18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਫਰੀਡਮ ਫਾਈਟਰ ਉੱਤਰਾਧਿਕਾਰੀ ਜਥੇਬੰਦੀ ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 04-05-2026
ਸ੍ਰੀ ਮੁਕਤਸਰ ਸਾਹਿਬ, 3 ਮਈ (ਰਣਜੀਤ ਸਿੰਘ ਢਿੱਲੋਂ)-ਫਰੀਡਮ ਫਾਈਟਰ ਉਤਰਾਅਧਿਕਾਰੀ ਸੰਸਥਾ ਪੰਜਾਬ ਦੇ ਜ਼ਿਲ੍ਹਾ ਇਕਾਈ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਲੋਟ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੀਟਿੰਗ ਹਾਲ ਵਿਚ ਹੋਈ | ਮੀਟਿੰਗ ਦੀ ਸ਼ੁਰੂਆਤ ਸਮੇਂ ਲੜੀਵਾਰ ਮਹਾਨ ਸੁਤੰਤਰਤਾ ਸੰਗਰਾਮੀ ਸ: ਮਹਿੰਗਾ ਸਿੰਘ ਦੀ 38ਵੀਂ ਬਰਸੀ ਨੂੰ ਮਨਾਉਂਦਿਆਂ ਮੀਟਿੰਗ ਦੀ ਕਾਰਵਾਈ ਸ਼ੁਰੂ ਕੀਤੀ ਗਈ | ਉਹ ਦੇਸ਼ ਨੂੰ ਆਜ਼ਾਦ ਕਰਵਾਉਣਾ ਚਾਹੁੰਦੇ ਸਨ, ਉਨ੍ਹਾਂ ਨੇ ਹਮੇਸ਼ਾ ਵਿਦੇਸ਼ੀ ਉਤਪਾਦਾ ਦਾ ਵਿਰੋਧ ਕੀਤਾ ਅਤੇ ਨਮਕ ਅੰਦੋਲਨ, ਸਤਿਆਗ੍ਰਹਿ, ਜੈਤੋ ਦੇ ਮੋਰਚੇ ਵਿਚ ਭਾਗ ਲੈਣ ਸਮੇਂ ਅੰਗਰੇਜ਼ ਹਕੂਮਤ ਨੇ ਮੁਲਤਾਨ ਦੀ ਜੇਲ੍ਹ ਵਿਚ ਲਗਪਗ 2 ਸਾਲ ਲਈ ਭੇਜ ਦਿੱਤਾ, ਜਿੱਥੇ ਸਖ਼ਤ ਤਸੀਹੇ ਵੀ ਦਿੱਤੇ ਗਏ | ਉਨ੍ਹਾਂ ਨੇ ਹਮੇਸ਼ਾ ਸਾਦਾ ਭੋਜਨ ਅਤੇ ਖਾਦੀ ਦਾ ਕੱਪੜਾ ਹੀ ਵਰਤਿਆ 15 ਅਗਸਤ 1972 ਨੂੰ ਦੇਸ਼ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਉਨ੍ਹਾਂ ਨੂੰ ਤਾਮਰ ਪੱਤਰ ਦੇ ਕੇ ਸੁਤੰਤਰਤਾ ਸੰਗਰਾਮੀ ਐਲਾਨਿਆ | 1988 ਵਿਚ 82 ਸਾਲ ਦੀ ਉਮਰ ਭੋਗ ਕੇ ਸੁਤੰਤਰਤਾ ਸੰਗਰਾਮੀ ਸ. ਮਹਿੰਗਾ ਸਿੰਘ ਗੁਰੂ ਚਰਨਾਂ ਵਿਚ ਜਾ ਬਿਰਾਜੇ | ਸਾਡੇ ਲਈ ਦੇਸ਼ ਭਗਤਾਂ ਦੀ ਕੁਰਬਾਨੀ ਨੂੰ ਯਾਦ ਕਰਨਾ ਹੀ ਉਨ੍ਹਾਂ ਲਈ ਸੱਚੀ ਸੁੱਚੀ ਸ਼ਰਧਾਂਜਲੀ ਹੈ | ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੇ ਸਹਿਯੋਗ ਸਦਕਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਜੀ ਦੇ ਸੁਤੰਤਰਤਾ ਸੰਗਰਾਮੀਆ ਦੇ ਜੀਵਨ ਨੂੰ ਇਕੱਠਾ ਕਰ ਅਜ਼ਾਦੀ ਦੇ ਪ੍ਰਵਾਨੇ ਇਕ ਕਿਤਾਬ ਰਿਲੀਜ਼ ਕੀਤੀ ਗਈ ਸੀ ਅਤੇ ਹੁਣ ਪਰਿਵਾਰਾਂ ਨੇ ਫ਼ੈਸਲਾ ਕੀਤਾ ਕਿ ਕਿਤਾਬ ਅਨੁਸਾਰ ਸੁਤੰਤਰਤਾ ਸੰਗਰਾਮੀਆ ਦੀ ਵਾਰੀ ਅਨੁਸਾਰ ਬਰਸੀ ਮਨਾਈ ਜਾਵੇ | ਮੀਟਿੰਗ ਵਿਚ ਸਟੇਟ ਬਾਡੀ ਮੈਂਬਰ ਜਸਕਰਨ ਸਿੰਘ ਬੁੱਟਰ, ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਸੰਧੂ, ਜਨਰਲ ਸਕੱਤਰ ਬਲਜਿੰਦਰ ਸਿੰਘ ਮਧੀਰ, ਜ਼ਿਲ੍ਹਾ ਖਜ਼ਾਨਚੀ ਕੁਲਵੰਤ ਸਿੰਘ ਭਲਾਈਆਣਾ, ਮੀਤ ਪ੍ਰਧਾਨ ਜਗਪ੍ਰੀਤ ਸਿੰਘ ਛਾਬੜਾ, ਸਕੱਤਰ ਸੁਭਾਸ਼ ਬੱਬਰ, ਦਫ਼ਤਰ ਇੰਚਾਰਜ ਹਰਿੰਦਰ ਸਿੰਘ ਛਾਬੜਾ ਅਤੇ ਅਮਰਜੀਤ ਸਿੰਘ ਬਾਵਾ, ਗੁਰਦਾਸ ਸਿੰਘ, ਮੱਖਣ ਸਿੰਘ, ਬਲਜੀਤ ਸਿੰਘ, ਰਾਜਿੰਦਰ ਵਰਮਾ ਅਤੇ ਜਗਦੀਸ਼ ਸਿੰਘ ਮੈਂਬਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਟਰਾਂਸਫਾਰਮਰ 'ਚੋਂ ਤਾਂਬਾ ਅਤੇ ਤੇਲ ਚੋਰੀ, ਪੁਲਿਸ ਵਲੋਂ ਅਣਪਛਾਤੇ ਚੋਰਾਂ ਖ਼ਿਲਾਫ਼ ਮੁਕੱਦਮਾ ਦਰਜ <br/> ਅਗਲੀ ਖ਼ਬਰ ਵਧੀਆਂ ਕੀਮਤਾਂ ਵਿਰੁੱਧ ਆਮ ਆਦਮੀ ਪਾਰਟੀ ਨੇ ਕੀਤਾ ਰੋਸ ਪ੍ਰਦਰਸ਼ਨ <br/>
Ad Position 24