08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 29-04-2026
ਫ਼ਰੀਦਕੋਟ, 28 ਅਪ੍ਰੈਲ (ਸਰਬਜੀਤ ਸਿੰਘ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੀ ਸੂਬਾ ਕਮੇਟੀ ਵਲੋਂ ਕੌਮਾਂਤਰੀ ਮਜ਼ਦੂਰ ਦਿਹਾੜਾ ਸਾਂਝੇ ਤੌਰ 'ਤੇ ਮਨਾਉਣ ਦੇ ਕੀਤੇ ਗਏ ਫ਼ੈਸਲੇ ਨੂੰ ਲਾਗੂ ਕਰਦੇ ਹੋਏ ਫ਼ਰੀਦਕੋਟ ਜ਼ਿਲ੍ਹੇ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਵਲੋਂ 1 ਮਈ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਦਰਬਾਰ ਗੰਜ ਰੈਸਟ ਹਾਊਸ ਫ਼ਰੀਦਕੋਟ ਵਿਖੇ ਸਾਂਝੇ ਤੌਰ 'ਤੇ ਮਨਾਇਆ ਜਾ ਰਿਹਾ ਹੈ | ਇਸ ਐਕਸ਼ਨ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਅੱਜ ਫ਼ਰੰਟ ਦੇ ਆਗੂਆਂ ਦੀ ਮੀਟਿੰਗ ਸਥਾਨਕ ਪੈਨਸ਼ਨਰ ਭਵਨ ਵਿਖੇ ਹੋਈ | ਮੀਟਿੰਗ ਦੌਰਾਨ ਵੱਖ-ਵੱਖ ਆਗੂਆਂ ਨੇ ਆਪਣੇ ਸੰਬੋਧਨ ਵਿਚ ਭਗਵੰਤ ਮਾਨ ਸਰਕਾਰ ਵਲੋਂ ਲਗਾਤਾਰ ਅਪਣਾਈਆਂ ਜਾ ਰਹੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੇ ਹੋਏ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਨੀਤੀਆਂ ਦਾ ਤੁਰੰਤ ਤਿਆਗ ਕਰਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਲਮਕ ਅਵਸਥਾ ਵਿਚ ਪਏ ਸਾਰੇ ਮਸਲੇ ਤੁਰੰਤ ਹੱਲ ਕੀਤੇ ਜਾਣ | ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂ ਪ੍ਰੇਮ ਚਾਵਲਾ, ਜਤਿੰਦਰ ਕੁਮਾਰ, ਇੰਦਰਜੀਤ ਸਿੰਘ ਖੀਵਾ, ਸਿਮਰਜੀਤ ਸਿੰਘ ਬਰਾੜ, ਕੁਲਵੰਤ ਸਿੰਘ ਚਾਨੀ, ਨਵਪ੍ਰੀਤ ਸਿੰਘ, ਸੁਖਵਿੰਦਰ ਸਿੰਘ ਸੁੱਖੀ, ਪਿ੍ੰਸੀਪਲ ਕਿ੍ਸ਼ਨ ਲਾਲ ਬਕੌਲੀਆ, ਹਰਪ੍ਰੀਤ ਸਿੰਘ, ਬਲਵਿੰਦਰ ਰਾਮ ਸ਼ਰਮਾ, ਇੰਦਰਜੀਤ ਸਿੰਘ ਗਿੱਲ, ਵੀਰਇੰਦਰਜੀਤ ਸਿੰਘ ਪੁਰੀ ਅਤੇ ਸਰਬਜੀਤ ਕੌਰ ਮਚਾਕੀ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਅਪਣਾਈਆਂ ਜਾ ਰਹੀਆਂ ਕਾਰਪੋਰੇਟ ਪੱਖੀ ਨੀਤੀਆਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਨ੍ਹਾਂ ਨੀਤੀਆਂ ਨੂੰ ਸਮੁੱਚੇ ਕਿਰਤੀ ਵਰਗ, ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਦੱਸਿਆ | ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ 1 ਮਈ ਨੂੰ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਰੋਧੀ ਨੀਤੀਆਂ ਖ਼ਿਲਾਫ਼ ਵਿਸ਼ਾਲ ਸਾਂਝੀ ਰੈਲੀ ਕਰਨ ਉਪਰੰਤ ਫ਼ਰੀਦਕੋਟ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਮੋਟਰਸਾਈਕਲ ਤੇ ਸਕੂਟਰ ਮਾਰਚ ਕੀਤਾ ਜਾਵੇਗਾ | ਮੀਟਿੰਗ ਵਿਚ ਸਮੁੱਚੇ ਐਕਸ਼ਨ ਦੇ ਸਾਰੇ ਪ੍ਰਬੰਧ ਕਰਨ ਲਈ ਵੱਖ-ਵੱਖ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ | ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਸੰਤ ਸਿੰਘ ਮੁੱਖ ਅਧਿਆਪਕ, ਗੁਰਚਰਨ ਸਿੰਘ ਮਾਨ, ਸੋਮ ਨਾਥ ਅਰੋੜਾ, ਸੁਖਮੰਦਰ ਸਿੰਘ ਗਿੱਲ ਪੀ ਆਰ ਟੀ ਸੀ, ਅਮਰਜੀਤ ਸਿੰਘ ਵਾਲੀਆ, ਨਰਿੰਦਰ ਸਿੰਘ ਟੀ.ਐਸ.ਯੂ, ਸਵ ਨਾਥ ਦਰਦੀ ਸਕਿਉਰਟੀ ਗਾਰਡ ਮੁਲਾਜ਼ਮ ਆਗੂ, ਇੰਜਨੀਅਰ ਜੀਤ ਸਿੰਘ, ਸੁਖਦੇਵ ਸਿੰਘ ਬੀ.ਪੀ.ਈ.ਓ, ਬਿਸ਼ਨ ਕੁਮਾਰ ਅਰੋੜਾ, ਉਪਿੰਦਰ ਸਿੰਘ, ਮੱਘਰ ਸਿੰਘ ਅਤੇ ਗੁਰਦੇਵ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂਆਂ ਨੇ ਐਸ.ਈ. ਪਾਵਰਕਾਮ ਨੂੰ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਪਿੰਡ ਗੁਰੂਸਰ ਦੇ ਕਿਸਾਨ ਗੜੇਮਾਰੀ ਤੋਂ ਪ੍ਰਭਾਵਿਤ ਕਿਸਾਨਾਂ ਦੀ ਸਹਾਇਤਾ ਲਈ ਅੱਗੇ ਆਏ
Ad Position 24