18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਬਰਸਾਤੀ ਪਾਣੀ ਦੀ ਨਿਕਾਸੀ ਲਈ ਸਪੀਕਰ ਸੰਧਵਾਂ ਵਲੋਂ ਵਿਸ਼ੇਸ਼ ਦੌਰਾ

Ad Position 21
No active advertisement
ਅਜੀਤ ਡੈਸਕ 28-04-2026
ਕੋਟਕਪੂਰਾ, 27 ਅਪ੍ਰੈਲ (ਮੋਹਰ ਸਿੰਘ ਗਿੱਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਬੱਸ ਸਟੈਂਡ ਨੇੜੇ ਉਸ ਇਲਾਕੇ ਦਾ ਦੌਰਾ ਕੀਤਾ, ਜਿੱਥੇ ਪਿਛਲੇ ਕਰੀਬ 25 ਤੋਂ 30 ਸਾਲਾਂ ਤੋਂ ਬਰਸਾਤ ਦੇ ਦਿਨਾਂ 'ਚ ਪਾਣੀ ਖੜ੍ਹਾ ਰਹਿਣ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ | ਇਸ ਮੌਕੇ ਸੰਧਵਾਂ ਨੇ ਸਬੰਧਿਤ ਅਧਿਕਾਰੀਆਂ ਨਾਲ ਮਿਲ ਕੇ ਇਲਾਕੇ ਦਾ ਸਰਵੇ ਕੀਤਾ ਤੇ ਸਮੱਸਿਆ ਦੇ ਹੱਲ ਲਈ ਤੁਰੰਤ ਤੇ ਲੰਬੇ ਸਮੇਂ ਦੀ ਯੋਜਨਾ 'ਤੇ ਵਿਚਾਰ-ਵਟਾਂਦਰਾ ਕੀਤਾ | ਉਨ੍ਹਾਂ ਕਿਹਾ ਕਿ ਬਰਸਾਤਾਂ ਦੇ ਮੌਸਮ ਨੂੰ ਧਿਆਨ 'ਚ ਰੱਖਦਿਆਂ ਤੁਰੰਤ ਪ੍ਰਭਾਵ ਨਾਲ ਇਲਾਕੇ ਦੀ ਸਫ਼ਾਈ ਤੇ ਪਾਣੀ ਦੀ ਨਿਕਾਸੀ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ | ਇਸ ਮੌਕੇ ਐਕਸੀਅਨ ਸੁਪਿੰਦਰ ਸਿੰਘ, ਐਕਸੀਅਨ ਨਵੀਨ ਕੁਮਾਰ, ਮਨਪ੍ਰੀਤ ਸਿੰਘ ਮਨੀ ਧਾਲੀਵਾਲ ਪੀ.ਆਰ.ਓ, ਮਨਦੀਪ ਮੌਂਗਾ ਸੈਕਟਰੀ ਰੈੱਡ ਕਰਾਸ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਸ੍ਰੀ ਕਿ੍ਸ਼ਨਾ ਸੇਵਾਦਲ ਨੇ 26ਵਾਂ ਸਥਾਪਨਾ ਦਿਵਸ ਮਨਾਇਆ
Ad Position 24