18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਪੰਜਾਬ ਸਰਕਾਰ ਵਲੋਂ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਮਾਨਤਾ ਦੇਣ ਦੇ ਭਰੋਸੇ ਦਾ ਸਵਾਗਤ <br/>

Ad Position 21
No active advertisement
ਅਜੀਤ ਡੈਸਕ 04-05-2026
ਜੈਤੋ, 3 ਮਈ (ਗੁਰਮੀਤਪਾਲ ਰੋੜੀਕਪੂਰਾ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ (ਰਜਿ: 295 ) ਬਲਾਕ ਜੈਤੋ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾ. ਹਰਪਾਲ ਸਿੰਘ ਡੇਲਿਆਂਵਾਲੀ ਦੀ ਪ੍ਰਧਾਨਗੀ ਹੇਠ ਬਾਬਾ ਨਾਮਦੇਵ ਭਵਨ ਜੈਤੋ ਵਿਖੇ ਹੋਈ | ਪ੍ਰੈਸ ਸਕੱਤਰ ਡਾ. ਗੁਰਚਰਨ ਭਗਤੂਆਣਾ ਨੇ ਦੱਸਿਆ ਕਿ ਬੀਤੇ ਦਿਨੀਂ ਸੰਗਰੂਰ ਵਿਖੇ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਵਿਸ਼ਾਲ ਗਈ ਰੈਲੀ ਦੌਰਾਨ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨੇ ਡਾਕਟਰ ਸਾਥੀਆਂ ਨੂੰ ਵਿਸ਼ਵਾਸ ਦਿਵਾਇਆ ਸੀ ਕਿ ਪ੍ਰੈਕਟਿਸ ਕਰ ਰਹੇ ਡਾ. ਸਾਥੀਆਂ ਨੂੰ ਟ੍ਰੇਨਿੰਗ ਦੇ ਕੇ ਮਾਨਤਾ ਦਿੱਤੀ ਜਾਵੇਗੀ | ਮੀਟਿੰਗ ਵਿਚ ਹਾਜ਼ਰ ਡਾ. ਸਾਥੀਆਂ ਨੇ ਸਰਕਾਰ ਵਲੋਂ ਦਿੱਤੇ ਇਸ ਭਰੋਸੇ ਦਾ ਧੰਨਵਾਦ ਕੀਤਾ | ਬਲਾਕ ਪ੍ਰਧਾਨ ਡਾ. ਹਰਪਾਲ ਸਿੰਘ ਡੇਲਿਆਂ ਨੇ ਕਿਹਾ ਕਿ ਜਦੋਂ ਵੀ ਪੰਜਾਬ ਦੀ ਜਨਤਾ 'ਤੇ ਕਿਸੇ ਭਿਆਨਕ ਬਿਮਾਰੀ ਦੀ ਮਾਰ ਪਈ ਹੈ ਤਾਂ ਇਨ੍ਹਾਂ ਮੈਡੀਕਲ ਪ੍ਰੈਕਟੀਸ਼ਨਰਾਂ ਨੇ ਸਰਕਾਰ ਦਾ ਸਾਥ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕੋਰੋਨਾ ਸਮੇਂ ਇਨ੍ਹਾਂ ਪੇਂਡੂ ਡਾਕਟਰਾਂ ਨੇ ਲੋਕਾਂ ਦਾ ਇਲਾਜ ਕੀਤਾ ਸੀ | ਸੀਨੀਅਰ ਜ਼ਿਲ੍ਹਾ ਪ੍ਰਧਾਨ ਡਾ. ਬਲਵਿੰਦਰ ਸਿੰਘ ਜੈਤੋ ਨੇ ਕਿਹਾ ਕਿ ਸਾਡੇ ਡਾ. ਸਾਥੀ ਪਿੰਡਾਂ ਅਤੇ ਸ਼ਹਿਰੀ ਬਸਤੀਆਂ ਵਿਚ ਲੋਕਾਂ ਨੂੰ ਸਸਤੀਆਂ ਅਤੇ ਵਧੀਆ ਸੇਵਾਵਾਂ ਦੇ ਰਹੇ ਹਨ | ਮੀਟਿੰਗ ਵਿਚ ਹਾਜ਼ਰ ਡਾ. ਸਾਥੀਆਂ ਨੂੰ ਐਸੋਸੀਏਸ਼ਨ ਦੇ ਮੈਂਬਰਸ਼ਿਪ ਸਰਟੀਫਿਕੇਟ ਅਤੇ ਆਈ ਕਾਰਡ ਦਿੱਤੇ ਗਏ | ਇਸ ਮੌਕੇ ਡਾ. ਬੂਟਾ ਸਿੰਘ ਰਾਮੂਵਾਲਾ, ਡਾ. ਬਲਕਾਰ ਸਿੰਘ ਚੈਨਾ, ਡਾ . ਸਿਕੰਦਰ ਸਿੰਘ ਚੰਦਭਾਨ, ਡਾ. ਬਲਵਿੰਦਰ ਸਿੰਘ ਚੈਨਾ, ਡਾ. ਬਲਰਾਜ ਸਿੰਘ ਰੋੜੀਕਪੂਰਾ, ਜਸਵਿੰਦਰ ਸਿੰਘ ਭੋਲਾ, ਡਾ. ਗੁਰਚਰਨ ਸਿੰਘ ਰੋੜੀਕਪੂਰਾ, ਡਾ. ਜੱਸੀ ਕਰੀਰ ਵਾਲੀ, ਡਾ. ਸ਼ਮਿੰਦਰ ਸਿੰਘ ਚੰਦਭਾਨ, ਡਾ. ਗੁਰਮੇਲ ਸਿੰਘ ਭਗਤੂਆਣਾ ਅਤੇ ਡਾ. ਬਲਦੇਵ ਸਿੰਘ ਰੋਮਾਣਾ ਨੇ ਆਪਣੇ ਵਿਚਾਰ ਰੱਖੇ | ਅੰਤ ਵਿਚ ਜੈਤੋ ਤੋਂ ਅਜੀਤ ਦੇ ਪੱਤਰਕਾਰ ਗੁਰਚਰਨ ਸਿੰਘ ਗਾਬੜੀਆ ਦੇ ਮਾਤਾ ਜੀ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਾਜ ਕੁਮਾਰ ਗਰਗ ਦੀ ਸੇਵਾ ਮੁਕਤੀ 'ਤੇ ਦਿੱਤੀ ਨਿੱਘੀ ਵਿਦਾਇਗੀ <br/> ਅਗਲੀ ਖ਼ਬਰ ਸਾਲਾਨਾ ਨਤੀਜੇ 'ਚ ਪਹਿਲੇ ਤਿੰਨ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀ ਸਨਮਾਨਿਤ <br/>
Ad Position 24