18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਵਧੀਆਂ ਕੀਮਤਾਂ ਵਿਰੁੱਧ ਆਮ ਆਦਮੀ ਪਾਰਟੀ ਨੇ ਕੀਤਾ ਰੋਸ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 04-05-2026
ਸ੍ਰੀ ਮੁਕਤਸਰ ਸਾਹਿਬ, 3 ਮਈ (ਰਣਜੀਤ ਸਿੰਘ ਢਿੱਲੋਂ)-ਨਰਿੰਦਰ ਮੋਦੀ ਦੀ ਸਰਕਾਰ ਵਲੋਂ ਸਿਲੰਡਰਾਂ ਦੀਆਂ ਕੀਮਤਾਂ ਵਿਚ ਵਾਧੇ ਦੇ ਵਿਰੋਧ 'ਚ ਦੇਸ਼ ਭਰ ਵਿਚ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਇਸੇ ਲੜੀ ਤਹਿਤ ਅੱਜ ਆਮ ਆਦਮੀ ਪਾਰਟੀ ਵਲੋਂ ਮਲੋਟ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪੱਧਰ 'ਤੇ ਰੋਸ ਪ੍ਰਦਰਸ਼ਨ ਕੀਤਾ ਗਿਆ ਇਸ ਪ੍ਰਦਰਸ਼ਨ ਵਿਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪੱਧਰ ਦੇ ਆਗੂ, ਵੱਖ-ਵੱਖ ਵਿੰਗਾਂ ਦੇ ਪ੍ਰਧਾਨ ਅਤੇ ਵਰਕਰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ਆਮ ਆਦਮੀ ਪਾਰਟੀ ਦੀ ਟਰੇਡ ਵਿੰਗ ਜ਼ਿਲ੍ਹਾ ਪ੍ਰਧਾਨ ਵਨੀਤ ਜਿੰਦਲ ਮੋਟੀ ਨੇ ਭਾਜਪਾ ਸਰਕਾਰ ਵਲੋਂ ਗੈਸ ਸਿਲੰਡਰਾ ਦੀਆਂ ਵਧਾਈਆਂ ਕੀਮਤਾਂ ਦੀ ਨਿੰਦਾ ਕੀਤੀ ਤੇ ਵਧਾਈਆ ਕੀਮਤਾਂ ਵਾਪਸ ਲਈ ਦੀ ਅਪੀਲ ਕੀਤੀ | ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਦੇ ਵਿਰੋਧ ਵਿਚ ਦੁਕਾਨਦਾਰਾਂ ਨੇ ਵੀ ਨਾਅਰੇਬਾਜ਼ੀ ਵੀ ਕੀਤੀ | ਇਸ ਮੌਕੇ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਕੁਲਵਿੰਦਰ ਕਾਂਡਾ, ਵਿੱਕੀ ਕੁਮਾਰ ਨਿੱਜੀ ਸਹਾਇਕ ਐਮ.ਐਲ.ਏ., ਇਕਬਾਲ ਸਿੰਘ ਬਰਾੜ, ਉਪਕਾਰ ਸਿੰਘ ਤੇ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਫਰੀਡਮ ਫਾਈਟਰ ਉੱਤਰਾਧਿਕਾਰੀ ਜਥੇਬੰਦੀ ਦੀ ਮੀਟਿੰਗ <br/> ਅਗਲੀ ਖ਼ਬਰ ਪੰਜਾਬ ਦੇ ਕਿਸਾਨੀ ਮੁੱਦਿਆਂ 'ਤੇ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਨਾਲ ਭਾਈ ਰਾਹੁਲ ਸਿੱਧੂ ਦੀ ਅਹਿਮ ਮੁਲਾਕਾਤ <br/>
Ad Position 24