ਸਵਾਮੀ ਬ੍ਰਹਮ ਮੁਨੀ ਜੀ ਜਲਾਲ ਵਾਲੇ ਭਾਰਤ ਵਿਭੂਸ਼ਣ ਐਵਾਰਡ ਨਾਲ ਸਨਮਾਨਿਤ
ਅਜੀਤ ਡੈਸਕ
29-04-2026
ਸਮਾਗਮ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਈਆਂ ਮਾਣਯੋਗ ਹਸਤੀਆਂ ਦੀ ਹਾਜ਼ਰੀ ਵਿਚ ਸਵਾਮੀ ਜੀ ਦੀਆਂ ਸੇਵਾਵਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ ਗਈ | ਇਸ ਮੌਕੇ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਸੰਤ ਰਿਸ਼ੀ ਰਾਮ ਜੀ ਜਲਾਲ ਵਾਲਿਆਂ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਸਨਮਾਨ ਸਿਰਫ਼ ਸਵਾਮੀ ਬ੍ਰਹਮ ਮੁਨੀ ਜੀ ਲਈ ਹੀ ਨਹੀਂ, ਸਗੋਂ ਪੂਰੇ ਇਲਾਕੇ ਅਤੇ ਸੰਸਥਾ ਲਈ ਮਾਣ ਦੀ ਗੱਲ ਹੈ | ਪ੍ਰਧਾਨ ਵਿਵੇਕ ਮਿਸ਼ਨ ਚੈਰੀਟੇਬਲ ਟਰੱਸਟ ਸੰਤ ਗੰਗਾ ਰਾਮ ਨੇ ਕੁਲਤਾਰ ਸਿੰਘ ਸੰਧਵਾਂ ਤੇ ਇੰਸਟੀਚਿਊਟ ਫਾਰ ਸੋਸ਼ਲ ਰਿਫਾਰਮ ਐਂਡ ਹਾਇਰ ਐਜੂਕੇਸ਼ਨ ਚੈਰੀਟੇਬਲ ਟਰੱਸਟ ਦਾ ਦਿਲੋਂ ਧੰਨਵਾਦ ਕੀਤਾ | ਇਸ ਉਪਲਬਧੀ ਨਾਲ ਵਿਵੇਕ ਮਿਸ਼ਨ ਚੈਰੀਟੇਬਲ ਟਰੱਸਟ ਦਾ ਨਾਮ ਰਾਸ਼ਟਰੀ ਪੱਧਰ 'ਤੇ ਚਮਕਿਆ ਹੈ ਤੇ ਇਹ ਸਨਮਾਨ ਨੌਜਵਾਨ ਪੀੜ੍ਹੀ ਲਈ ਵੀ ਪ੍ਰੇਰਣਾ ਦਾ ਸਰੋਤ ਬਣਿਆ ਹੈ ਕਿ ਨਿਸ਼ਕਾਮ ਸੇਵਾ ਅਤੇ ਇਮਾਨਦਾਰੀ ਨਾਲ ਕੀਤਾ ਕੰਮ ਹਮੇਸ਼ਾ ਮਾਣ ਦਿਵਾਉਂਦਾ ਹੈ |