08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਐੱਚ.ਐੱਸ. ਹਾਈ ਸਕੂਲ ਵਿਖੇ ਇਨਾਮ ਵੰਡ ਸਮਾਗਮ

Ad Position 21
No active advertisement
ਅਜੀਤ ਡੈਸਕ 29-04-2026
ਸ੍ਰੀ ਮੁਕਤਸਰ ਸਾਹਿਬ, 28 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਐੱਚ.ਐੱਸ. ਹਾਈ ਸਕੂਲ ਅਬੋਹਰ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਸਿੱਖ ਮਿਸ਼ਨਰੀ ਕਾਲਜ ਵਲੋਂ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਸਕੂਲ ਦੇ ਕਈ ਵਿਦਿਆਰਥੀਆਂ ਨੇ ਮੈਰਿਟ 'ਚ ਆਪਣਾ ਨਾਂਅ ਦਰਜ ਕਰਵਾਇਆ ਤੇ ਕੁੱਲ 49 ਬੱਚਿਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ | ਇਸ ਮੌਕੇ ਮੁੱਖ ਮਹਿਮਾਨ ਵਜੋਂ ਮਨਮੋਹਨ ਸਿੰਘ (ਡਿਪਟੀ ਕੰਟਰੋਲਰ ਫਾਇਨੈਂਸ ਵਿਭਾਗ), ਸਾਧੂ ਸਿੰਘ (ਟੈਲੀਫ਼ੋਨ ਵਿਭਾਗ) ਤੇ ਸੁਖਰਸ਼ਨ ਸਿੰਘ ਬੇਦੀ (ਰਿਟਾ. ਡਿਪਟੀ ਡੀ.ਈ.ਓ. ਜ਼ਿਲ੍ਹਾ ਸਿੱਖਿਆ ਵਿਭਾਗ) ਸ਼ਾਮਿਲ ਹੋਏ | ਸਮਾਗਮ ਦੌਰਾਨ ਪਿ੍ੰਸੀਪਲ ਵਿਪਨ ਕੁਮਾਰ ਵਲੋਂ ਆਏ ਹੋਏ ਸੱਜਣਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਸੀਨੀਅਰ ਕੋਆਰਡੀਨੇਟਰ ਮੀਨਾ ਰਾਣੀ ਤੇ ਜੂਨੀਅਰ ਕੋਆਰਡੀਨੇਟਰ ਰਚਨਾ ਵਧਵਾ ਨੇ ਸਮਾਗਮ ਦੌਰਾਨ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਲਈ ਪ੍ਰੇਰਣਾਦਾਇਕ ਵਿਚਾਰ ਵੀ ਸਾਂਝੇ ਕੀਤੇ ਗਏ | ਪਿ੍ੰਸੀਪਲ ਵਿਪਨ ਕੁਮਾਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ | ਸਿੱਖਿਆ ਦੇ ਨਾਲ ਗੁਰਮਤਿ ਦੀ ਸੋਚ ਤੇ ਚੰਗੇ ਸੰਸਕਾਰ ਉਨ੍ਹਾਂ ਦੀ ਜ਼ਿੰਦਗੀ ਨੂੰ ਰੌਸ਼ਨ ਕਰਦੇ ਹਨ | ਮੈਨੇਜਮੈਂਟ ਵਲੋਂ ਗੁਰਚਰਨ ਸਿੰਘ ਬਰਾੜ, ਅਨਮੋਲ ਬਰਾੜ ਤੇ ਸਮਨ ਬਰਾੜ ਨੇ ਵੀ ਬੱਚਿਆਂ ਨੂੰ ਵਧਾਈ ਦਿੰਦਿਆਂ ਗੁਰਮਤਿ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਪੰਜਾਬੀ ਅਧਿਆਪਕ ਅਮਨਦੀਪ ਕੌਰ, ਪਿ੍ਤਪਾਲ ਸਿੰਘ, ਨਵਦੀਪ ਸਿੰਘ, ਮੈਡਮ ਆਰਤੀ, ਇੰਗਲਿਸ਼ ਅਧਿਆਪਕ ਵਿਪਨ ਕੁਮਾਰ, ਬਲਜੀਤ ਸਿੰਘ ਆਦਿ ਮੌਜੂਦ ਸਨ | ਸਮੂਹ ਸਟਾਫ਼ ਤੇ ਮੈਨੇਜਮੈਂਟ ਦੇ ਸਹਿਯੋਗ ਨਾਲ ਇਹ ਇਨਾਮ ਵੰਡ ਸਮਾਗਮ ਸਫ਼ਲਤਾਪੂਰਵਕ ਸਮਾਪਤ ਹੋਇਆ |
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਕਰਮਚਾਰੀ ਯੂਨੀਅਨ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ ਅਗਲੀ ਖ਼ਬਰ ਭਾਜਪਾ ਦਾ ਹਿੱਸਾ ਬਣੇ ਰਾਜ ਸਭਾ ਮੈਂਬਰਾਂ ਨੂੰ 'ਗ਼ੱਦਾਰ' ਕਹਿਣ ਵਾਲਿਆਂ 'ਤੇ ਡੀ. ਜੀ. ਪੀ. ਤੁਰੰਤ ਕਾਰਵਾਈ ਕਰਨ-ਸੋਢੀ
Ad Position 24