02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸੰਘਰਸ਼ੀ ਅਧਿਆਪਕ ਆਗੂਆਂ ਦੀ ਸੇਵਾ ਮੁਕਤੀ ਮੌਕੇ ਜੀ.ਟੀ.ਯੂ. ਪੰਜਾਬ ਵਲੋਂ ਸਨਮਾਨ

Ad Position 21
No active advertisement
ਅਜੀਤ ਡੈਸਕ 03-05-2026
ਮਲੋਟ, 2 ਮਈ (ਪਾਟਿਲ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਇਕਾਈ ਵਲੋਂ ਸੰਘਰਸ਼ੀ ਅਧਿਆਪਕ ਆਗੂ ਬਲਾਕ ਮਲੋਟ ਦੇ ਪ੍ਰਧਾਨ ਅਮਰੀਕ ਸਿੰਘ ਸਰਕਾਰੀ ਮਿਡਲ ਸਕੂਲ ਮਾਹਣੀ ਖੇੜਾ ਅਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰੈੱਸ ਸਕੱਤਰ ਪਰਮਜੀਤ ਸਿੰਘ ਸਰਕਾਰੀ ਮਿਡਲ ਸਕੂਲ ਕੋਟਲੀ ਸੰਘਰ ਦੀ ਸੇਵਾ ਮੁਕਤੀ ਮੌਕੇ ਯੂਨੀਅਨ ਆਗੂਆਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਅਧਿਆਪਕ ਆਗੂਆਂ ਹਿੰਮਤ ਸਿੰਘ ਸਰਪ੍ਰਸਤ, ਕੁਲਵਿੰਦਰ ਸਿੰਘ, ਮਨੋਹਰ ਲਾਲ ਸ਼ਰਮਾ, ਬਲਦੇਵ ਸਿੰਘ ਸਾਹੀਵਾਲ, ਮਨਜੀਤ ਸਿੰਘ ਥਾਂਦੇਵਾਲਾ, ਅਮਨਦੀਪ ਸਿੰਘ ਗਿੱਲ, ਮੇਘ ਇੰਦਰ ਸਿੰਘ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਨ੍ਹਾਂ ਸੇਵਾ ਮੁਕਤ ਹੋ ਰਹੇ ਅਧਿਆਪਕ ਸਾਥੀਆਂ ਦਾ ਅਧਿਆਪਕ ਸੰਘਰਸ਼ਾਂ ਵਿਚ ਮੁੱਢਲਾ ਯੋਗਦਾਨ ਰਿਹਾ ਹੈ | ਜ਼ਿਲ੍ਹ੍ਹਾ ਇਕਾਈ ਵਲੋਂ ਇਨ੍ਹਾਂ ਅਧਿਆਪਕ ਆਗੂਆਂ ਨੂੰ ਸਾਦੇ ਤੇ ਪ੍ਰਭਾਵਸ਼ਾਲੀ ਸੇਵਾ ਮੁਕਤੀ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਾਪੂ ਕਰਤਾਰ ਸਿੰਘ, ਮੁਕੇਸ਼ ਕੁਮਾਰ, ਜੰਡ ਸਿੰਘ, ਸੁਖਦੇਵ ਸਿੰਘ ਮਠਾੜੂ, ਮੇਘਇੰਦਰ ਸਿੰਘ, ਅਸ਼ੋਕ ਕੁਮਾਰ, ਦਵਿੰਦਰ ਸਿੰਘ, ਰਜਤ ਕੁਮਾਰ, ਮੋਨੂ ਬਾਲਾ, ਸੋਮ ਦੱਤ, ਪ੍ਰਦੀਪ ਸਿੰਘ ਪਿ੍ੰਸੀਪਲ ਮਧੂ ਬਾਲਾ ਅਤੇ ਸਮੂਹ ਸਟਾਫ਼ ਸ.ਸ.ਸ.ਸ. ਭੁੱਟੀਵਾਲਾ, ਸਮੂਹ ਸਟਾਫ਼ ਸਰਕਾਰੀ ਮਿਡਲ, ਪ੍ਰਾਇਮਰੀ ਸਕੂਲ ਕੋਟਲੀ ਸੰਘਰ, ਐੱਨ.ਆਰ.ਆਈ. ਨਿਰਮਲ ਸਿੰਘ ਢਿੱਲੋਂ, ਐੱਸ.ਐੱਮ.ਸੀ. ਚੇਅਰਮੈਨ ਤਰਸੇਮ ਸਿੰਘ, ਗੁਰਦੀਪ ਸਿੰਘ ਸੁਰਿੰਦਰ ਮੋਹਨ, ਸੁਖਵਿੰਦਰਜੀਤ ਸਿੰਘ, ਕੁਲਬੀਰ ਜੋਸ਼ੀ, ਸੁਖਵਿੰਦਰ ਸਿੰਘ ਚਾਹਲ, ਗੁਰਬਿੰਦਰ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 13 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ ਅਗਲੀ ਖ਼ਬਰ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਕੀਤੀ ਜਾਵੇ ਫ਼ਸਲਾਂ ਦੀ ਕਾਸ਼ਤ-ਖੁੱਡੀਆਂ
Ad Position 24
No active advertisement