19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਪੁਲਿਸ ਰਿਮਾਂਡ ਦੌਰਾਨ ਹੋਏ ਅਹਿਮ ਖ਼ੁਲਾਸੇ, ਹੋਰਾਂ 'ਤੇ ਵੀ ਡਿੱਗ ਸਕਦੀ ਪੁਲਿਸ ਗਾਜ <br/> ਬਠਿੰਡਾ ਜੇਲ੍ਹ 'ਚ ਨਸ਼ੇ ਦਾ ਨੈੱਟਵਰਕ ਚਲਾਉਣ ਵਾਲੇ ਪੁਲਸੀਏ ਅਤੇ ਗੈਂਗਸਟਰ ਨੂੰ ਨਿਆਇਕ ਹਿਰਾਸਤ 'ਚ ਭੇਜਿਆ

Ad Position 21
No active advertisement
ਗੈਂਗਸਟਰ ਬੌਬੀ ਮਲਹੋਤਰਾ ਅਤੇ ਸਿਪਾਹੀ ਅੰਗਰੇਜ਼ ਸਿੰਘ ਨੂੰ ਸਿਹਤ ਜਾਂਚ ਲਈ ਹਸਪਤਾਲ ਲੈ ਕੇ ਜਾਂਦੇ ਹੋਏ ਪੁਲਿਸ ਮੁਲਾਜ਼ਮ | <br/> 04-05-2026
ਬਠਿੰਡਾ, 3 ਮਈ (ਸੱਤਪਾਲ ਸਿੰਘ ਸਿਵੀਆਂ)-ਕੇਂਦਰੀ ਜੇਲ੍ਹ ਬਠਿੰਡਾ 'ਚ ਡਿਊਟੀ 'ਤੇ ਤਾਇਨਾਤ ਪੁਲਿਸ ਮੁਲਾਜ਼ਮ ਅੰਗਰੇਜ਼ ਸਿੰਘ ਅਤੇ ਉੱਥੇ ਬੰਦ ਗੈਂਗਸਟਰ ਬੌਬੀ ਮਲਹੋਤਰਾ ਵਲੋਂ ਜੇਲ੍ਹ ਅੰਦਰ ਨਸ਼ੇ ਦਾ ਨੈੱਟਵਰਕ ਚਲਾਉਣ ਦੇ ਮਾਮਲੇ ਵਿਚ ਆਉਣ ਵਾਲੇ ਦਿਨਾਂ ਅੰਦਰ ਹੋਰ ਅਹਿਮ ਖ਼ੁਲਾਸੇ ਹੋ ਸਕਦੇ ਹਨ, ਜਿਸ ਕਾਰਨ ਕੁਝ ਹੋਰ ਲੋਕਾਂ 'ਤੇ ਪੁਲਿਸ ਦੀ ਗਾਜ ਡਿੱਗ ਸਕਦੀ ਹੈ | ਜਦਕਿ ਇਸ ਜੋੜੀ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਬਾਅਦ ਮੁੜ ਬਠਿੰਡਾ ਜੇਲ੍ਹ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ | ਅੱਜ ਇੰਨ੍ਹਾਂ ਦੋਵਾਂ ਵਿਅਕਤੀਆਂ ਦਾ ਸਥਾਨਕ ਸਿਵਲ ਹਸਪਤਾਲ ਵਿਚ ਮੈਡੀਕਲ ਕਰਵਾਉਣ ਲਈ ਪੁੱਜੇ ਥਾਣਾ ਕੈਂਟ ਦੇ ਮੁੱਖ ਅਧਿਕਾਰੀ ਰਘਵੀਰ ਸਿੰਘ ਬੰਗੀ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਕੇਂਦਰੀ ਜੇਲ੍ਹ ਬਠਿੰਡਾ ਵਿਚ ਤਾਇਨਾਤ ਸਿਪਾਹੀ ਅੰਗਰੇਜ਼ ਸਿੰਘ ਨੂੰ ਨਸ਼ੀਲੇ ਪਦਾਰਥ ਸਮੇਤ ਗਿ੍ਫ਼ਤਾਰ ਕੀਤਾ ਗਿਆ ਸੀ, ਜਿਸ ਦੇ ਖ਼ਿਲਾਫ਼ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ਦੇ ਆਧਾਰ 'ਤੇ ਥਾਣਾ ਕੈਂਟ ਵਿਚ ਮੁਕੱਦਮਾ ਦਰਜ ਕਰਦਿਆਂ ਅਗਲੇਰੀ ਜਾਂਚ ਪੜਤਾਲ ਵਿੱਢੀ ਗਈ ਤਾਂ ਕਥਿੱਤ ਦੋਸ਼ੀ ਸਿਪਾਹੀ ਨੇ ਖ਼ੁਲਾਸਾ ਕੀਤਾ ਕਿ ਉਹ, ਇਹ ਨਸ਼ਾ ਜੇਲ੍ਹ ਵਿਚ ਬੰਦ ਗੈਂਗਸਟਰ ਬੌਬੀ ਮਲਹੋਤਰਾ ਨੂੰ ਸਪਲਾਈ ਕਰਦਾ ਸੀ, ਜਿਸ ਦੇ ਆਧਾਰ 'ਤੇ ਦਰਜ ਮੁਕੱਦਮੇ ਵਿਚ ਮਲਹੋਤਰਾ ਨੂੰ ਨਾਮਜ਼ਦ ਕਰਦਿਆਂ ਉਸ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਗਿ੍ਫ਼ਤਾਰ ਕਰਕੇ ਉਸ ਸਮੇਤ ਸਿਪਾਹੀ ਦਾ ਅਦਾਲਤ ਤੋਂ ਇਕ ਦਿਨਾਂ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਸੀ, ਜਿਸ ਦੌਰਾਨ ਦੋਵਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਅਸਲੀਅਤ ਜਾਣੀ ਗਈ ਅਤੇ ਇਸ ਦੌਰਾਨ ਪੁਲਿਸ ਨੂੰ ਕਾਫੀ ਅਹਿਮ ਜਾਣਕਾਰੀ ਇੰਨ੍ਹਾਂ ਦੋਵਾਂ ਕੋਲੋਂ ਪ੍ਰਾਪਤ ਹੋਈ ਹੈ, ਜਿਸ ਦਾ ਆਉਣ ਵਾਲੇ ਦਿਨਾਂ ਅੰਦਰ ਖ਼ੁਲਾਸਾ ਕੀਤਾ ਜਾਵੇਗਾ | ਥਾਣਾ ਮੁਖੀ ਨੇ ਕਿਹਾ ਕਿ ਕਥਿੱਤ ਦੋਸ਼ੀਆਂ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਬਾਅਦ ਦੋਵਾਂ ਨੂੰ ਅਦਾਲਤ ਦੇ ਹੁਕਮਾਂ ਅਨੁਸਾਰ ਕੇਂਦਰੀ ਜੇਲ੍ਹ ਬਠਿੰਡਾ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ | ਉਨ੍ਹਾਂ ਕਿਹਾ ਕਿ ਮਾਮਲੇ ਦੀ
Ad Position 22
No active advertisement
ਪਿਛਲੀ ਖ਼ਬਰ ਸੀ. ਆਈ. ਏ.-1 ਦੇ ਏ. ਐਸ. ਆਈ. ਖ਼ਿਲਾਫ਼ ਭਿ੍ਸ਼ਟਾਚਾਰ ਮਾਮਲੇ ਦੀ ਜਾਂਚ ਤੇਜ਼ ਅਗਲੀ ਖ਼ਬਰ 'ਆਪ' ਟਰੇਡ ਵਿੰਗ ਵਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ 'ਚ ਵਾਧੇ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ
Ad Position 24