ ਬਹੁਤ ਬੁਰਾ ਪ੍ਰਭਾਵ ਪਾ ਰਿਹਾ ਹੈ | ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਹੁਣ ਤੱਕ ਟਰੱਸਟ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਸਕੂਲਾਂ ਤੇ ਹੋਰ ਜਨਤਕ ਥਾਵਾਂ 'ਤੇ 155 ਦੇ ਕਰੀਬ ਆਰ.ਓ. ਸਿਸਟਮ ਲਗਾਏ ਜਾ ਚੁੱਕੇ ਹਨ | ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾ. ਪਿ੍ੰਸੀਪਲ, ਗੁਰਪਾਲ ਸਿੰਘ ਪਾਲੀ, ਬਰਨੇਕ ਸਿੰਘ ਰਿਟਾ. ਲੈਕਚਰਾਰ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਚਰਨਜੀਤ ਸਿੰਘ, ਸੁਖਬੀਰ ਸਿੰਘ ਜ਼ੈਲਦਾਰ, ਹਰਭਗਵਾਨ ਸਿੰਘ ਖੱਪਿਆਂਵਾਲੀ, ਕਾਲਾ ਖੱਪਿਆਂਵਾਲੀ, ਸੁਖਦਰਸ਼ਨ ਸਿੰਘ ਬੇਦੀ ਰਿਟਾ. ਜ਼ਿਲ੍ਹਾ ਉਪ ਸਿੱਖਿਆ ਅਫ਼ਸਰ, ਜਸਬੀਰ ਸਿੰਘ ਰਿਟਾ. ਏ. ਐੱਸ. ਆਈ., ਮਾਸਟਰ ਰਾਜਿੰਦਰ ਸਿੰਘ, ਸੋਮ ਨਾਥ, ਮਾਸਟਰ ਰਾਜਿੰਦਰ ਸਿੰਘ, ਬਲਜੀਤ ਸਿੰਘ ਮਾਨ ਰਿਟਾ. ਪਿ੍ੰਸੀਪਲ, ਗੁਰਜੀਤ ਸਿੰਘ ਜੀਤਾ ਆਦਿ ਹਾਜ਼ਰ ਸਨ |