08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਪੋੋਸਟਰ ਮੇਕਿੰਗ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 29-04-2026
ਕੋਟਕਪੂਰਾ, 28 ਅਪ੍ਰੈਲ (ਮੋਹਰ ਸਿੰਘ ਗਿੱਲ)-ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਕੋਟਕਪੂਰਾ ਵਿਖੇ ਪਿ੍ੰਸੀਪਲ ਰਾਕੇਸ਼ ਸ਼ਰਮਾ ਦੀ ਰਹਿਨੁਮਾਈ ਹੇਠ ਸਕੂਲ 'ਚ ਚੱਲ ਰਹੇ ਚਾਰਾਂ ਹਾਊਸਾਂ ਦੇ ਵਿਦਿਆਰਥੀਆਂ ਵਿਚਕਾਰ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਪੇਂਟਿੰਗ ਤਿਆਰ ਕੀਤੀਆਂ | ਇਨ੍ਹਾਂ ਮੁਕਾਬਲਿਆਂ ਵਿਚ ਪਹਿਲੇ ਵਰਗ 'ਚ ਤੀਜੀ ਤੋਂ ਪੰਜਵੀਂ ਜਮਾਤ, ਦੂਜੇ ਵਰਗ ਵਿਚ ਛੇਵੀਂ ਤੋਂ ਅੱਠਵੀਂ, ਤੀਜੇ ਵਰਗ ਵਿਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਪਹਿਲੇ ਵਰਗ ਵਿਚੋਂ ਪੰਜਵੀਂ ਜਮਾਤ ਦੇ ਤਿੰਨ ਵਿਦਿਆਰਥੀਆਂ ਸ਼ੇਰਕੁਵਰ ਪੁੱਤਰ ਹਰਜਿੰਦਰ ਕੁਮਾਰ ਨੇ ਪਹਿਲਾ, ਓਾਕਾਰ ਸਿੰਘ ਪੁੱਤਰ ਹਰਸ਼ਵਿੰਦਰ ਸਿੰਘ ਨੇ ਦੂਜਾ ਤੇ ਸਿਮਰਨਜੀਤ ਕੌਰ ਪੁੱਤਰੀ ਜਸਵਿੰਦਰ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ | ਦੂਜੇ ਵਰਗ 'ਚੋਂ ਅੱਠਵੀਂ ਜਮਾਤ ਦੀ ਵਿਦਿਆਰਥਣ ਅਰੂਸ਼ੀ ਪੁੱਤਰੀ ਹਰਜੀਤ ਸਿੰਘ ਨੇ ਪਹਿਲਾ, ਸੱਤਵੀਂ ਜਮਾਤ ਦੀ ਵਿਦਿਆਰਥਣ ਹਰਗੁਣ ਕੌਰ ਪੁੱਤਰੀ ਸੁਖਦੇਵ ਸਿੰਘ ਨੇ ਦੂਜਾ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀ ਗੁਰਵੀਰ ਪੁੱਤਰ ਵਰਿੰਦਰ ਕੁਮਾਰ ਨੇ ਤੀਜਾ ਸਥਾਨ ਹਾਸਿਲ ਕੀਤਾ | ਤੀਜੇ ਵਰਗ ਵਿਚੋਂ ਬਾਰ੍ਹਵੀਂ ਜਮਾਤ (ਸਾਇੰਸ ਗਰੁੱਪ) ਦੀ ਵਿਦਿਆਰਥਣ ਕਮਲਪ੍ਰੀਤ ਪੁੱਤਰੀ ਰੇਸ਼ਮ ਸਿੰਘ ਨੇ ਪਹਿਲਾ, ਨੌਵੀਂ ਜਮਾਤ ਦੀ ਵਿਦਿਆਰਥਣ ਮਨਜੋਤ ਕੌਰ ਪੁੱਤਰੀ ਬਲਕਾਰ ਸਿੰਘ ਨੇ ਦੂਜਾ, ਦਸਵੀਂ ਜਮਾਤ ਦੇ ਵਿਦਿਆਰਥੀ ਸੁਖਵੀਰ ਸਿੰਘ ਪੁੱਤਰ ਚਰਨਜੀਤ ਸਿੰਘ ਤੇ ਗਿਆਰ੍ਹਵੀਂ ਜਮਾਤ (ਸਾਇੰਸ ਗਰੁੱਪ) ਦੀ ਵਿਦਿਆਰਥਣ ਵਰਲੀਨ ਕੌਰ ਪੁੱਤਰੀ ਲਖਵਿੰਦਰ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ | ਇਸ ਮੌਕੇ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਪਿ੍ੰਸੀਪਲ ਰਾਕੇਸ਼ ਸ਼ਰਮਾ, ਨਵਪ੍ਰੀਤ ਸ਼ਰਮਾ ਤੇ ਰਾਜਵਿੰਦਰ ਕੌਰ ਵਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਅਧਿਆਪਕਾ ਅਨੀਤਾ ਸਿਆਲ, ਲਵਪ੍ਰੀਤ ਕੌਰ, ਸੁਖਪ੍ਰੀਤ ਕੌਰ, ਕੋਮਲ ਤੇ ਅੰਕਿਤ ਕੁਮਾਰ ਸਮੇਤ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਖੇ ਬੈਗ ਰਹਿਤ ਦਿਵਸ ਮਨਾਇਆ ਗਿਆ ਅਗਲੀ ਖ਼ਬਰ ਰੇਲਵੇ ਸਟੇਸ਼ਨ ਦਾ ਫ਼ਾਟਕ ਜ਼ਿਆਦਾ ਸਮਾਂ ਬੰਦ ਰਹਿਣ 'ਤੇ ਰਾਹਗੀਰਾਂ ਹੁੰਦੇ ਪ੍ਰੇਸ਼ਾਨ
Ad Position 24