ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਲੁੱਟਾਂ-ਖੋਹਾਂ ਕਰਨ ਵਾਲੇ ਤੇਜ਼ਧਾਰ ਹਥਿਆਰਾਂ ਸਮੇਤ ਗਰੋਹ ਦੇ ਚਾਰ ਮੈਂਬਰ ਕਾਬੂ

Ad Position 21
No active advertisement
ਅਜੀਤ ਡੈਸਕ 03-05-2026
ਫ਼ਰੀਦਕੋਟ, 2 ਮਈ (ਜਸਵੰਤ ਸਿੰਘ ਪੁਰਬਾ)-ਥਾਣਾ ਸਦਰ ਕੋਟਕਪੂਰਾ ਵਲੋਂ ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਲੁੱਟ-ਖੋਹ ਕਰਨ ਦੀ ਤਾਕ ਵਿਚ ਬੈਠੇ ਗਰੋਹ ਵਿਚ ਸ਼ਾਮਿਲ 4 ਮੈਂਬਰਾਂ ਨੂੰ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਗਿ੍ਫ਼ਤਾਰ ਕੀਤੇ ਗਏ ਦੋਸ਼ੀਆਂ ਵਿਚ ਰੋਮੀਓ ਵਾਸੀ ਢਿਲਵਾਂ ਕਲਾਂ, ਅਵਤਾਰ ਸਿੰਘ ਬੰਟੀ ਵਾਸੀ ਪੰਜਗਰਾਈਾ ਕਲਾਂ, ਅਜੇ ਵਾਸੀ ਜੈਤੋ ਰੋਡ ਕੋਟਕਪੂਰਾ ਅਤੇ ਰਜਿੰਦਰ ਸਿੰਘ ਉਰਫ ਰਾਜੂ ਵਾਸੀ ਦੁਆਰੇਆਣਾ ਰੋਡ ਕੋਠੇ ਧਾਲੀਵਾਲ, ਕੋਟਕਪੂਰਾ ਸ਼ਾਮਿਲ ਹਨ | ਪੁਲਿਸ ਨੇ ਦੋਸ਼ੀਆਂ ਪਾਸੋਂ 1 ਕਾਪਾ, 1 ਕਿ੍ਪਾਨ ਅਤੇ 1 ਲੱਕੜੀ ਦਾ ਦਸਤਾ ਬਰਾਮਦ ਕੀਤਾ ਹੈ | ਸਹਾਇਕ ਥਾਣੇਦਾਰ ਸੁਖਚੈਨ ਸਿੰਘ ਇੰਚਾਰਜ ਚੌਕੀ ਪੰਜਗਰਾਈਾ ਕਲਾਂ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਦੇ ਸਬੰਧ ਵਿਚ ਏਰੀਆ ਵਿਚ ਮੌਜੂਦ ਸੀ ਤਾਂ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਇਹ ਸਾਰੇ ਵਿਅਕਤੀ ਲੁੱਟਾਂ ਖੋਹਾਂ ਕਰਕੇ ਨਸ਼ਾ ਖਰੀਦ ਕੇ ਨਸ਼ਾ ਕਰਨ ਅਤੇ ਵੇਚਣ ਦੇ ਆਦੀ ਹਨ, ਜੋ ਪਿੰਡ ਪੰਜਗਰਾਈਾ ਕਲਾਂ ਤੋਂ ਪਿੰਡ ਸਿਵੀਆ ਵਾਲਾ ਨੇੜੇ ਡੇਰਾ ਬਾਬਾ ਪ੍ਰੇਮ ਦਾਸ ਤੋਂ ਥੋੜਾ ਅੱਗੇ ਸਫੈਦਿਆਂ ਵਿਚ ਲੁਕ ਛਿਪ ਕੇ ਮਾਰੂ ਹਥਿਆਰਾਂ ਨਾਲ ਲੁੱਟ ਖੋਹ ਕਰਨ ਦੀ ਯੋਜਨਾ ਬਣਾ ਰਹੇ ਹਨ | ਜਿਸ 'ਤੇ ਪੁਲਿਸ ਪਾਰਟੀ ਵਲੋਂ ਤੁਰੰਤ ਕਾਰਵਾਈ ਕਰਦੇ ਹੋਏ ਮੌਕੇ ਪਰ ਪਹੁੰਚ ਕੇ ਉਕਤਾਨ ਸਾਰੇ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ | ਇਸ ਸਬੰਧੀ ਥਾਣਾ ਸਦਰ ਕੋਟਕਪੂਰਾ ਵਿਖੇ ਮੁਕੱਦਮਾ ਨੰਬਰ 106 ਮਿਤੀ 01.05.2026 ਅਧੀਨ ਧਾਰਾ 112 ਬੀ.ਐਨ.ਐਸ ਦਰਜ ਰਜਿਸਟਰ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ 2 ਕਿਲੋ 11 ਗਰਾਮ ਹੈਰੋਇਨ ਸਮੇਤ ਦੋ ਗਿ੍ਫ਼ਤਾਰ ਅਗਲੀ ਖ਼ਬਰ ਮਈ ਦਿਵਸ 'ਤੇ ਬਾਜਾਖਾਨਾ ਸਬ ਡਵੀਜ਼ਨ 'ਚ ਪਾਵਰਕਾਮ ਦੇ ਮੁਲਾਜ਼ਮਾਂ ਨੇ ਝੰਡਾ ਲਹਿਰਾਇਆ
Ad Position 24
No active advertisement