ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

12ਵੀਂ ਰਾਜ ਗਤਕਾ ਚੈਂਪੀਅਨਸ਼ਿਪ ਲੜਕੀਆਂ ਦਾ ਅੱਜ ਹੋਵੇਗਾ ਸਮਾਪਤੀ ਸਮਾਰੋਹ

Ad Position 21
No active advertisement
ਸਾਬਕਾ ਮੁੱਖ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਅਤੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸ਼ੇਰ ਸਿੰਘ ਮੰਡ ਵਾਲਾ ਕੋਟਕਪੂਰਾ ਵਿਖੇ ਗਤਕਾ ਐਸੋਸੀਏਸ਼ਨ ਦੇ ਪ੍ਰੋਗਰਾਮ 'ਚ ਸ਼ਿਰਕਤ ਕਰਦੇ ਹੋਏ | ਅਜੀਤ ਤਸਵੀਰ <br/> 03-05-2026
ਕੋਟਕਪੂਰਾ, 2 ਮਈ (ਮੋਹਰ ਸਿੰਘ ਗਿੱਲ)-ਗੱਤਕਾ ਐਸੋਸੀਏਸ਼ਨ ਆਫ਼ ਪੰਜਾਬ ਵਲੋਂ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੇ ਸਹਿਯੋਗ ਨਾਲ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ 2026 (ਲੜਕੀਆਂ) ਦੀ ਸ਼ੁਰੂਆਤ ਅੱਜ ਬਾਬਾ ਫ਼ਰੀਦ ਗੁਰੂਕੁਲ ਗਰੁੱਪ ਆਫ਼ ਕਾਲਜਿਜ ਕੋਟਕਪੂਰਾ, ਜ਼ਿਲ੍ਹਾ ਫ਼ਰੀਦਕੋਟ ਵਿਖੇ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਵਿਚ ਕਰਵਾਈ | ਵਿਸ਼ਵ ਗਤਕਾ ਫੈਡਰੇਸ਼ਨ ਅਤੇ ਨੈਸ਼ਨਲ ਗਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਸਮੇਤ ਗਿਆਨੀ ਸ਼ਮਸ਼ੇਰ ਸਿੰਘ ਹੈਡ ਗ੍ਰੰਥੀ ਬੁੱਢਾ ਦਲ (ਚੱਕਰਵਰਤੀ), ਜਥੇਦਾਰ ਸ਼ੇਰ ਸਿੰਘ ਮੰਡ ਵਾਲਾ ਜਨਰਲ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਮਨਤਾਰ ਸਿੰਘ ਬਰਾੜ ਸਾਬਕਾ ਸੰਸਦੀ ਸਕੱਤਰ ਨੇ ਸਾਂਝੇ ਤੌਰ 'ਤੇ ਲੜਕੀਆਂ ਦੇ ਮੁਕਾਬਲੇ ਸ਼ੁਰੂ ਕਰਵਾਏ | ਇਸ ਮੌਕੇ ਚੈਂਪੀਅਨਸ਼ਿਪ ਵਿਚ ਸ਼ਾਮਿਲ ਲੜਕੀਆਂ ਸਮੇਤ ਰੈਫ਼ਰੀ ਕੌਂਸਲ ਨੂੰ ਅਨੁਸ਼ਾਸਨ ਅਤੇ ਨਿਰਪੱਖ ਜੱਜਮੈਂਟ ਸਬੰਧੀ ਸਹੁੰ ਚੁਕਾਈ ਗਈ | ਜ਼ਿਲ੍ਹਾ ਗਤਕਾ ਐਸੋਸੀਏਸ਼ਨ ਫ਼ਰੀਦਕੋਟ ਦੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ, ਚੇਅਰਮੈਨ ਕੁਲਤਾਰ ਸਿੰਘ ਬਰਾੜ, ਗੱਤਕਾ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਹਰਬੀਰ ਸਿੰਘ ਦੁੱਗਲ, ਜਨਰਲ ਸਕੱਤਰ ਤਲਵਿੰਦਰ ਸਿੰਘ, ਨੈਸ਼ਨਲ ਕੋਚ ਨਰਿੰਦਰਪਾਲ ਸਿੰਘ ਪਾਰਸ ਅਤੇ ਪ੍ਰੈਸ ਸਕੱਤਰ ਗੁਰਿੰਦਰ ਸਿੰਘ ਮਹਿੰਦਦੀਰੱਤਾ ਦੀ ਦੇਖ ਰੇਖ ਹੇਠ ਹੋ ਰਹੀ ਚੈਂਪੀਅਨਸ਼ਿਪ ਦੀ ਸਮਾਪਤੀ 3 ਮਈ ਦਿਨ ਐਤਵਾਰ ਨੂੰ ਸਵੇਰੇ 10 ਵਜੇ ਗੁਰੂਕੁੱਲ ਕਾਲਜ ਵਿਚ ਹੋਵੇਗੀ, ਜਿੱਥੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਬਤੌਰ ਮੁੱਖ ਮਹਿਮਾਨ ਜੇਤੂ ਟੀਮਾਂ ਨੂੰ ਸਨਮਾਨਿਤ ਕਰਨਗੇ | ਕਾਲਜ ਦੇ ਮੈਨੇਜਿੰਗ ਡਾਇਰੈਕਟਰ ਡਾ. ਪ੍ਰੀਤਮ ਸਿੰਘ ਛੋਕਰ ਨੇ ਸਾਰਿਆਂ ਨੂੰ ਜੀ ਆਇਆਂ ਆਖਿਆ | ਜਥੇਦਾਰ ਸ਼ੇਰ ਸਿੰਘ ਮੰਡ ਜਨਰਲ ਸਕੱਤਰ ਸ਼੍ਰੋਮਣੀ ਕਮੇਟੀ ਨੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਅਤੇ ਚੈਂਪੀਅਨਸ਼ਿਪ ਵਿਚ ਸ਼ਾਮਿਲ ਲੜਕੀਆਂ ਦਾ ਉਤਸ਼ਾਹ ਵਧਾਉਂਦਿਆਂ ਇਸ ਚੈਂਪੀਅਨਸ਼ਿਪ ਲਈ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ | ਉਨ੍ਹਾਂ ਆਖਿਆ ਕਿ ਦੋਵੇਂ ਦਿਨ ਲੰਗਰ ਦੀ ਅਤੁੱਟ ਸੇਵਾ ਵੀ ਸ਼੍ਰੋਮਣੀ ਕਮੇਟੀ ਵਲੋਂ ਨਿਭਾਈ ਜਾਵੇਗੀ | ਮਨਤਾਰ ਸਿੰਘ ਬਰਾੜ ਸਾਬਕਾ ਵਿਧਾਇਕ ਨੇ ਦੱਸਿਆ ਕਿ ਵਰਤਮਾਨ ਸਮੇਂ ਵਿਚ ਲੜਕੀਆਂ ਨੂੰ ਸਵੈ-ਰੱਖਿਆ ਅਤੇ ਜੰਗਜੂ ਕਲਾ ਵਿਚ ਨਿਪੁੰਨ ਕਰਨ ਦਾ ਕਾਰਜ ਸ਼ਲਾਘਾਯੋਗ ਹੈ | ਉਨ੍ਹਾਂ ਡਾ. ਮਨਜੀਤ ਸਿੰਘ ਢਿੱਲੋਂ ਵਲੋਂ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਅਤੇ ਵਿੱਦਿਅਕ ਖੇਤਰ ਵਿਚ ਨਿਭਾਈਆਂ ਜਾ ਰਹੀਆਂ ਬਹੁਮੁੱਲੀਆਂ ਸੇਵਾਵਾਂ ਦੀ ਵੀ ਭਰਪੂਰ ਪ੍ਰਸੰਸਾ ਕੀਤੀ | ਆਪਣੇ ਸੰਬੋਧਨ ਦੌਰਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਲੜਕੇ-ਲੜਕੀਆਂ ਨੂੰ ਗਤਕਾ ਕਲਾ ਦੇ ਨਾਲ-ਨਾਲ ਹੋਰ ਸਿੱਖ ਖੇਡਾਂ ਲਈ ਵੀ ਉਤਸ਼ਾਹਿਤ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ | ਚੈਂਪੀਅਨਸ਼ਿਪ ਸੂਬੇ ਭਰ ਦੀਆਂ ਉਨ੍ਹਾਂ ਹੋਣਹਾਰ ਖਿਡਾਰਨਾਂ ਨੂੰ ਇਕ ਢੁਕਵਾਂ ਮੰਚ ਪ੍ਰਦਾਨ ਕਰੇਗੀ ਜੋ ਇਸ ਪ੍ਰਾਚੀਨ ਸਿੱਖ ਜੰਗਜੂ ਕਲਾ ਦੀ ਵਿਰਾਸਤ ਨੂੰ ਅੱਗੇ ਵਧਾ ਰਹੀਆਂ ਹਨ | ਇਹ ਪ੍ਰਤੀਯੋਗਤਾ ਯੁੱਧ ਕਲਾ, ਸਵੈ-ਜ਼ਾਬਤਾ, ਮਰਿਆਦਾ ਅਤੇ ਪ੍ਰੰਪਰਾ ਦਾ ਇਕ ਅਨੋਖਾ ਸੁਮੇਲ ਪੇਸ਼ ਕਰੇਗੀ | ਇਸ ਟੂਰਨਾਮੈਂਟ ਵਿਚ 11 ਜ਼ਿਲਿ੍ਹਆਂ ਦੀਆਂ 250 ਤੋਂ ਵੱਧ ਲੜਕੀਆਂ ਵੱਖ-ਵੱਖ ਉਮਰ ਵਰਗਾਂ ਵਿਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੀਆਂ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਅਮੋਲਕ ਸਿੰਘ ਨੇ ਜਨਗਣਨਾ-2027 'ਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕੀਤਾ ਅਗਲੀ ਖ਼ਬਰ ਰੌਂਤਾ ਰਜਬਾਹਾ ਤੋਂ ਨਿਕਲਦੀ ਲੰਭਵਾਲੀ ਮਾਈਨਰ ਦੀ ਮੁਰੰਮਤ ਕਰਨ ਦੀ ਮੰਗ
Ad Position 24
No active advertisement