19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਸ਼ੋ੍ਰਮਣੀ ਕਮੇਟੀ ਚੋਣਾਂ 'ਚ ਦੇਰੀ ਖ਼ਿਲਾਫ਼ ਪੰਥਕ ਆਗੂਆਂ ਵਲੋਂ ਤੁਰੰਤ ਚੋਣਾਂ ਦੀ ਮੰਗ- ਅਮਨਇੰਦਰ ਸਿੰਘ ਬੰਨੀ

Ad Position 21
No active advertisement
ਅਜੀਤ ਡੈਸਕ 28-04-2026
ਫ਼ਰੀਦਕੋਟ, 27 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 'ਚ ਹੋ ਰਹੀ ਲੰਬੀ ਦੇਰੀ ਨੂੰ ਲੈ ਕੇ ਫ਼ਰੀਦਕੋਟ ਦੇ ਪੰਥਕ ਆਗੂ ਅਮਨਇੰਦਰ ਸਿੰਘ ਬੰਨੀ ਬਰਾੜ ਵਰਕਿੰਗ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ ਹੈ ਤੇ ਪੰਜਾਬ ਸਰਕਾਰ ਤੋਂ ਤੁਰੰਤ ਚੋਣਾਂ ਕਰਵਾਉਣ ਦੀ ਮੰਗ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਮੰਗ ਪੱਤਰ ਸੌਂ ਪਿਆ ਗਿਆ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਦੀਆਂ ਆਖਰੀ ਚੋਣਾਂ 2011 ਵਿਚ ਹੋਈਆਂ ਸਨ, ਜਦਕਿ ਕਾਨੂੰਨ ਅਨੁਸਾਰ ਹਰ ਪੰਜ ਸਾਲ ਬਾਅਦ ਚੋਣਾਂ ਹੋਣੀਆਂ ਲਾਜ਼ਮੀ ਹਨ | ਇਸ ਹਿਸਾਬ ਨਾਲ 2016 ਅਤੇ 2021 ਵਿਚ ਚੋਣਾਂ ਹੋਣੀਆਂ ਚਾਹੀਦੀਆਂ ਸਨ, ਪਰ ਹੁਣ ਇਹ ਦੇਰੀ ਇਕ ਦਹਾਕੇ ਤੋਂ ਵੱਧ ਹੋ ਚੁੱਕੀ ਹੈ, ਜਿਸ ਨਾਲ ਸੰਸਥਾ ਦੀ ਲੋਕਤੰਤਰਕ ਪ੍ਰਮਾਣਿਕਤਾ ਅਤੇ ਕਾਰਗੁਜ਼ਾਰੀ 'ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਚੋਣਾਂ ਨਾ ਹੋਣ ਕਾਰਨ ਸ਼੍ਰੋਮਣੀ ਕਮੇਟੀ ਦੀ ਕਾਰਗੁਜ਼ਾਰੀ ਕਮਜ਼ੋਰ ਹੋ ਗਈ ਹੈ | ਕਈ ਮੈਂਬਰਾਂ ਦੇ ਦਿਹਾਂਤ, ਅਸਤੀਫ਼ਿਆਂ ਅਤੇ ਗੈਰ-ਸਰਗਰਮੀ ਕਾਰਨ ਸੰਸਥਾ ਕੋਲ ਨਾ ਤਾਂ ਨਵਾਂ ਮੰਡੇਟ ਹੈ ਤੇ ਨਾ ਹੀ ਸੰਗਤ ਦਾ ਪੂਰਾ ਭਰੋਸਾ ਬਚਿਆ ਹੈ | ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਚੋਣ ਕਮਿਸ਼ਨ ਨੂੰ ਤੁਰੰਤ ਹਦਾਇਤਾਂ ਜਾਰੀ ਕਰਕੇ ਸ਼ੋ੍ਰਮਣੀ ਕਮੇਟੀ ਦੀਆਂ ਚੋਣਾਂ ਜਲਦ ਤੋਂ ਜਲਦ ਕਰਵਾਈਆਂ ਜਾਣ | ਚੋਣਾਂ ਸਬੰਧੀ ਅਪਡੇਟ ਵੋਟਰ ਸੂਚੀਆਂ ਤਿਆਰ ਕਰਨ, ਨੌਜਵਾਨਾਂ ਅਤੇ ਪੇਸ਼ੇਵਰ ਵਰਗ ਦੀ ਭਾਗੀਦਾਰੀ ਵਧਾਉਣ ਅਤੇ ਚੋਣਾਂ ਤੋਂ ਬਾਅਦ ਪਾਰਦਰਸ਼ਤਾ ਅਤੇ ਜ਼ਿੰਮੇਵਾਰੀ ਨੂੰ ਯਕੀਨੀ ਬਣਾਉਣ ਦੀ ਵੀ ਮੰਗ ਕੀਤੀ ਗਈ | ਇਸ ਮੌਕੇ ਬਲਵਿੰਦਰ ਸਿੰਘ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਗੁਰਜੰਟ ਸਿੰਘ ਸਿਰਸੜੀ ਸੀਨੀਅਰ ਮੀਤ ਪ੍ਰਧਾਨ, ਅਮਰੀਕ ਸਿੰਘ ਸਰਕਲ ਪ੍ਰਧਾਨ ਫ਼ਰੀਦਕੋਟ, ਬਲਕਰਨ ਸਿੰਘ ਬਰਾੜ ਸਰਕਲ ਪ੍ਰਧਾਨ, ਜਗਦੇਵ ਸਿੰਘ ਸਰਕਲ ਪ੍ਰਧਾਨ, ਪ੍ਰਗਟ ਸਿੰਘ ਮੀਤ ਪ੍ਰਧਾਨ ਅਤੇ ਹੋਰ ਆਗੂ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਦੇ ਅਣ-ਐਲਾਨੇ ਕੱਟਾਂ ਤੋਂ ਲੋਕ ਦੁਖੀ ਅਗਲੀ ਖ਼ਬਰ ਹੈਰੋਇਨ ਸਮੇਤ ਪੁਲਿਸ ਵਲੋਂ 2 ਗਿ੍ਫ਼ਤਾਰ
Ad Position 24