ਫ਼ਰੀਦਕੋਟ, 2 ਮਈ (ਹਰਮਿੰਦਰ ਸਿੰਘ ਮਿੰਦਾ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਢੁੱਡੀ ਵਿਖੇ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਵਲੋਂ ਵਿਦਿਆਰਥੀਆਂ ਨੂੰ ਵਾਤਾਵਰਨ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ | ਪ੍ਰੋ.ਜਤਿੰਦਰ ਸਿੰਘ ਖਾਲਸਾ ਅਤੇ ਹਰਕੀਰਤ ਸਿੰਘ ਸੰਧੂ ਆਸਟੇਲੀਆ ਵਲੋਂ ਹਰ ਸਾਲ ਦੀ ਤਰਾਂ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਨਤੀਜੀਆਂ 'ਚ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਨਗਦ ਅਤੇ ਸਟੇਸ਼ਨਰੀ ਨਾਲ ਸਨਮਾਨਿਤ ਕੀਤਾ ਗਿਆ | ਸੁਸਾਇਟੀ ਦੇ ਕਾਰਜਕਾਰੀ ਪ੍ਰਧਾਨ ਮੱਘਰ ਸਿੰਘ ਖਾਲਸਾ ਨੇ ਦੱਸਿਆ ਕਿ ਅੱਜ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਦੀ ਜ਼ਮੀਨ ਅਤੇ ਪਾਣੀ ਪੂਰੀ ਤਰ੍ਹਾਂ ਪ੍ਰਦੂਸ਼ਿਤ ਹੋਣ ਨਾਲ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਫ਼ੈਲਣ ਕਰਕੇ ਸਾਲ ਵਿਚ ਹਜ਼ਾਰਾਂ ਮੌਤਾਂ ਹੋ ਰਹੀਆਂ ਹਨ | ਸੁਸਾਇਟੀ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਕੈਂਸਰ ਦਾ ਇਲਾਜ ਹਰ ਵਰਗ ਲਈ ਮੁਫ਼ਤ ਕੀਤਾ ਜਾਵੇ ਅਤੇ ਹਸਪਤਾਲਾਂ ਵਿਚ ਮੁਫ਼ਤ ਦਵਾਈਆਂ ਦਿੱਤੀਆਂ ਜਾਣ | ਇਸ ਮੌਕੇ ਸੁਸਾਇਟੀ ਵਲੋਂ ਵਿਦਿਆਰਥੀਆਂ ਨੂੰ ਵਾਤਾਵਰਨ ਤੋਂ ਜਾਗਰੂਕ ਕਰਨ ਲਈ ਸਕੂਲ ਦੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਕਾਪੀਆਂ ਵੰਡੀਆਂ ਗਈ | ਇਸ ਮੌਕੇ ਹਰਵਿੰਦਰ ਸਿੰਘ ਮਰਵਾਹਾ, ਪਿ੍ੰਸੀਪਲ ਵਰਿੰਦਰ ਸਲੋਹਤਰਾ ਅਤੇ ਕਰਮਜੋਤ ਕੌਰ ਆਦਿ ਹਾਜ਼ਰ ਸਨ |