08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋੜੀਕਪੂਰਾ 'ਚ ਵਿਧਾਇਕ ਵਲੋਂ ਵਿਕਾਸ ਕਾਰਜਾਂ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 29-04-2026
ਜੈਤੋ, 28 ਅਪ੍ਰੈਲ (ਗੁਰਮੀਤਪਾਲ ਰੋੜੀਕਪੂਰਾ)-ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ 'ਚ ਸੁਧਾਰ ਕਰਨ ਤੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਪ੍ਰਦਾਨ ਕਰਨ ਲਈ ਚਲਾਈ ਗਈ ਸਿੱਖਿਆ ਕ੍ਰਾਂਤੀ-2 ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਸੁਤੰਤਰਤਾ ਸੰਗਰਾਮੀ ਜੰਗੀਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਰੋੜੀਕਪੂਰਾ ਵਿਖੇ ਨਵੇਂ ਕਲਾਸ ਰੂਮ ਦਾ ਰਸਮੀਂ ਉਦਘਾਟਨ ਕੀਤਾ | ਵਿਧਾਇਕ ਇੰਜੀ. ਅਮੋਲਕ ਸਿੰਘ ਨੇ ਦੱਸਿਆ ਕਿ ਸਕੂਲ ਦੇ ਇਸ ਕੰਮ 'ਤੇ ਕਰੀਬ 8 ਲੱਖ ਰੁਪਏ ਦੀ ਲਾਗਤ ਆਈ ਹੈ | ਪਿ੍ੰਸੀਪਲ ਪੂਜਾ ਰਾਣੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਵਿਚ ਨਵੀਂ ਕ੍ਰਾਂਤੀ ਲਿਆਂਦੀ ਗਈ ਹੈ | ਸਮਾਗਮ ਦੌਰਾਨ ਵਿੱਦਿਆ ਖੇਤਰ ਚੰਗੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਧਾਇਕ ਅਮੋਲਕ ਸਿੰਘ ਤੇ ਸਕੂਲ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ | ਇਸ ਮੌਕੇ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ, ਸਰਪੰਚ ਜਸਕਰਨ ਸਿੰਘ 'ਜੱਸ ਬਰਾੜ' ਨਵਾਂ ਰੋੜੀਕਪੂਰਾ, ਸਰਪੰਚ ਅਰਵਿੰਦਰ ਸਿੰਘ 'ਬਿੰਦਰ ਬਰਾੜ' ਗੁਲਾਬਗੜ੍ਹ (ਰੋੜੀਕਪੂਰਾ), ਸਰਪੰਚ ਜਸਪਾਲ ਸਿੰਘ ਜੱਸਾ ਬਰਾੜ ਰੋੜੀਕਪੂਰਾ, ਬੀ.ਐਲ.ਓ. ਕਪਿਲ ਕੁਮਾਰ ਹੈੱਡ ਮਾਸਟਰ ਸੂਰਘੂਰੀ, ਗੁਰਵਿੰਦਰ ਸਿੰਘ ਬਰਾੜ, 'ਆਪ' ਯੂਥ ਵਿੰਗ ਬਲਾਕ ਜੈਤੋ ਦੇ ਕੋਆਰਡੀਨੇਟਰ ਸੰਦੀਪ ਸਿੰਘ ਬਰਾੜ ਨੰਬਰਦਾਰ ਰੋੜੀਕਪੂਰਾ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਗੁਰਬਿੰਦਰ ਸਿੰਘ, ਸੁਰਜੀਤ ਸਿੰਘ ਢਿੱਲੋਂ, ਸਾਰਕਾ ਜੈਨ, ਕੋਮਲ ਮਿੱਤਲ, ਜਸਵਿੰਦਬ ਕੌਰ, ਕਰਮਜੀਤ ਕੌਰ, ਨੀਸ਼ੀ, ਸੁਨੀਤਾ ਰਾਣੀ, ਪ੍ਰਦੀਪ ਕੌਰ, ਮਨਦੀਪ ਕੌਰ, ਹਮੀਸ਼ਾ, ਬਬੀਤਾ ਰਾਣੀ, ਗੁਰਮੀਤ ਸਿੰਘ, ਰਾਜਵਿੰਦਰ ਸਿੰਘ, ਅਰਸ਼ਦੀਪ ਸਿੰਘ, ਕੁਲਦੀਪ ਸਿੰਘ, ਕੈਂਪਸ ਮੈਨੇਜਰ ਸੁਖਚਰਨ ਸਿੰਘ, ਬਲਦੇਵ ਸਿੰਘ ਪੰਚ, ਜਗਜੀਤ ਸਿੰਘ ਅਰੋੜਾ, ਹਰਵਿੰਦਰ ਸਿੰਘ ਢਿੱਲੋਂ, ਜਸਵਿੰਦਰ ਸਿੰਘ ਮਾਨ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਮਹਾਨਤਾ ਦਾ ਜ਼ਿਕਰ ਕਰਦਿਆਂ ਉੱਠਿਆ ਵਿਵਾਦ ਅਗਲੀ ਖ਼ਬਰ ਮਾਤਾ ਚਿੰਤਪੁਰਨੀ ਜੀ ਦਾ ਪਵਿੱਤਰ ਜਨਮ ਦਿਹਾੜਾ 30 ਨੂੰ
Ad Position 24