01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਵਿਧਾਇਕ ਅਮੋਲਕ ਸਿੰਘ ਨੇ ਜਨਗਣਨਾ-2027 'ਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕੀਤਾ

Ad Position 21
No active advertisement
ਅਜੀਤ ਡੈਸਕ 03-05-2026
ਜੈਤੋ, 2 ਮਈ (ਗੁਰਮੀਤਪਾਲ ਰੋੜੀਕਪੂਰਾ)-ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਨੇ ਲੋਕਾਂ ਨੂੰ ਜਨਗਣਨਾ-2027 ਤਹਿਤ ਚੱਲ ਰਹੀ ਸਵੈ-ਗਣਨਾ (ਸੈਲਫ਼ ਇਨਿਊਮਰੇਸ਼ਨ) ਪ੍ਰਕਿਰਿਆ ਵਿਚ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਜਨਗਣਨਾ ਦੇ ਅੰਕੜੇ ਦੇਸ਼ ਦੀ ਤਰੱਕੀ ਅਤੇ ਭਵਿੱਖ ਦੀ ਯੋਜਨਾਬੰਦੀ ਲਈ ਬਹੁਤ ਅਹਿਮ ਹੁੰਦੇ ਹਨ ਅਤੇ ਹਰ ਨਾਗਰਿਕ ਦਾ ਫ਼ਰਜ਼ ਹੈ ਕਿ ਉਹ ਇਸ ਪ੍ਰਕਿਰਿਆ ਵਿਚ ਆਪਣਾ ਯੋਗਦਾਨ ਪਾਏ | ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਆਨਲਾਈਨ ਸਵੈ-ਗਣਨਾ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ, ਜਿਸ ਰਾਹੀਂ ਨਾਗਰਿਕ 14 ਮਈ ਤੱਕ ਆਪਣੇ ਪਰਿਵਾਰ ਦੀ ਜਾਣਕਾਰੀ ਖੁਦ ਦਰਜ ਕਰ ਸਕਦੇ ਹਨ | ਇਸ ਨਾਲ ਨਾ ਸਿਰਫ਼ ਸਮੇਂ ਦੀ ਬਚਤ ਹੁੰਦੀ ਹੈ, ਸਗੋਂ ਜਨਗਣਨਾ ਦੀ ਪ੍ਰਕਿਰਿਆ ਹੋਰ ਸੁਚੱਜੀ ਅਤੇ ਪਾਰਦਰਸ਼ੀ ਬਣਦੀ ਹੈ | ਵਿਧਾਇਕ ਨੇ ਕਿਹਾ ਕਿ ਜਨਗਣਨਾ ਦੇ ਅੰਕੜਿਆਂ ਦੇ ਆਧਾਰ 'ਤੇ ਹੀ ਸਰਕਾਰ ਵਲੋਂ ਸਿੱਖਿਆ, ਸਿਹਤ, ਰੁਜ਼ਗਾਰ, ਸੜਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਜੁੜੀਆਂ ਵਿਕਾਸ ਯੋਜਨਾਵਾਂ ਤਿਆਰ ਕੀਤੀਆਂ ਜਾਂਦੀਆਂ ਹਨ | ਇਸ ਲਈ ਸਹੀ ਅਤੇ ਪੂਰੀ ਜਾਣਕਾਰੀ ਦਰਜ ਕਰਨਾ ਬਹੁਤ ਜ਼ਰੂਰੀ ਹੈ | ਉਨ੍ਹਾਂ ਲੋਕਾਂ ਨੂੰ ਖਾਸ ਤੌਰ 'ਤੇ ਅਪੀਲ ਕੀਤੀ ਕਿ ਮਾਂ-ਬੋਲੀ ਵਾਲੇ ਕਾਲਮ ਵਿਚ ਪੰਜਾਬੀ ਨੂੰ ਆਪਣੀ ਮਾਤ ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ | ਉਨ੍ਹਾਂ ਕਿਹਾ ਕਿ ਪੰਜਾਬੀ ਸਾਡੀ ਸੱਭਿਆਚਾਰਕ ਪਛਾਣ ਦਾ ਅਹਿਮ ਹਿੱਸਾ ਹੈ ਅਤੇ ਇਸਦੀ ਸਹੀ ਦਰਜਾਬੰਦੀ ਸਾਡੇ ਵਿਰਸੇ ਨੂੰ ਮਜ਼ਬੂਤ ਬਣਾਉਂਦੀ ਹੈ | ਉਨ੍ਹਾਂ ਵਿਸ਼ਵਾਸ ਜਤਾਇਆ ਕਿ ਹਲਕਾ ਜੈਤੋ ਦੇ ਲੋਕ ਹਮੇਸ਼ਾਂ ਦੀ ਤਰ੍ਹਾਂ ਇਸ ਵਾਰ ਵੀ ਸਮਾਜਿਕ ਅਤੇ ਰਾਸ਼ਟਰੀ ਮੁਹਿੰਮ ਵਿਚ ਅਗੇ ਰਹਿੰਦੇ ਹੋਏ ਜਨਗਣਨਾ-2027 ਨੂੰ ਕਾਮਯਾਬ ਬਣਾਉਣ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਪਾਉਣਗੇ | ਇਸ ਮੌਕੇ ਰਣਜੀਤ ਸਿੰਘ ਖਹਿਰਾ ਤਹਿਸੀਲਦਾਰ ਜੈਤੋ, ਡਾ. ਹਰੀਸ਼ ਚੰਦਰ ਪ੍ਰਧਾਨ ਨਗਰ ਕੌਂਸਲ ਜੈਤੋ, ਐਡਵੋਕੇਟ ਹਰਸਿਮਰਨ ਮਲਹੋਤਰਾ ਪ੍ਰਧਾਨ ਟਰੱਕ ਯੂਨੀਅਨ ਜੈਤੋ, ਚੇਅਰਮੈਨ ਖੇਤੀਬਾੜੀ ਵਿਕਾਸ ਬੈਂਕ ਜੈਤੋ ਗੁਵਿੰਦਰ ਸਿੰਘ ਵਾਲੀਆ ਮੀਤ ਪ੍ਰਧਾਨ ਬਲਾਕ ਸੰਮਤੀ, ਨਾਇਬ ਸਿੰਘ ਇੰਸਪੈਕਟਰ ਨਗਰ ਕੌਂਸਲ ਜੈਤੋ, ਸ੍ਰੀ ਪੰਕਜ ਜ਼ਿਲ੍ਹਾ ਕੋਆਰਡੀਨੇਟਰ ਜਨਗਣਨਾ ਵਿਭਾਗ, ਜਸਬੀਰ ਜੱਸੀ ਮੀਡੀਆ ਕੋਆਰਡੀਨੇਟਰ, ਰੰਗ ਹਰਜਿੰਦਰ ਜ਼ਿਲ੍ਹਾ ਮਾਸਟਰ ਟ੍ਰੇਨਰ, ਮਨਪ੍ਰੀਤ ਕੌਰ, ਰਣਜੀਤ ਸਿੰਘ ਖੱਚੜਾਂ, ਅੰਕੁਸ਼ ਬਾਂਸਲ ਅਤੇ ਗੁਰਦੀਪ ਸਿੰਘ ਤਕਨੀਕੀ ਸਹਾਇਕ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਦੇ ਦਸਵੀਂ ਤੇ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ ਅਗਲੀ ਖ਼ਬਰ 12ਵੀਂ ਰਾਜ ਗਤਕਾ ਚੈਂਪੀਅਨਸ਼ਿਪ ਲੜਕੀਆਂ ਦਾ ਅੱਜ ਹੋਵੇਗਾ ਸਮਾਪਤੀ ਸਮਾਰੋਹ
Ad Position 24
No active advertisement