ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਨੀਟ ਦੀ ਪ੍ਰੀਖਿਆ ਲਈ ਕੀਤੇ ਗਏ ਸਾਰੇ ਢੁਕਵੇਂ ਪ੍ਰਬੰਧ-ਏ.ਡੀ.ਸੀ.

Ad Position 21
No active advertisement
ਅਜੀਤ ਡੈਸਕ 03-05-2026
ਸ੍ਰੀ ਮੁਕਤਸਰ ਸਾਹਿਬ, 2 ਮਈ (ਹਰਮਹਿੰਦਰ ਪਾਲ)-ਭਾਰਤ ਸਰਕਾਰ ਵਲੋਂ 3 ਮਈ ਨੂੰ ਨੀਟ ਦੀ ਪ੍ਰੀਖਿਆ ਲਈ ਜਾ ਰਹੀ ਹੈ | ਇਸ ਸੰਬੰਧ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਢੁਕਵੇਂ ਪ੍ਰਬੰਧ ਕਰ ਲਏ ਗਏ ਹਨ | ਇਹ ਜਾਣਕਾਰੀ ਡੈਵੀ ਗੋਇਲ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨੀਟ ਦੀ ਪ੍ਰੀਖਿਆ ਲਈ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲਡ ਸ੍ਰੀ ਮੁਕਤਸਰ ਸਾਹਿਬ ਵਿਖੇ ਸੈਂਟਰ ਬਣਾਇਆ ਗਿਆ ਹੈ | ਇਸ ਸੈਂਟਰ ਵਿਚ ਨੀਟ ਦੀ ਪ੍ਰੀਖਿਆ ਲਈ 576 ਪ੍ਰੀਖਿਆਰਥੀ ਭਾਗ ਲੈ ਰਹੇ ਹਨ | ਇਹ ਪ੍ਰੀਖਿਆ ਕੇਂਦਰ ਵਿਚ ਸਿੱਖਿਆ ਵਿਭਾਗ ਵਲੋਂ ਸਾਰੇ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ | ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਬੱਚਿਆ ਦੀ ਸੁਰੱਖਿਆ ਲਈ ਪੁਲਿਸ ਤੇ ਟ੍ਰੈਫ਼ਿਕ ਦੀ ਪਾਰਕਿੰਗ ਦਾ ਪ੍ਰਬੰਧ ਕੀਤਾ ਜਾਵੇ | ਉਨ੍ਹਾਂ ਪੰਜਾਬ ਰੋਡਵੇਜ਼ ਵਿਭਾਗ ਨੂੰ ਹਦਾਇਤ ਕੀਤੀ ਕਿ ਪ੍ਰੀਖਿਆ ਦੇਣ ਆਉਣ ਵਾਲੇ ਬੱਚਿਆਂ ਦੇ ਜਾਣ ਦੇ ਢੁਕਵੇਂ ਪ੍ਰਬੰਧ ਕੀਤੇ ਜਾਣ | ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨੀਟ ਦੀ ਪ੍ਰੀਖਿਆਂ ਕੇਂਦਰ ਵਿਚ ਵਿਦਿਆਰਥੀਆਂ ਦੀ ਐਂਟਰੀ 11:30 ਤੋਂ ਬਾਅਦ ਦੁਪਹਿਰ 1:30 ਵਜੇ ਤੱਕ ਹੋਵੇਗੀ | ਉਸ ਤੋਂ ਬਾਅਦ ਕਿਸ ਵੀ ਵਿਦਿਆਰਥੀ ਦੀ ਪ੍ਰੀਖਿਆ ਕੇਂਦਰ ਵਿਚ ਦਾਖ਼ਲਾ ਨਹੀਂ ਹੋਵੇਗਾ ਅਤੇ ਇਹ ਪ੍ਰੀਖਿਆ ਸ਼ਾਮ 5 ਵਜੇ ਤੱਕ ਹੋਵੇਗੀ | ਉਨ੍ਹਾਂ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਸਮੇਂ ਸਿਰ ਪ੍ਰੀਖਿਆ ਕੇਂਦਰ ਵਿਚ ਪਹੁੰਚ ਜਾਣ ਤੇ ਦਿੱਤੇ ਗਏ ਨਿਰਦੇਸ਼ਾਂ ਦੀ ਪਾਲਣਾ ਕਰਨ | ਇਸ ਮੌਕੇ ਗੁਰਕਿਰਨਦੀਪ ਸਿੰਘ ਸਿੱਧੂ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ, ਡਿਪਟੀ ਡੀ.ਈ.ਓ. ਰਾਜਿੰਦਰ ਸੋਨੀ, ਇੰਚਾਰਜ ਪਿ੍ੰਸੀਪਲ ਅਮਿਤ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਆਗੂ ਕੁਲਬੀਰ ਸਿੰਘ ਮੱਤਾ ਨੂੰ ਸਦਮਾ, ਚਾਚੀ ਦਾ ਦਿਹਾਂਤ ਅਗਲੀ ਖ਼ਬਰ ਗਰਾਮ ਪੰਚਾਇਤ ਬਾਜਾਖਾਨਾ ਦੀ ਗੰਦੇ ਪਾਣੀ ਦੀ ਨਿਕਾਸੀ ਵਾਲੀ ਮੋਟਰ ਚੋਰੀ
Ad Position 24
No active advertisement