ਫ਼ਰੀਦਕੋਟ, 27 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਵਿਖੇ ਸਿਮਰਜੀਤ ਸਿੰਘ ਸੇਖੋਂ ਦੀ ਰਹਿਨੁਮਾਈ ਤੇ ਪਿ੍ੰਸੀਪਲ ਡਾ. ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ ਕਾਲਜ ਦੇ ਵਿਦਿਆਰਥੀ ਦਲਜੀਤ ਸਿੰਘ, ਗੁਰਕਮਲ ਸਿੰਘ, ਸਿਮਰਨਜੋਤ ਸਿੰਘ ਤੇ ਹਰਜਿੰਦਰ ਸਿੰਘ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ ਵਿਖੇ ਹੋਏ ਐਮ.ਯੂ.ਐਨ ਐਂਡ ਯੂਥ ਪਾਰਲੀਮੈਂਟ 'ਚ ਹਿੱਸਾ ਲਿਆ, ਜਿਸ 'ਚੋਂ ਦਲਜੀਤ ਸਿੰਘ ਨੂੰ ਬੈਸਟ ਡੈਲੀਗੇਟ ਤੇ ਪਾਰਲੀਆਮੈਂਟਰੀਅਨ ਮੈਂਬਰ ਘੋਸ਼ਿਤ ਕੀਤਾ ਗਿਆ ਤੇ ਸਨਮਾਨ ਚਿੰਨ੍ਹ ਸਮੇਤ ਨਕਦ ਇਨਾਮ ਰਾਸ਼ੀ ਦਾ ਐਵਾਰਡ ਦਿੱਤਾ ਗਿਆ | ਵਿਦਿਆਰਥੀਆਂ ਦੇ ਕਾਲਜ ਪਹੁੰਚਣ 'ਤੇ ਪਿ੍ੰਸੀਪਲ ਡਾ. ਪੰਕਜ ਕੁਮਾਰ ਗਰਗ ਨੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ ਤੇ ਸਨਮਾਨਿਤ ਕੀਤਾ | ਉਨ੍ਹਾਂ ਵਿਦਿਆਰਥੀਆਂ ਨੂੰ ਉੱਚ ਅਹੁਦਿਆਂ 'ਤੇ ਪਹੁੰਚਣ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ | ਉਨ੍ਹਾਂ ਕਾਲਜ ਦੀ ਮੈਨੇਜਮੈਂਟ ਕਮੇਟੀ ਦਾ ਵੀ ਧੰਨਵਾਦ ਕੀਤਾ ਜੋ ਸਿਮਰਜੀਤ ਸਿੰਘ ਸੇਖੋਂ (ਚੇਅਰਮੈਨ) ਦੀ ਯੋਗ ਅਗਵਾਈ 'ਚ ਕਾਲਜ ਦੇ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਇਆ ਕਰਵਾ ਰਹੀ ਹੈ | ਉਨ੍ਹਾਂ ਵਿਦਿਆਰਥੀਆਂ ਦੀ ਤਿਆਰੀ ਕਰਵਾਉਣ ਵਾਲੇ ਮਿਸ ਪਵਨਪ੍ਰੀਤ ਕੌਰ (ਅਸਿਸਟੈਂਟ ਪ੍ਰੋਫੈਸਰ) ਨੂੰ ਵੀ ਵਧਾਈਆਂ ਦਿੱਤੀਆਂ | ਇਸ ਮੌਕੇ ਡਾ. ਨਵਜੋਤ ਕੌਰ (ਇੰਚਾਰਜ ਅਕੈਡਮਿਕ) ਵੀ ਮੌਜੂਦ ਰਹੇ |