19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕੰਨਿਆ ਸਕੂਲ ਪੰਜਗਰਾਈਾ ਕਲਾਂ ਦੇ ਅਧਿਆਪਕਾਂ ਦਾ ਸਨਮਾਨ <br/>

Ad Position 21
No active advertisement
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਲਗਾਈ ਗਈ ਕਾਰਜਸ਼ਾਲਾ ਦੌਰਾਨ ਸਰਕਾਰੀ ਕੰਨਿਆ ਸੀਨੀ.ਸੈਕੰ. ਸਕੂਲ ਦੇ ਅਧਿਆਪਕ ਨੂੰ ਸਨਮਾਨਿਤ ਕਰਦੇ ਹੋਏ ਸਟੱਡੀ ਸਰਕਲ ਦੇ ਮੈਂਬਰ | ਅਜੀਤ ਤਸਵੀਰ <br/> 04-05-2026
ਪੰਜਗਰਾੲੀਂ ਕਲਾਂ, 3 ਮਈ (ਸੁਖਮੰਦਰ ਸਿੰਘ ਬਰਾੜ)-ਗੁਰੂ ਗੋਬਿੰਦ ਸਿੰਘ ਸੱਟਡੀ ਸਰਕਲ ਵਲੋਂ ਅਧਿਆਪਕ ਕਾਰਜਸ਼ਾਲਾ ਲਗਾਈ | ਜਿਸ ਵਿਚ ਵੱਖ ਵੱਖ ਸਕੂਲਾਂ ਦੇ ਅਧਿਆਪਕਾਂ ਨੇ ਭਾਗ ਲਿਆ | ਇਸ ਕਾਰਜਸ਼ਾਲ ਦੌਰਾਨ ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਪੰਜਗਰਾਈਾ ਕਲਾਂ ਦੇ ਅਧਿਆਪਕ ਜਸਵਿੰਦਰ ਸਿੰਘ ਪੁਰਬਾ ਹਿੰਦੀ ਮਾਸਟਰ ਅਤੇ ਰਾਜਵੰਤ ਕੌਰ ਸਾਇੰਸ ਅਧਿਆਪਕਾ ਨੂੰ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ ਕੀਮਤਾਂ ਪੈਦਾ ਕਰਨ ਅਤੇ ਭੈੜੀਆਂ ਕੁਰੀਤੀਆਂ ਤੋਂ ਬਚਾਉਣ ਲਈ ਕੀਤੇ ਜਾਂਦੇ ਉਪਰਾਲਿਆਂ ਦੇ ਬਦਲੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਦੀਪਕ ਸਿੰਘ ਨੇ ਦੱਸਿਆ ਕਿ ਇਨ੍ਹਾਂ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਨੈਤਿਕ ਕਦਰਾ ਕੀਮਤਾਂ ਨਾਲ ਜੋੜਨ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਕੋਟਕਪੂਰਾ ਵਲੋਂ ਕਰਵਾਏ ਜਾਂਦੇ ਵੱਖ ਵੱਖ ਤਰ੍ਹਾਂ ਦੇ ਮੁਕਾਬਲਿਆਂ ਦੀ ਤਿਆਰੀ ਅਤੇ ਸਕੂਲ ਦੀ ਬਿਹਤਰੀ ਲਈ ਵੱਖ ਵੱਖ ਤਰ੍ਹਾਂ ਨਾਲ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ | ਅਧਿਆਪਕਾਂ ਦੀ ਇਸ ਪ੍ਰਾਪਤੀ 'ਤੇ ਪਿ੍ੰਸੀਪਲ, ਸਮੂਹ ਸਟਾਫ਼ ਅਤੇ ਸਕੂਲ ਮੈਨੇਜਮੈਂਟ ਕਮੇਟੀ ਵਲੋਂ ਸਨਮਾਨਿਤ ਅਧਿਆਪਕਾਂ ਨੂੰ ਵਧਾਈ ਦਿੱਤੀ ਗਈ | ਇਸ ਮੌਕੇ ਡਾ. ਅਮਨਿੰਦਰ ਸਿੰਘ, ਮਾਸਟਰ ਜਗਮੋਹਨ ਸਿੰਘ, ਚਮਕੌਰ ਸਿੰਘ, ਸਤਨਾਮ ਸਿੰਘ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸਮੂਹ ਮੈਂਬਰਾਂ ਤੋਂ ਇਲਾਵਾ ਵੱਖ ਵੱਖ ਸਕੂਲਾਂ ਦੇ ਅਧਿਆਪਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਠਿੰਡਾ ਦੇ ਪ੍ਰੀਖਿਆ ਕੇਂਦਰਾਂ 'ਚ ਸ਼ਾਂਤੀਪੂਰਵਕ ਹੋਈ ਨੀਟ ਦੀ ਪ੍ਰੀਖਿਆ <br/> ਅਗਲੀ ਖ਼ਬਰ ਨੌਜਵਾਨ ਨੂੰ ਪਿਸਟਲ ਦਿਖਾ ਕੇ ਕੀਤਾ ਅਗਵਾ, ਤਿੰਨ ਵਿਅਕਤੀਆਂ ਵਿਰੁੱਧ ਮਾਮਲਾ ਦਰਜ <br/>
Ad Position 24