08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨ (ਇਫਟੂ) ਵਲੋਂ ਮਈ ਦਿਵਸ ਮਨਾਇਆ ਜਾਵੇਗਾ

Ad Position 21
No active advertisement
ਅਜੀਤ ਡੈਸਕ 29-04-2026
ਮਲੋਟ, 28 ਅਪ੍ਰੈਲ (ਅਜਮੇਰ ਸਿੰਘ ਬਰਾੜ)-ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨ ਪੰਜਾਬ ਦੀ ਮਾਲਵਾ ਜ਼ੋਨ ਕਮੇਟੀ ਵਲੋਂ ਮਜ਼ਦੂਰ ਦਿਵਸ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਿੰਦਰ ਸਿੰਘ ਧੂੜੀਆ ਜ਼ਿਲ੍ਹਾ ਪ੍ਰੈੱਸ ਸਕੱਤਰ ਨੇ ਦੱਸਿਆ ਕਿ 1 ਮਈ ਨੂੰ ਗੁਰੂ ਰਵਿਦਾਸ ਭਵਨ ਮਲੋਟ ਵਿਖੇ ਹੋ ਰਹੇ ਇਸ ਸਮਾਗਮ ਵਿਚ ਸਵੇਰੇ 9:30 ਵਜੇ ਬਿਜਲੀ ਘਰ ਤੋਂ ਪੈਦਲ ਰੋਸ ਮੁਜ਼ਾਹਰਾ ਕਰਦੇ ਹੋਏ ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨ (ਇਫਟੂ) ਪੰਜਾਬ ਦੇ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਮਾਲਵਾ ਜ਼ੋਨ ਕਮੇਟੀ ਦੀ ਚੇਅਰਪਰਸਨ ਸਵਰਨ ਕੌਰ ਸਵੇਰੇ 11:30 ਵਜੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਇਸ ਮੌਕੇ ਵੱਡੀ ਗਿਣਤੀ 'ਚ ਟਰੇਡ ਯੂਨੀਅਨ ਇਫਟੂ ਦੇ ਆਗੂ ਜਗਸੀਰ ਸਿੰਘ ਚੇਅਰਮੈਨ, ਪਰਮਪਾਲ ਸਿੰਘ ਜ਼ਿਲ੍ਹਾ ਪ੍ਰਧਾਨ ਤੇ ਵੱਖ-ਵੱਖ ਬਲਾਕਾਂ ਦੇ ਜ਼ਿਲਿ੍ਹਆਂ ਦੇ ਪ੍ਰਧਾਨਾਂ ਤੋਂ ਇਲਾਵਾ ਸੂਬਾ ਕਮੇਟੀ ਮੈਂਬਰ ਦਲੀਪ ਕੁਮਾਰ, ਅਵਤਾਰ ਸਿੰਘ ਖ਼ਾਲਸਾ ਸ਼ਾਮਿਲ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਸੀ. ਐੱਚ. ਸੀ. ਆਲਮਵਾਲਾ ਵਿਖੇ ਆਸ਼ਾ ਦਿਵਸ ਮਨਾਇਆ ਅਗਲੀ ਖ਼ਬਰ ਪੰਜਾਬ 'ਚ ਵਧ ਰਿਹਾ ਨਸ਼ਿਆਂ ਦਾ ਕਾਰੋਬਾਰ ਗੰਭੀਰ ਚਿੰਤਾ ਦਾ ਵਿਸ਼ਾ-ਪ੍ਰਧਾਨ ਸਤੀਸ਼ ਅਸੀਜਾ
Ad Position 24