18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਜਨਗਣਨਾ-2027 ਸੰਬੰਧੀ ਮਾਸਟਰ ਟਰੇਨਰਾਂ ਦੀ ਟਰੇਨਿੰਗ ਕਰਵਾਈ

Ad Position 21
No active advertisement
ਅਜੀਤ ਡੈਸਕ 28-04-2026
ਫ਼ਰੀਦਕੋਟ, 27 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਪੂਨਮਦੀਪ ਕੌਰ ਦੀ ਅਗਵਾਈ ਹੇਠ ਜਨਗਣਨਾ-2027 ਦੇ ਪਹਿਲੇ ਪੜ੍ਹਾਅ ਸਬੰਧੀ ਮਾਸਟਰ ਟਰੇਨਰਾਂ ਦੇ ਦੂਜੇ ਬੈਂਚ ਦੀ ਟਰੇਨਿੰਗ ਡਾ. ਮਹਿੰਦਰ ਸਿੰਘ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕਡੰਰੀ ਸਕੂਲ ਫ਼ਰੀਦਕੋਟ ਵਿਖੇ ਤਿੰਨ ਦਿਨਾਂ ਟਰੇਨਿੰਗ ਕਰਵਾਈ ਗਈ | ਟਰੇਨਿੰਗ ਦਾ ਮਕਸਦ ਜਨਗਣਨਾ ਦੀ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਤੇ ਸਮੇਂ ਸਿਰ ਮੁਕੰਮਲ ਕਰਨਾ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਨਗਣਨਾ-2027 ਦੇ ਪਹਿਲੇ ਪੜ੍ਹਾਅ ਤਹਿਤ 15 ਮਈ ਤੋਂ 13 ਜੂਨ 2026 ਤੱਕ ਘਰਾਂ ਦੀ ਸੂਚੀਕਰਨ ਪ੍ਰਕਿਰਿਆ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਹ ਦੇਸ਼ ਦੀ ਪਹਿਲੀ ਡਿਜ਼ੀਟਲ ਜਨਗਣਨਾ ਹੋਵੇਗੀ, ਜਿਸ ਲਈ ਕਰਮਚਾਰੀਆਂ ਨੂੰ ਆਧੁਨਿਕ ਤਕਨੀਕੀ ਪ੍ਰਕਿਰਿਆਵਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾ ਰਹੀ ਹੈ | ਟਰੇਨਿੰਗ ਦੌਰਾਨ ਮਾਸਟਰ ਟਰੇਨਰਾਂ ਵਲੋਂ ਗਿਣਤੀਕਾਰਾਂ ਨੂੰ ਸੈਲਫ ਇਨਿਊਮ੍ਰੇਸ਼ਨ ਪ੍ਰਕਿਰਿਆ, ਡਾਟਾ ਇਕੱਠਾ ਕਰਨ ਦੇ ਤਰੀਕੇ, ਆਨਲਾਈਨ ਪੋਰਟਲ ਦੀ ਵਰਤੋਂ ਅਤੇ ਨਾਗਰਿਕਾਂ ਨੂੰ ਜਾਗਰੂਕ ਕਰਨ ਸਬੰਧੀ ਸਿਖਲਾਈ ਦਿੱਤੀ ਗਈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 30 ਅਪ੍ਰੈਲ ਤੋਂ 14 ਮਈ 2026 ਤੱਕ ਨਾਗਰਿਕਾਂ ਲਈ ਸੈਲਫ ਇਨਿਊਮਰੇਸ਼ਨ ਦੀ ਸਹੂਲਤ ਉਪਲਬਧ ਰਹੇਗੀ, ਜਿਸ ਤਹਿਤ ਲੋਕ ਸਰਕਾਰੀ ਪੋਰਟਲ 'ਤੇ ਆਪਣੇ ਪਰਿਵਾਰ ਦੀ ਜਾਣਕਾਰੀ ਖੁਦ ਦਰਜ ਕਰ ਸਕਣਗੇ | ਉਨ੍ਹਾਂ ਟਰੇਨਿੰਗ ਪ੍ਰਾਪਤ ਗਿਣਤੀਕਾਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਅਧੀਨ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਪੂਰੀ ਤਰ੍ਹਾਂ ਸਿਖਲਾਈ ਦੇਣ ਤੇ ਜਨਗਣਨਾ ਪ੍ਰਕਿਰਿਆ ਨੂੰ ਬਿਨ੍ਹਾਂ ਕਿਸੇ ਗਲਤੀ ਦੇ ਮੁਕੰਮਲ ਕਰਨ ਲਈ ਤਿਆਰ ਕਰਨ | ਇਸ ਮੌਕੇ ਗੁਰਿੰਦਰ ਸਿੰਘ ਡਿਪਟੀ ਈ.ਐਸ.ਏ ਫ਼ਰੀਦਕੋਟ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਬ-ਇੰਸਪੈਕਟਰ 2 ਕਿਲੋ ਤੋਂ ਵੱਧ ਹੈਰੋਇਨ ਸਮੇਤ ਗਿ੍ਫ਼ਤਾਰ <br/> ਅਗਲੀ ਖ਼ਬਰ ਨੁੱਕੜ ਨਾਟਕਾਂ ਰਾਹੀਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਜਾਗਰੂਕ
Ad Position 24