08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਦਲਿਤ ਭਾਈਚਾਰੇ ਤੇ ਹਿੰਦੂ ਸਮਾਜ ਲਈ ਲਿਆ ਫ਼ੈਸਲਾ ਸ਼ਲਾਘਾਯੋਗ-ਤਾਮਕੋਟ

Ad Position 21
No active advertisement
ਅਜੀਤ ਡੈਸਕ 29-04-2026
ਸ੍ਰੀ ਮੁਕਤਸਰ ਸਾਹਿਬ, 28 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ 'ਚ 2027 ਦੀਆਂ ਨਜ਼ਦੀਕ ਆ ਰਹੀਆਂ ਚੋਣਾਂ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਡੀ ਸਿਆਸੀ ਧਿਰ ਵਜੋਂ ਉਭਰ ਕੇ ਸਾਹਮਣੇ ਆਵੇਗੀ ਤੇ ਪੰਜਾਬ ਵਿਚ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਨੂੰ ਮੁੱਖ ਮੰਤਰੀ ਬਣਾ ਕੇ ਪੰਜਾਬ 'ਚ ਸਰਕਾਰ-ਏ-ਖ਼ਾਲਸਾ ਰਾਜ ਦੀ ਸਥਾਪਨਾ ਕਰੇਗੀ | ਇਹ ਪ੍ਰਗਟਾਵਾ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਮਲੋਟ ਤੋਂ ਆਗੂ ਪਰਮਜੀਤ ਸਿੰਘ ਰਾਜਾ ਚੱਕ ਤਾਮਕੋਟ ਨੇ ਗੱਲਬਾਤ ਕਰਦਿਆਂ ਕੀਤਾ | ਇਸ ਮੌਕੇ ਉਨ੍ਹਾਂ ਪਾਰਟੀ ਦੇ ਕਾਰਜਕਾਰੀ ਸੂਬਾ ਪ੍ਰਧਾਨ ਬਾਪੂ ਤਰਸੇਮ ਸਿੰਘ ਤੇ ਸਮੁੱਚੀ ਲੀਡਰਸ਼ਿਪ ਦੁਆਰਾ ਸਰਕਾਰ ਆਉਣ 'ਤੇ ਦਲਿਤ ਭਾਈਚਾਰੇ ਤੇ ਹਿੰਦੂ ਸਮਾਜ ਵਿਚੋਂ ਡਿਪਟੀ ਸੀ.ਐੱਮ. ਬਣਾਏ ਜਾਣ ਵਾਲੇ ਫ਼ੈਸਲੇ ਦਾ ਭਰਵਾਂ ਸਵਾਗਤ ਕੀਤਾ ਤੇ ਪਾਰਟੀ ਹਾਈਕਮਾਂਡ ਦੇ ਇਸ ਫ਼ੈਸਲੇ ਨੂੰ ਸ਼ਲਾਘਾਯੋਗ ਕਦਮ ਦੱਸਿਆ | ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਵਲੋਂ ਦਲਿਤ ਭਾਈਚਾਰੇ ਤੇ ਹਿੰਦੂ ਸਮਾਜ ਨੂੰ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਦੇ ਖ਼ਿਲਾਫ਼ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਕਿ ਕਦੀ ਵੀ ਸਫ਼ਲ ਨਹੀਂ ਹੋਵੇਗੀ | ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਵੀ ਜ਼ਿਲ੍ਹਾ ਪ੍ਰਧਾਨ ਕਿ੍ਸ਼ਨ ਸਿੰਘ ਰੁਪਾਣਾ ੍ਹਤੇ ਪਾਰਟੀ ਦੇ ਸਪੋਕਸਮੈਨ ਤੇਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਪਾਰਟੀ 'ਚ ਸ਼ਾਮਿਲ ਹੋਣ ਵਾਲਿਆਂ ਦੀ ਹਨੇਰੀ ਆਈ ਹੋਈ ਹੈ | ਪਿੰਡਾਂ ਤੇ ਸ਼ਹਿਰਾਂ ਤੋਂ ਆਪ-ਮੁਹਾਰੇ ਲੋਕ ਅਕਾਲੀ ਦਲ ਵਾਰਿਸ ਪੰਜਾਬ ਵਿਚ ਸ਼ਮੂਲੀਅਤ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਵਿਚੋਂ ਮਾੜੀਆਂ ਆਲਮਤਾਂ ਨੂੰ ਖ਼ਤਮ ਕਰਨ ਅਤੇ ਪੰਥ ਤੇ ਪੰਜਾਬ ਨੂੰ ਬਚਾਉਣ ਲਈ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਨੂੰ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਜਾਵੇ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਡਿੰਪੀ ਢਿੱਲੋਂ ਦੇ ਦਫ਼ਤਰ ਅੱਗੇ ਪਾਵਰਕਾਮ ਮੁਲਾਜ਼ਮਾਂ ਵਲੋਂ ਪਰਿਵਾਰਾਂ ਸਮੇਤ ਧਰਨਾ ਅਗਲੀ ਖ਼ਬਰ ਜ਼ਿਲ੍ਹੇ 'ਚ 5,75,620 ਮੀਟਿ੍ਕ ਟਨ ਕਣਕ ਦੀ ਹੋਈ ਖ਼ਰੀਦ-ਡਿਪਟੀ ਕਮਿਸ਼ਨਰ
Ad Position 24