08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਪੁਲਿਸ ਪੈਨਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੇ ਅਹੁਦੇਦਾਰਾਂ ਦੀ ਚੋਣ 7 ਮਈ

Ad Position 21
No active advertisement
ਅਜੀਤ ਡੈਸਕ 29-04-2026
ਮੋਗਾ, 28 ਅਪ੍ਰੈਲ (ਜਸਪਾਲ ਸਿੰਘ ਬੱਬੀ)-ਪੁਲਿਸ ਪੈਨਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਰਸ਼ਪਾਲ ਸਿੰਘ ਦਾਸੂਵਾਲ ਨੇ ਦੱਸਿਆ ਕਿ ਪੁਲਿਸ ਪੈਨਸ਼ਨਰ ਐਸੋਸੀਏਸ਼ਨ ਇਕਾਈ ਜ਼ਿਲ੍ਹਾ ਮੋਗਾ ਦੇ ਅਹੁਦੇਦਾਰਾਂ ਦੀ ਚੋਣ ਅਗਲੇ ਤਿੰਨ ਸਾਲਾਂ ਲਈ ਕਰਵਾਉਣ ਲਈ ਮਿਤੀ 7 ਮਈ 2026 ਰੱਖੀ ਗਈ ਹੈ | ਉਨ੍ਹਾਂ ਦੱਸਿਆ ਕਿ ਇਹ ਚੋਣ ਸਿਰਫ਼ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਤੇ ਜਨਰਲ ਸਕੱਤਰ ਦੇ ਅਹੁਦੇ ਲਈ ਹੀ ਹੋਵੇਗੀ ਜਿਸ ਵਿਚ ਨੋਮੀਨੇਸ਼ਨ ਫਾਰਮ ਮਿਤੀ 7 ਮਈ ਨੂੰ ਹੀ 10:30 ਤੋਂ 12 ਵਜੇ ਤੱਕ ਲਏ ਜਾਣਗੇ ਤੇ ਠੀਕ 12:30 ਵਜੇ ਤੱਕ ਨਾਂਅ ਵਾਪਸ ਲਏ ਜਾ ਸਕਣਗੇ | ਜੇਕਰ ਸਰਬਸੰਮਤੀ ਹੋ ਜਾਂਦੀ ਹੈ ਤਾਂ ਚੋਣ ਪ੍ਰਕਿਰਿਆ 7 ਲਈ ਨੂੰ ਮੁਕੰਮਲ ਹੋ ਜਾਵੇਗੀ ਨਹੀਂ ਤਾਂ ਮਿਤੀ 14 ਮਈ 2026 ਨੂੰ ਵੋਟਾਂ ਪਾਈਆਂ ਜਾਣਗੀਆਂ | ਵੋਟਾਂ ਪਾਉਣ ਦਾ ਸਮਾਂ ਸਵੇਰੇ 10 ਵਜੇ ਤੋਂ 3 ਵਜੇ ਤੱਕ ਦਾ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀ ਹਾਲਤ 'ਚ ਪਏ ਨੌਜਵਾਨ ਨੂੰ ਕਰਵਾਇਆ ਹਸਪਤਾਲ ਦਾਖ਼ਲ ਅਗਲੀ ਖ਼ਬਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਨਿਊ ਅਬੁੱਲਖੁਰਾਣਾ ਮਾਈਨਰ ਦਾ ਨੀਂਹ ਪੱਥਰ ਰੱਖਿਆ
Ad Position 24