ਮਾਤਾ ਚਿੰਤਪੁਰਨੀ ਜੀ ਦਾ ਪਵਿੱਤਰ ਜਨਮ ਦਿਹਾੜਾ 30 ਨੂੰ
ਅਜੀਤ ਡੈਸਕ
29-04-2026
ਜੈਤੋ, 28 ਅਪ੍ਰੈਲ (ਗੁਰਮੀਤਪਾਲ ਰੋੜੀਕਪੂਰਾ)-ਸਥਾਨਕ ਧਾਰਮਿਕ ਸੰਸਥਾ ਮਾਤਾ ਚਿੰਤਪੁਰਨੀ ਚੈਰੀਟੇਬਲ ਟਰੱਸਟ ਵਲੋਂ ਮਾਤਾ ਚਿੰਤਪੁਰਨੀ ਜੀ ਦਾ ਪਵਿੱਤਰ ਜਨਮ ਦਿਹਾੜਾ 30 ਅਪ੍ਰੈਲ ਦਿਨ ਵੀਰਵਾਰ ਨੂੰ ਪੰਚਾਇਤੀ ਗਊਸ਼ਾਲਾ ਜੈਤੋ ਵਿਖੇ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ | ਧਾਰਮਿਕ ਸਮਾਗਮ ਦੌਰਾਨ ਸਵੇਰੇ ਤੋਂ ਹੀ ਰੀਤੀ-ਰਿਵਾਜਾਂ ਅਨੁਸਾਰ ਕਾਰਜ ਸ਼ੁਰੂ ਹੋ ਜਾਣਗੇ | ਸਮਾਗਮ 'ਚ ਇਕੱਤਰ ਹੋਈਆਂ ਸੰਗਤਾਂ ਮਾਤਾ ਚਿੰਤਪੁਰਨੀ ਜੀ ਦੇ ਸੰਕੀਰਤਨ ਤੇ ਜਾਗਰਣ ਰਾਹੀਂ ਭਗਤੀ ਰਸ ਦਾ ਆਨੰਦ ਲੈਣਗੀਆਂ ਤੇ ਮਾਤਾ ਦੀ ਮਹਿਮਾ ਦਾ ਗੁਣਗਾਨ ਕਰਨਗੀਆਂ | ਪ੍ਰਬੰਧਕਾਂ ਮੁਤਾਬਿਕ ਸ਼ਾਮ 7 ਵਜੇ ਮਾਤਾ ਜੀ ਦੀ ਚੌਕੀ ਤੇ ਭੋਗ ਸਮਾਗਮ ਕੀਤਾ ਜਾਵੇਗਾ, ਜਿਸ 'ਚ ਵੱਡੀ ਗਿਣਤੀ ਵਿਚ ਸੰਗਤਾਂ ਦੀ ਹਾਜ਼ਰੀ ਦੀ ਉਮੀਦ ਹੈ | ਇਸ ਤੋਂ ਇਲਾਵਾ ਸਮਾਗਮ ਦੌਰਾਨ ਸੇਵਾਦਾਰਾਂ ਵਲੋਂ ਇਕੱਤਰ ਸੰਗਤਾਂ ਲਈ ਵਿਸ਼ਾਲ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ | ਸਮਾਗਮ ਪ੍ਰਬੰਧਕਾਂ ਵਲੋਂ ਸ਼ਹਿਰ ਤੇ ਇਲਾਕੇ ਦੀਆਂ ਸੰਗਤਾਂ ਨੂੰ ਇਸ ਪਾਵਨ ਮੌਕੇ 'ਤੇ ਵੱਧ ਚੜ੍ਹ ਕੇ ਹਾਜ਼ਰੀ ਭਰਨ ਦੀ ਅਪੀਲ ਕੀਤੀ |