ਫ਼ਰੀਦਕੋਟ, 2 ਮਈ (ਸਰਬਜੀਤ ਸਿੰਘ)-ਪੰਜਾਬ ਸੁਬਾਰਡੀਨੇਟ ਸਰਵਿਸਜ਼ ਫ਼ੈਡਰੇਸ਼ਨ 1680 ਸੈਕਟਰ 22-ਬੀ, ਚੰਡੀਗੜ੍ਹ, ਦੀ ਕਲਾਸ ਫ਼ੌਰ ਗੌਰਮਿੰਟ ਇੰਪਲਾਈਜ਼ ਯੂਨੀਅਨ ਅਤੇ ਏਟਕ ਵਿਚ ਸ਼ਾਮਿਲ ਵੱਖ-ਵੱਖ ਜਥੇਬੰਦੀਆਂ ਵਲੋਂ ਕੌਮਾਂਤਰੀ ਮਜ਼ਦੂਰ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਅਦਾਰਿਆਂ ਸਾਹਮਣੇ ਲਾਲ ਝੰਡੇ ਲਹਿਰਾਏ ਗਏ | ਇਸ ਮੌਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸੂਬਾਈ ਆਗੂ ਪ੍ਰੇਮ ਚਾਵਲਾ, ਅਮਰਜੀਤ ਕੌਰ ਰਣ ਸਿੰਘ ਵਾਲਾ ਸੂਬਾ ਪ੍ਰਧਾਨ ਆਸ਼ਾ ਵਰਕਰ, ਇਕਬਾਲ ਸਿੰਘ ਢੁੱਡੀ, ਬਲਕਾਰ ਸਿੰਘ ਸਹੋਤਾ, ਇਕਬਾਲ ਸਿੰਘ ਰਣ ਸਿੰਘ ਵਾਲਾ, ਕੁਲਵੰਤ ਸਿੰਘ ਚਾਨੀ, ਨਰੇਗਾ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਵੀਰ ਸਿੰਘ ਕੰਮੇਆਣਾ ਅਤੇ ਕੁੱਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸੁਖਜਿੰਦਰ ਸਿੰਘ ਤੂੰਬੜਭੰਨ ਨੇ ਆਪਣੇ ਆਪਣੇ ਵਿਚਾਰ ਪੇਸ਼ ਕੀਤੇ | ਸਥਾਨਕ ਸਰਕਾਰੀ ਬਿ੍ਜਿੰਦਰਾ ਕਾਲਜ ਵਿਚ ਮੁਲਾਜ਼ਮ ਆਗੂ ਨਛੱਤਰ ਸਿੰਘ ਭਾਣਾ ਅਤੇ ਪਰਮਜੀਤ ਸਿੰਘ ਪੰਮਾ ਦੀ ਅਗਵਾਈ ਹੇਠ, ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਸਕਿਉਰਿਟੀ ਗਾਰਡ ਮੁਲਾਜ਼ਮ ਆਗੂ ਸੁਖਵਿੰਦਰ ਸਿੰਘ ਅਤੇ ਸ਼ਿਵ ਨਾਥ ਦਰਦੀ ਦੀ ਅਗਵਾਈ ਹੇਠ, ਨਹਿਰੀ ਕਲੋਨੀ ਫ਼ਰੀਦਕੋਟ ਵਿਖੇ ਮੁਲਾਜ਼ਮ ਆਗੂ ਰਮੇਸ ਢੈਪਈ ਅਤੇ ਹਰੀ ਸਿੰਘ ਦੀ ਅਗਵਾਈ ਹੇਠ, ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਮੁਲਾਜ਼ਮ ਆਗੂ ਰਾਮ ਸਿੰਘ ਪ੍ਰਧਾਨ, ਜਨਰਲ ਸਕੱਤਰ ਸਰਦੂਲ ਸਿੰਘ, ਵਿੱਤ ਸਕੱਤਰ ਚਮਕੌਰ ਸਿੰਘ ਅਤੇ ਰਾਜਦੇਵ ਸਿੰਘ ਦੀ ਅਗਵਾਈ ਹੇਠ ਅਤੇ ਏਟਕ ਵਿਚ ਸ਼ਾਮਿਲ ਜਥੇਬੰਦੀਆਂ ਨਰੇਗਾ ਮਜ਼ਦੂਰ, ਖੇਤ ਮਜ਼ਦੂਰ, ਸਰਵ ਭਾਰਤ ਨੌਜਵਾਨ ਸਭਾ, ਕੁੱਲ ਹਿੰਦ ਕਿਸਾਨ ਸਭਾ, ਆਲ ਇੰਡੀਆ ਆਸ਼ਾ ਵਰਕਰ ਯੂਨੀਅਨ, ਪੰਜਾਬ ਪੈਨਸ਼ਨਰ ਯੂਨੀਅਨ ਵਲੋਂ ਸਾਂਝੇ ਤੌਰ 'ਤੇ ਸ਼ਹੀਦ ਕਾਮਰੇਡ ਅਮੋਲਕ ਸਿੰਘ ਔਲਖ ਭਵਨ ਵਿਖੇ ਕਿਰਤ ਦੀ ਲਹਿਰ ਨੂੰ ਸਮਰਪਿਤ ਲਾਲ ਝੰਡੇ ਲਹਿਰਾਏ ਗਏ ਅਤੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ | ਆਗੂਆਂ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਅਤੇ ਪੰਜਾਬ ਵਿਚ ਪਿਛਲੇ ਚਾਰ ਸਾਲਾਂ ਤੋਂ ਹੁਕਮਰਾਨ ਭਗਵੰਤ ਮਾਨ ਸਰਕਾਰ ਵਲੋਂ ਲਗਾਤਾਰ ਕਾਰਪੋਰੇਟ ਘਰਾਣਿਆਂ ਦੇ ਦਬਾਅ ਹੇਠ ਲਾਗੂ ਕੀਤੀਆਂ ਜਾ ਰਹੀਆਂ ਮਜ਼ਦੂਰ ਅਤੇ ਕਿਸਾਨ ਵਿਰੋਧੀ, ਲੋਕ ਵਿਰੋਧੀ, ਵਿਦਿਆਰਥੀ ਅਤੇ ਨੌਜਵਾਨ ਵਿਰੋਧੀ, ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਬਾਰੇ ਵਿਚਾਰ ਸਾਂਝੇ ਕੀਤੇ | ਆਗੂਆਂ ਨੇ ਇਨ੍ਹਾਂ ਨੀਤੀਆਂ ਦਾ ਢੁਕਵਾਂ ਉੱਤਰ ਆਪਣੇ ਤਿੱਖੇ ਸੰਘਰਸ਼ਾਂ ਰਾਹੀਂ ਕਰਨ ਦਾ ਅਹਿਦ ਲਿਆ |