18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਜ਼ਿਲ੍ਹਾ ਕੋਆਪ੍ਰੇਟਿਵ ਰਿਟਾਇਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 28-04-2026
ਸ੍ਰੀ ਮੁਕਤਸਰ ਸਾਹਿਬ, 27 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕੋਆਪ੍ਰੇਟਿਵ ਰਿਟਾਇਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਚੇਅਰਮੈਨ ਸੰਤੋਖ ਸਿੰਘ ਭੰਡਾਰੀ ਰਿਟਾ. ਸੰਯੁਕਤ ਰਜਿਸਟਰਾਰ ਸਹਿਕਾਰਤਾ ਵਿਭਾਗ ਦੀ ਪ੍ਰਧਾਨਗੀ ਹੇਠ ਸਹਿਕਾਰੀ ਬੈਂਕ ਦੇ ਮੁੱਖ ਦਫ਼ਤਰ ਵਿਖੇ ਹੋਈ | ਸਟੇਜ ਸਕੱਤਰ ਦੀ ਜ਼ਿੰਮੇਵਾਰੀ ਬਲਜੀਤ ਸਿੰਘ ਰਿਟਾ. ਜੂਨੀਅਰ ਸਹਾਇਕ ਵਲੋਂ ਨਿਭਾਈ ਗਈ | ਮੀਟਿੰਗ ਦੀ ਸ਼ੁਰੂਆਤ 'ਚ ਸੀਨੀਅਰ ਮੈਂਬਰ ਮਲੂਕ ਸਿੰਘ ਵਲੋਂ ਧਾਰਮਿਕ ਸ਼ਬਦ ਗਾਇਨ ਕੀਤਾ ਗਿਆ | ਸੇਵਾ ਮੁਕਤ ਮੈਨੇਜਰ ਗੁਰਮੇਜ ਸਿੰਘ ਵਲੋਂ ਗੁਰਬਾਣੀ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸਿੱਧਾਂ ਨਾਲ ਗੋਸ਼ਟੀ ਸੰਬੰਧੀ ਵਿਸਥਾਰ ਨਾਲ ਜਾਣੂ ਕਰਵਾਇਆ | ਮੀਟਿੰਗ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਬਕਾਇਆ ਤੇ ਡੀ.ਏ. ਸੰਬੰਧੀ ਮਾਣਯੋਗ ਅਦਾਲਤ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਤੇ ਸਰਕਾਰ ਪਾਸੋਂ ਹੁਕਮਾਂ ਦੀ ਪਾਲਣਾ ਦੀ ਉਮੀਦ ਕਰਦੇ ਹੋਏ ਬਕਾਏ ਜਾਰੀ ਕਰਨ ਦੀ ਮੰਗ ਕੀਤੀ | ਇਸ ਮੌਕੇ ਅਜੀਤ ਸਿੰਘ ਬਰਾੜ, ਨੈਬ ਸਿੰਘ ਧਾਲੀਵਾਲ, ਅਵਤਾਰ ਸਿੰਘ ਸੁਪਰਡੈਂਟ, ਦਲੀਪ ਸਿੰਘ ਆਦਿ ਹਾਜ਼ਰ ਸਨ | ਅੰਤ ਵਿਚ ਚੇਅਰਮੈਨ ਸੰਤੋਖ ਸਿੰਘ ਭੰਡਾਰੀ ਵਲੋਂ ਸਭ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਕਿ੍ਸ਼ਨਾ ਸੇਵਾਦਲ ਨੇ 26ਵਾਂ ਸਥਾਪਨਾ ਦਿਵਸ ਮਨਾਇਆ ਅਗਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਸਕੂਲਾਂ 'ਚ ਮੁਫ਼ਤ ਆਰ.ਓ. ਸਿਸਟਮ ਲਗਾਏ
Ad Position 24