ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਵਿਖੇ ਸਨਮਾਨ ਸਮਾਰੋਹ

Ad Position 21
No active advertisement
ਅਜੀਤ ਡੈਸਕ 03-05-2026
ਫ਼ਰੀਦਕੋਟ, 2 ਮਈ (ਜਸਵੰਤ ਸਿੰਘ ਪੁਰਬਾ)-ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਮੁੱਢ ਤੋਂ ਹੀ ਵਿੱਦਿਅਕ ਖੇਤਰ ਵਿਚ ਮੋਹਰੀ ਰਿਹਾ ਹੈ | ਹਰੇਕ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੀ.ਬੀ.ਐਸ.ਈ. ਬੋਰਡ ਵਲੋਂ ਐਲਾਨੇ ਦਸਵੀਂ ਦੇ ਵਧੀਆ ਨਤੀਜਿਆਂ ਨੇ ਸਕੂਲ ਦੀ ਸ਼ਾਨ ਵਿਚ ਹੋਰ ਵਾਧਾ ਕੀਤਾ ਹੈ | ਇਸ ਖੁਸ਼ੀ ਨੂੰ ਸਾਂਝਾ ਕਰਨ ਲਈ ਗੁਰਦੇਵ ਸਿੰਘ ਬਰਾੜ (ਰਿਟਾ. ਆਈ. ਏ. ਐਸ.) ਪ੍ਰਧਾਨ, ਸੰਗਤ ਸਾਹਿਬ ਭਾਈ ਫੇਰੂ ਸਿੱਖ ਐਜੂਕੇਸ਼ਨ (ਰਜਿ:) ਫਰੀਦਕੋਟ ਦੀ ਅਗਵਾਈ ਹੇਠ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਲਈ ਇਕ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਸਮਾਰੋਹ ਵਿਚ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਸੀਨੀਅਰ ਵਾਈਸ ਪ੍ਰਧਾਨ ਡਾ. ਗੁਰਸੇਵਕ ਸਿੰਘ, ਸੈਕਟਰੀ ਕਮ ਮੈਨੇਜਿੰਗ ਡਾਇਰੈਕਟਰ (ਸਕੂਲਜ਼) ਜਸਬੀਰ ਸਿੰਘ ਸੰਧੂ, ਖ਼ਜ਼ਾਨਚੀ ਸਵਰਨਜੀਤ ਸਿੰਘ ਗਿੱਲ, ਐਗਜੈਕਟਿਵ ਮੈਂਬਰ ਗੁਰਮੀਤ ਸਿੰਘ ਢਿੱਲੋਂ, ਐਗਜੈਕਟਿਵ ਮੈਂਬਰ ਬਲਦੇਵ ਸਿੰਘ ਅਤੇ ਕੁਲਜੀਤ ਸਿੰਘ ਵਾਲੀਆ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ | ਸਕੂਲ ਦੇ ਪਿ੍ੰਸੀਪਲ ਅਪੂਰਵ ਦੇਵਗਨ ਨੇ ਦੱਸਿਆ ਕਿ ਦਸਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਜਸਮੀਨ ਪੁੱਤਰੀ ਘਨੱਈਆ ਲਾਲ ਅਤੇ ਸੁਖਮਨਜੀਤ ਸਿੰਘ ਪੁੱਤਰ ਬੋਹੜ ਸਿੰਘ ਨੇ 99.8 ਫ਼ੀਸਦੀ ਅੰਕ ਲੈ ਕੇ ਪਹਿਲਾ, ਯਸੇਨ ਖੰਨਾ ਨੇ 99.6 ਫ਼ੀਸਦੀ ਅੰਕ ਲੈ ਕੇ ਦੂਜਾ ਅਤੇ ਅੰਮਿ੍ਤਪਾਲ ਸਿੰਘ ਸੇਖੋਂ ਪੁੱਤਰ ਰਾਜਿੰਦਰ ਸਿੰਘ ਸੇਖੋਂ, ਪਰਾਂਜਲ ਗਰਗ ਪੁੱਤਰ ਨਵੀਨ ਗਰਗ ਅਤੇ ਅਰਪਿਤ ਅਰੋੜਾ ਪੁੱਤਰੀ ਜਸਵਿੰਦਰ ਪਾਲ ਸਿੰਘ ਨੇ 99.4 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ ਹੈ | ਸਕੂਲ ਦੀ ਪ੍ਰਬੰਧਕੀ ਕਮੇਟੀ ਨੇ ਦਸਵੀਂ ਜਮਾਤ ਵਿਚ ਪਹਿਲੀਆਂ ਤਿੰਨ ਪੁਜ਼ੀਸ਼ਨਾ 'ਤੇ ਆਉਣ ਵਾਲੇ 6 ਵਿਦਿਆਰਥੀਆਂ ਨੂੰ ਕ੍ਰਮਵਾਰ 31000, 21000 ਅਤੇ 11000 ਰੁਪਏ ਦਾ ਨਗਦ ਇਨਾਮ ਅਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ | ਜਦਕਿ ਵੱਖ-ਵੱਖ ਵਿਸ਼ਿਆਂ ਵਿਚੋਂ ਪੂਰੇ ਅੰਕ (100/100) ਲੈਣ ਵਾਲੇ ਸਾਰੇ 60 ਵਿਦਿਆਰਥੀਆਂ ਨੂੰ ਵੀ ਪ੍ਰਸੰਸਾ ਪੱਤਰ ਦੇ ਕੇ ਸ਼ਾਬਾਸ਼ੀ ਦਿੱਤੀ ਗਈ | ਇਸ ਤੋਂ ਇਲਾਵਾ ਵੱਖ-ਵੱਖ ਵਿਸ਼ਿਆਂ ਵਿਚ ਵਿਦਿਆਰਥੀਆਂ ਨੂੰ ਪੂਰੇ ਅੰਕ (100/100) ਦਿਵਾਉਣ ਵਾਲੇ ਦਸਵੀਂ ਜਮਾਤ ਦੇ ਅਧਿਆਪਕਾਂ ਨੂੰ ਵੀ ਇਨਾਮ ਵਜੋਂ ਚੈੱਕ ਦੇ ਕੇ ਨਵਾਜਿਆ ਗਿਆ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜਸਬੀਰ ਸਿੰਘ ਸੰਧੂ ਨੇ ਬੱਚਿਆਂ, ਉਨ੍ਹਾਂ ਦੇ ਮਾਪਿਆਂ, ਪਿ੍ੰਸੀਪਲ ਅਪੂਰਵ ਦੇਵਗਨ, ਰਾਕੇਸ਼ ਧਵਨ ਵਾਈਸ ਪਿ੍ੰਸੀਪਲ, ਪਿ੍ਯਾਵਧਾ ਕੋਆਰਡੀਨੇਟਰ ਅਤੇ ਸਮੂਹ ਸਟਾਫ਼ ਨੂੰ ਇਸ ਵਧੀਆ ਕਾਰਜਗੁਜ਼ਾਰੀ 'ਤੇ ਤਹਿ ਦਿਲੋਂ ਵਧਾਈ ਦਿੱਤੀ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਹੋਰ ਵੀ ਚੰਗੇ ਨਤੀਜੇ ਲਿਆਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਰਵਿੰਦਰ ਚੌਧਰੀ ਰਜਿਸਟਰਾਰ ਅਕਾਦਮਿਕ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਿੰਟੂ ਗਿੱਲ ਦੀ ਹਾਜ਼ਰੀ 'ਚ 10 ਪਰਿਵਾਰਾਂ ਵਲੋਂ 'ਆਪ' 'ਚ ਸ਼ਮੂਲੀਅਤ ਅਗਲੀ ਖ਼ਬਰ ਅਧਿਆਪਕਾ ਪਰਮਜੀਤ ਕੌਰ ਰਣ ਸਿੰਘ ਵਾਲਾ ਸਨਮਾਨਿਤ
Ad Position 24
No active advertisement