08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ 3 ਕਾਬੂ

Ad Position 21
No active advertisement
ਅਜੀਤ ਡੈਸਕ 29-04-2026
ਫ਼ਰੀਦਕੋਟ, 28 ਅਪ੍ਰੈਲ (ਸਰਬਜੀਤ ਸਿੰਘ)-ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ 3 ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਸਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਹਰਦੇਵ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਪਿੰਡ ਮੰਡਵਾਲਾ ਮੋੜ ਹੁੰਦੇ ਹੋਏ ਪਿੰਡ ਮਿਸ਼ਰੀਵਾਲਾ ਹੋ ਕੇ ਪੱਕੀ ਸੜਕ ਪਿੰਡ ਘੁਮਿਆਰਾ ਜਾ ਰਹੇ ਸਨ ਤਾਂ ਸੇਮਨਾਲੇ ਦੀ ਪਟੱੜੀ 'ਤੇ ਪੈਦਲ ਆ ਰਹੇ ਗੁਰਸੇਵਕ ਸਿੰਘ ਮੰਗਾਂ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਚੰਦਬਾਜਾ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 35 ਪਾਬੰਦੀਸ਼ੁਦਾ ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਜਿਸ 'ਤੇ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ | ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਬੇਅੰਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਢਿੱਲਵਾਂ ਖੁਰਦ ਤੋਂ ਘੁਗਿਆਣਾ ਜਾਂਦੀ ਲਿੰਕ ਰੋਡ ਤੋਂ ਹਰਪ੍ਰੀਤ ਸਿੰਘ ਪੁੱਤਰ ਮੇਜਰ ਸਿੰਘ ਅਤੇ ਭੀਜੋਤ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀ ਜ਼ਿਲ੍ਹਾ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਨ੍ਹਾਂ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ 'ਤੇ 21 ਚਿੱਟੇ ਰੰਗ ਦੀਆਂ ਪਾਬੰਦੀਸ਼ੁਦਾ ਨਸ਼ੇ ਦੀਆਂ ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਪੁਲਿਸ ਆਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਾਦਿਕ ਫ਼ਰੀਦਕੋਟ ਵਿਖੇ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ 'ਚ 5,75,620 ਮੀਟਿ੍ਕ ਟਨ ਕਣਕ ਦੀ ਹੋਈ ਖ਼ਰੀਦ-ਡਿਪਟੀ ਕਮਿਸ਼ਨਰ ਅਗਲੀ ਖ਼ਬਰ ਪੇਂਡੂ ਖੇਤਰਾਂ 'ਚ ਲੱਗ ਰਹੇ ਬਿਜਲੀ ਦੇ ਕੱਟਾਂ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਐਸ.ਈ. ਨੂੰ ਮੰਗ ਪੱਤਰ ਸੌਂਪਿਆ
Ad Position 24